ਚੰਡੀਗੜ੍ਹ: ਸੂਬੇ ਵਿੱਚ ਇੱਕ ਵਾਰ ਫਿਰ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕੋਰੋਨਾ ‘ਤੇ ਫਤਿਹ ਪਾਉਣ ਨੂੰ ਲੈਕੇ ਕੇਂਦਰੀ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਦੇ ਕੋਲ ਸੂਬੇ ਦੇ ਲਈ ਵੈਕਸੀਨੇਸ਼ਨ ਦੀ ਸਪਲਾਈ ਤੁਰੰਤ ਵਧਾਉਣ ਦੀ ਮੰਗ ਕੀਤੀ ਗਈ ਹੈ।
ਇਸ ਮੁਲਾਕਾਤ ਤੋਂ ਬਾਅਦ ਕੇਂਦਰੀ ਮੰਤਰੀ ਮੰਡਾਵੀਆ ਵੱਲੋਂ ਪੰਜਾਬ ਦੇ ਲਈ 25 ਫੀਸਦੀ ਵੈਕਸੀਨ ਦੀ ਸਪਲਾਈ ਵਧਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਟੀਕਿਆਂ ਦੀ ਸਪਲਾਈ ਬਹੁਤ ਘੱਟ ਹੈ। ਇਸ ਦੌਰਾਨ ਉਨ੍ਹਾਂ ਨੇ ਕੋਵੀਸ਼ੀਲਡ ਅਤੇ ਕੋਵੈਕਸੀਨ ਦੀ ਸਪਲਾਈ ਵਧਾਉਣ ਦੀ ਮੰਗ ਕੀਤੀ ਹੈ ਤਾਂ ਕਿ ਲੋੜਵੰਦ ਲੋਕਾਂ ਤੱਕ ਪਹੁੰਚਾ ਕੇ ਕੋਰੋਨਾ ਨੂੰ ਖਤਮ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਇਸ ਮੁਲਕਾਤ ਦੌਰਾਨ ਬਠਿੰਡਾ ਵਿਖੇ ਬਲਕ ਡਰੱਗ ਪਾਰਕ ਬਣਾਉਣ ਅਤੇ ਅਗਲੇ ਸੀਜਨ ਦੇ ਲਈ ਡੀਪੀਏ ਦੀ ਸਪਲਾਈ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਆਕਸੀਜਨ ਦੀ ਘਾਟ ਕਾਰਨ ਪੰਜਾਬ 'ਚ ਹੋਈਆਂ ਛੇ ਮੌਤਾਂ: ਕੈਪਟਨ