ETV Bharat / city

ਗੰਨਾ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਪ੍ਰਤਾਪ ਬਾਜਵਾ ਨੇ ਸਰਕਾਰ ਤੋਂ ਕੀਤੀ ਇਹ ਮੰਗ - ਪੀਏਯੂ ਲੁਧਿਆਣਾ

ਗੰਨਾ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਟਵੀਟ ਸਾਹਮਣੇ ਆਇਆ ਹੈ। ਇਸ ਟਵੀਟ ਰਾਹੀਂ ਉਨ੍ਹਾਂ ਨੇ ਸਰਕਾਰ ਤੋਂ ਕਿਸਾਨਾਂ ਦੀ ਬਕਾਇਆ ਰਾਸੀ ਜਾਰੀ ਕਰਨ ਅਤੇ ਗੰਨੇ ਦੀ ਕੀਮਤ ਵਧਾਉਣ ਨੂੰ ਲੈਕੇ ਸਰਕਾਰ ਤੋਂ ਮੰਗ ਕੀਤੀ ਹੈ।

ਗੰਨਾ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਪ੍ਰਤਾਪ ਬਾਜਵਾ ਨੇ ਸਰਕਾਰ ਤੋਂ ਕੀਤੀ ਇਹ ਮੰਗ

author img

By

Published : Aug 24, 2021, 6:29 AM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੰਨਾ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ ਅਤੇ ਇਸ ਮਸਲੇ ਨੂੰ ਲੈਕੇ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਪਹਿਲਾਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਗੰਨੇ ਦੀ ਬਕਾਇਆ ਰਾਸ਼ੀ ਤੇ ਗੰਨੇ ਦੀ ਰਾਸ਼ੀ ਵਧਾਉਣ ਨੂੰ ਲੈਕੇ ਇੱਕ ਟਵੀਟ ਸਾਹਮਣੇ ਆਇਆ ਹੈ।

  • It is also a matter of great concern that the State Assured Price (SAP) of sugarcane has not been increased during the last four seasons.

    Even the Rs.15 increase in SAP by the Punjab Govt is not enough, as the production cost has increased over the years.
    2/4

    — Partap Singh Bajwa (@Partap_Sbajwa) August 23, 2021 " class="align-text-top noRightClick twitterSection" data=" ">

ਇਸ ਟਵੀਟ ਰਾਹੀਂ ਬਾਜਵਾ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਵੱਲੋਂ 18 ਮਈ 2021 ਨੂੰ ਕਿਸਾਨਾਂ ਦੇ ਬਕਾਏ ਨੂੰ ਲੈਕੇ ਸਰਕਾਰ ਨੂੰ ਪੱਤਰ ਲਿਖਿਆ ਸੀ ਤੇ ਕਿਸਾਨਾਂ ਦੇ ਬਕਾਏ ਦੀ ਰਾਸ਼ੀ ਦਾ ਮਸਲਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦਾ 483 ਕਰੋੜ ਰੁਪਰੇ ਦਾ ਬਕਾਇਆ ਜਾਰੀ ਕੀਤਾ ਗਿਆ ਹੈ ਪਰ ਅਜੇ ਵੀ 117.60 ਕਰੋੜ ਰੁਪਏ ਜਾਰੀ ਕਰਨੇ ਬਾਕੀ ਹਨ ਜੋ ਕਿ ਸਾਲ 2020-21 ਦਾ ਬਕਾਇਆ ਹੈ

ਇਸਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਪੀਏਯੂ ਲੁਧਿਆਣਾ ਅਤੇ ਸ਼ੂਗਰਫੈੱਡ ਨੇ ਪੰਜਾਬ ਦੇ ਆਉਣ ਵਾਲੇ ਸੀਜ਼ਨ ਦੇ ਲਈ 350 ਰੁਪਏ ਪ੍ਰਤੀ ਕੁਇੰਟਲ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਨਾਲ ਹੀ ਦੱਸਿਆ ਹੈ ਕਿ ਗੁਆਂਢੀ ਸੂਬੇ ਹਰਿਆਣਾ ਨੇ 358 ਰੁਪਏ ਪ੍ਰਤੀ ਕੁਇੰਟਲ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਬਾਜਵਾ ਵੱਲੋਂ ਸੂਬਾ ਸਰਕਾਰ ਤੋਂ ਸਾਲ 2021-22 ਦੇ ਲਈ ਐਸਏਪੀ 360 ਰੁਪਏ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਗਿਆ ਹੈ।

ਬਾਜਵਾ ਨੇ ਕਿਹਾ ਕਿ ਇਹ ਕਦਮ ਪੰਜਾਬ ਦੇ ਗੰਨਾ ਉਤਪਾਦਕਾਂ ਦੇ ਹਿੱਤ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਕਾਸ਼ਤ ਦੀ ਆਮ ਲਾਗਤ ਨੂੰ ਪੂਰਾ ਕਰੇਗਾ ਬਲਕਿ ਫਸਲ ਦੀ ਸਥਿਰਤਾ ਨੂੰ ਵੀ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ:ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਹੁਣ ਤੱਕ ਦੀ ਵੱਡੀ ਖ਼ਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.