ETV Bharat / city

2 ਦਿਨ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਵੀ ਕੰਮ- ਜਾਣੋ ਕਾਰਨ - ਛੇਵੇਂ ਪੇਅ ਕਮਿਸ਼ਨ

ਪੰਜਾਬ ਦੇ ਮੁਲਾਜ਼ਮ ਛੇਵੇਂ ਪੇਅ ਕਮਿਸ਼ਨ ਦੀਆਂ ਜਾਰੀ ਹੋਈਆਂ ਰਿਪੋਰਟਾਂ ਤੋਂ ਸਹਿਮਤ ਨਹੀਂ ਹਨ। ਪੰਜਾਬ ਸਕੱਤਰੇਤ ਵਿਖੇ ਵੀ ਮੁਲਾਜ਼ਮਾਂ ਨੇ ਅੱਜ ਕੰਮਕਾਜ ਠੱਪ ਰੱਖਿਆ ਅਤੇ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਸੂਬਾ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।

ਫ਼ੋਟੋ
ਫ਼ੋਟੋ
author img

By

Published : Jul 8, 2021, 12:32 PM IST

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ ਅੱਜ ਅਤੇ ਕੱਲ ਦੋ ਦਿਨ ਲਈ ਕੰਮਕਾਜ ਬਿਲਕੁੱਲ ਠੱਪ ਰਹੇਗਾ। ਇਸ ਦਾ ਕਾਰਨ ਹੈ ਕਿ ਪੰਜਾਬ ਦੇ ਮੁਲਾਜ਼ਮ ਛੇਵੇਂ ਪੇਅ ਕਮਿਸ਼ਨ ਦੀਆਂ ਜਾਰੀ ਹੋਈਆਂ ਰਿਪੋਰਟਾਂ ਤੋਂ ਸਹਿਮਤ ਨਹੀਂ ਹਨ। ਪੰਜਾਬ ਸਕੱਤਰੇਤ ਵਿਖੇ ਵੀ ਮੁਲਾਜ਼ਮਾਂ ਨੇ ਅੱਜ ਕੰਮਕਾਜ ਠੱਪ ਰੱਖਿਆ ਅਤੇ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਸੂਬਾ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।

ਵੇਖੋ ਵੀਡੀਓ

ਮੁਲਾਜ਼ਮ ਜਥੇਬੰਦੀ ਦੇ ਆਗੂ ਸੁਖਚੈਨ ਖਹਿਰਾ ਨੇ ਕਿਹਾ ਕਿ ਇਹ ਕਮਿਸ਼ਨ ਵਿੱਚ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਰੱਦ ਹੋਣੀਆਂ ਚਾਹੀਦੀਆਂ ਹਨ। ਸਾਡੇ ਵਾਧੇ 1-1-2016 ਤੋਂ ਲਾਗੂ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜਿਥੇ ਸਾਰੇ ਪੰਜਾਬ ਭਰ ਦੇ ਦਫ਼ਤਰ ਵਿੱਚ ਕੰਮਕਾਜ ਠੱਪ ਕੀਤਾ ਜਾਵੇਗਾ ਉਥੇ ਹੀ ਗੱਲ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਪੁਰਾਣੀ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

ਇਹ ਵੀ ਪੜ੍ਹੋ: ਪੈਟਰੋਲ ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਦੀ ਵੀ ਵਧੀਆਂ ਕੀਮਤਾਂ

ਇਸ ਤੋਂ ਇਲਾਵਾ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਵੀ ਹੁਣ ਆਪਣਾ ਰਾਜਨੀਤਕ ਫਰੰਟ ਤਿਆਰ ਕਰ ਲਿਆ ਹੈ ਅਤੇ ਲੋੜ ਪੈਣ ਉਤੇ ਚੋਣ ਮੈਦਾਨ ਵਿੱਚ ਆਪਣੇ ਉਮੀਦਵਾਰ ਉਤਾਰੇ ਜਾਣਗੇ ਤਾਂ ਜੋ ਸਾਡੀ ਨੁਮਾਇੰਦਗੀ ਲੋਕ ਸਭਾ ਉੱਤੇ ਵਿਧਾਨ ਸਭਾ ਵਿੱਚ ਕਰ ਸਕਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.