ਚੰਡੀਗੜ੍ਹ:ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੋਦੀ ਦੀ ਰੈਲੀ (Modi's rally) ਨੂੰ ਲੈ ਕੇ ਕਾਨਫਰੰਸ ਕੀਤੀ ਹੈ।ਇਸ ਦੌਰਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਮੌਸਮ ਦੀ ਖਰਾਬੀ ਕਾਰਨ ਹੈਲੀਕਾਪਟਰ ਉਡਾਨ ਨਹੀਂ ਭਰ ਰਿਹਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਡੀਜੀਪੀ ਅਤੇ ਚੀਫ ਸੈਕਟਰੀ ਨੇ ਕਿਹਾ ਕਿ ਰੋਡ ਦੁਆਰਾ ਹੀ ਜਾਣਾ ਪੈਣਾ ਹੈ।ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਦੀ ਘਾਟ (Lack of security)ਹੋਣ ਕਾਰਨ ਪੁੱਲ ਉਤੇ ਪ੍ਰਧਾਨ ਮੰਤਰੀ ਦਾ ਕਾਫਲਾ 20 ਮਿੰਟ ਤੱਕ ਰੁੱਕਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਪੁਖਤਾ ਪ੍ਰਬੰਧ ਦੀ ਘਾਟ ਹੋਣ ਕਰਕੇ ਸਾਰਾ ਕੁੱਝ ਹੋਇਆ ਹੈ।
ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਲਈ ਸਾਰਾ ਰਾਸਤਾ ਸਾਫ ਹੁੰਦਾ ਹੈ ਪਰ ਕਾਫਲੇ ਅੱਗੇ ਲੋਕ ਕਿਵੇ ਆ ਗਏ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਨੂੰਨ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਘਟਨਾ ਦੇ ਜਿੰਮੇਵਾਰ ਮੁੱਖ ਮੰਤਰੀ ਚਰਨਜੀਤ ਚੰਨੀ ਹੈ।ਉਨ੍ਹਾਂ ਕਿਹਾ ਹੈ ਕਿ ਇਹ ਸਾਰੀ ਘਟਨਾ ਦੇ ਜਿੰਮੇਵਾਰ ਮੁੱਖਮੰਤਰੀ ਹੈ।
ਉਨ੍ਹਾਂ ਨੇ ਕਿਹਾ ਹੈ ਰੈਲੀ ਵਿਚ ਆਉਣ ਵਾਲੇ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਬੱਸਾਂ ਰੋਕੀਆਂ ਗਈਆ ਹਨ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਭੰਗ ਹੋਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਐਐਨਆਈ (ANI) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਬਠਿੰਡਾ ਏਅਰਪੋਰਟ (Bathinda Airport) 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰਪੋਰਟ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀਐਮ ਚੰਨੀ ਦਾ ਧੰਨਵਾਦ (Thanks to CM Channy)ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ 'ਤੇ ਜਿੰਦਾ ਵਾਪਿਸ ਪਹੁੰਚ ਸਕਿਆ ਹਾਂ।
ਇਹ ਵੀ ਪੜੋ:ਪੀਐਮ ਨੇ ਕਿਹਾ 'ਸੀਐਮ ਨੂੰ ਧੰਨਵਾਦ ਕਹਿਣਾ, ਮੈਂ ਬਠਿੰਡਾ ਹਵਾਈ ਅੱਡੇ ਤੱਕ ਜਿੰਦਾ ਪਰਤ ਆਇਆ': ANI