ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੋਹਾਲੀ ਦੇ ਲਾਂਡਰਾ ਚੌਕ 'ਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ 'ਚ ਕਾਂਗਰਸ ਪਾਰਟੀ ਵੱਲੋਂ ਲਾਏ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸੱਤਾਧਾਰੀਆਂ ਦੇ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਬਣਿਆ ਹੋਇਆ ਹੈ।
-
PPCC President @sunilkjakhar Ji, Cabinet Minister @BalbirSinghMLA Ji, MLA Gurpreet Singh GP Ji and Congress leader Deepinder Singh Dhillon Ji raised their voice against the anti farmer laws in Mohali. pic.twitter.com/etzT0exhcb
— Punjab Congress (@INCPunjab) December 8, 2020 " class="align-text-top noRightClick twitterSection" data="
">PPCC President @sunilkjakhar Ji, Cabinet Minister @BalbirSinghMLA Ji, MLA Gurpreet Singh GP Ji and Congress leader Deepinder Singh Dhillon Ji raised their voice against the anti farmer laws in Mohali. pic.twitter.com/etzT0exhcb
— Punjab Congress (@INCPunjab) December 8, 2020PPCC President @sunilkjakhar Ji, Cabinet Minister @BalbirSinghMLA Ji, MLA Gurpreet Singh GP Ji and Congress leader Deepinder Singh Dhillon Ji raised their voice against the anti farmer laws in Mohali. pic.twitter.com/etzT0exhcb
— Punjab Congress (@INCPunjab) December 8, 2020
ਸੁਨੀਲ ਜਾਖੜ ਨੇ ਕਿਹਾ ਕਿ ਲੋਕਤੰਤਰ ਦਾ ਅਧਾਰ ਹੀ ਲੋਕਾਂ ਦੀ ਸਰਕਾਰ ਹੁੰਦੀ ਹੈ ਜੋ ਕਿ ਲੋਕਾਂ ਵੱਲੋਂ ਚੁਣੀ ਹੋਵੇ ਅਤੇ ਲੋਕਾਂ ਦੀਆਂ ਇੱਛਾਵਾਂ ਅਤੇ ਜ਼ਰੂਰਤਾਂ ਮੁਤਾਬਕ ਲੋਕਾਂ ਨੂੰ ਪ੍ਰਸ਼ਾਸਨ ਮੁਹਈਆ ਕਰਵਾਏ। ਉਨ੍ਹਾਂ ਕਿਹਾ ਕਿ ਬੇਸ਼ੱਕ ਲੋਕਾਂ ਨੇ ਸੱਤਾਧਾਰੀ ਭਾਜਪਾ ਸਰਕਾਰ ਨੂੰ ਚੁਣਿਆ ਹੈ ਪਰ ਇਹ ਲੋਕ ਹਿੱਤਾਂ ਨੂੰ ਵਿਸਾਰ ਕੇ ਪੂਰੀ ਤਰ੍ਹਾਂ ਕਾਰਪੋਰੇਟਾਂ ਦੇ ਹਿੱਤ ਸਾਧਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹੀ ਨੀਤੀ ਦੇਸ਼ ਦੇ ਲੋਕਤੰਤਰ ਲਈ ਖਤਰਾ ਬਣੀ ਹੋਈ ਹੈ ਜੋ ਕਿ ਲੋਕਾਂ ਦੀ ਆਵਾਜ਼ ਸੁਣਨ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਤਾਨਾਸ਼ਾਹੀ ਲਈ ਕੋਈ ਥਾਂ ਨਹੀਂ ਹੁੰਦੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਾਰ-ਵਾਰ ਆਖ ਰਹੇ ਹਨ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਵਿਚੋਲੀਏ ਖਤਮ ਹੋ ਜਾਣਗੇ ਪਰ ਭਾਰਤ ਸਰਕਾਰ ਤਾਂ ਆਪ ਵੱਡੇ ਕਾਰਪੋਰੇਟ ਘਰਾਣਿਆਂ ਦੀ ਵਿਚੋਲਗੀ ਕਰਕੇ ਕਾਲੇ ਕਾਨੂੰਨ ਲਾਗੂ ਕਰਨ ਲਈ ਵਿਚੋਲੀਏ ਦੀ ਭੁਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਾਡੀ ਕਿਸਾਨੀ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦੇਣਗੇ ਅਤੇ ਸਾਡੇ ਕਿਸਾਨਾਂ ਨੂੰ ਕਾਰਪੋਰੇਟਾਂ ਦਾ ਮਜ਼ਦੂਰ ਬਣਾ ਦੇਣਗੇ। ਇਸੇ ਲਈ ਕਿਸਾਨ ਇੰਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਡਾ ਸੰਘਰਸ਼ ਲੜ ਰਹੇ ਹਨ।
ਜਾਖੜ ਨੇ ਪੰਜਾਬੀਆਂ ਨੂੰ ਅੱਤਵਾਦੀ ਦੱਸਣ ਵਾਲਿਆਂ ਨੂੰ ਯਾਦ ਕਰਵਾਇਆ ਕਿ ਦੇਸ਼ ਦਾ ਢਿੱਡ ਪਾਲਕੇ ਜਿਹੜੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦੇ ਬੇਟੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਪੰਜਾਬੀਆਂ ਦਾ ਇਤਿਹਾਸ ਪੜ੍ਹਿਆ ਹੁੰਦਾ ਤਾਂ ਉਹ ਸਾਇਦ ਇਸ ਤਰਾਂ ਦੀਆਂ ਗੈਰਇਖਲਾਕੀ ਟਿੱਪਣੀਆਂ ਨਾ ਕਰਦੇ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਲਾਗੂ ਹੋਏ ਤਾਂ ਇਸ ਨਾਲ ਨਾ ਕੇਵਲ ਕਿਸਾਨ ਸਗੋਂ ਸਮਾਜ ਦੇ ਸਾਰੇ ਵਰਗ ਹੀ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਦਾ ਵਪਾਰੀਕਰਨ ਸਹਿਣ ਨਹੀਂ ਕੀਤਾ ਜਾ ਸਕਦਾ ਹੈ ਅਤੇ ਸਾਡੇ ਕਿਸਾਨਾਂ ਦੇ ਖੇਤਾਂ ਵਿੱਚ ਕਾਰਪੋਰੇਟ ਨਹੀਂ ਵੜਨ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਲੋਕ ਰਾਏ ਦਾ ਸਨਮਾਨ ਕਰਦਿਆਂ ਇਹ ਕਾਲੇ ਕਾਨੂੰਨ ਰੱਦ ਕਰੇ।