ਚੰਡੀਗੜ੍ਹ:ਬੁੱਧਵਾਰ ਸਵੇਰੇ ਮੀਂਹ ਪੈਣਾ ਨਾਲ ਸ਼ਹਿਰ ਦਾ ਮੌਸਮ ਸੁਹਾਵਣਾ ਹੋ ਗਿਆ। ਜਿਸ ਕਰਕੇ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਈ। ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਜਦੋਂ ਕਿ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਿਹਾ। ਤਾਪਮਾਨ ਵਿੱਚ ਗਿਰਾਵਟ ਤੋਂ ਬਾਅਦ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਵਿੱਚ ਸਿਰਫ 1 ਡਿਗਰੀ ਦਾ ਅੰਤਰ ਸੀ।
ਹਾਲਾਂਕਿ, ਮੰਗਲਵਾਰ ਨੂੰ ਸਾਰਾ ਦਿਨ ਬੱਦਲਵਾਈ ਵਾਲਾ ਮੌਸਮ ਰਿਹਾ, ਮੰਗਲਵਾਰ ਅਤੇ ਬੁੱਧਵਾਰ ਦੀ ਰਾਤ ਨੂੰ ਹਲਕੀ-ਹਲਕੀ ਬੂੰਦ-ਬਾਦੀ ਪੈ ਰਹੀ ਸੀ। ਜਿਸ ਤੋਂ ਬਾਅਦ ਬੁੱਧਵਾਰ ਦੀ ਸਵੇਰ ਦੇ ਸਮੇਂ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸ ਵਾਰ ਮੌਸਮ ਵਿਭਾਗ ਦੁਆਰਾ ਇਸ ਬਾਰੇ ਚੇਤਾਵਨੀ ਵੀ ਜਾਰੀ ਕੀਤੀ ਗਈ ਸੀ।
ਇੱਕ ਪਾਸੇ ਜਿੱਥੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਉੱਥੇ ਹੀ ਮੀਂਹ ਨੇ ਵੀ ਕਿਸਾਨਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਖੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਲਾਭਦਾਇਕ ਸਿੱਧ ਹੋ ਰਿਹਾ ਹੈ। ਜਿਸ ਕਰਕੇ ਝੋਨੇ ਦੀ ਫਸਲ ਦਾ ਝਾੜ ਵਿੱਚ ਕਿਸਾਨਾਂ ਨੂੰ ਕਾਫ਼ੀ ਲਾਭ ਹੋਵੇਗਾ। ਹਾਲਾਂਕਿ ਜ਼ਿਆਦਾ ਮੀਂਹ ਸਬਜ਼ੀਆਂ ਉਗਾਉਣ ਵਾਲੇ ਕਿਸਾਨਾਂ ਲਈ ਮੁਸ਼ਕਲਾਂ ਪੈਂਦਾ ਕਰ ਸਕਦਾ ਹੈ।
ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਵੀਰਵਾਰ, ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਤੱਕ ਚੰਡੀਗੜ੍ਹ ਵਿੱਚ ਮੌਸਮ ਠੰਡਾ ਰਹਿਣਾ ਦੇ ਅਨੁਸਾਨ ਹਨ। ਇਸ ਤੋਂ ਇਲਾਵਾ ਰੋਕ-ਰੋਕ ਮੀਂਹ ਪੈਣ ਦੀ ਵੀ ਪੂਰੀ ਸੰਭਾਵਨਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ ਘੱਟ ਤਾਪਮਾਨ 26 ਡਿਗਰੀ ਦੇ ਵਿਚਕਾਰ ਰਹੇਗਾ।