ETV Bharat / city

ਪੰਜਾਬ ਵਿਧਾਨਸਭਾ ਵਿਸ਼ੇਸ਼ ਇਜਲਾਸ ਦੀ ਇਸ ਤਰ੍ਹਾਂ ਹੋਵੇਗੀ ਕਾਰਵਾਈ - ਪੰਜਾਬ ਵਿਧਾਨ ਸਭਾ ਦੇ ਸਪੀਕਰ

ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਪੰਜਾਬ ਸਰਕਾਰ ਦਾ 15ਵਾਂ ਸਪੈਸ਼ਲ ਸੈਸ਼ਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਇਸ ਸੈਸ਼ਨ ਨੂੰ ਲੈ ਕੇ ਕਾਂਗਰਸ ਦੇ ਚੀਫ਼ ਵਹਿੱਪ ਹਰਦਿਆਲ ਕੰਬੋਜ ਨੇ ਵਹਿੱਪ ਜਾਰੀ ਕਰ ਵਿਸ਼ੇਸ਼ ਸੈਸ਼ਨ ਵਿੱਚ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਮੌਜੂਦ ਰਹਿਣ ਦੀ ਅਪੀਲ ਕੀਤੀ ਹੈ।

ਭਲਕੇ ਸ਼ੁਰੂ ਹੋਣ ਵਾਲੇ ਵਿਸ਼ੇਸ਼ ਇਜਲਾਸ ਦੀ ਇਸ ਤਰ੍ਹਾਂ ਸ਼ੁਰੂ ਹੋਵੇਗੀ ਕਾਰਵਾਈ

author img

By

Published : Sep 2, 2021, 9:32 PM IST

Updated : Sep 3, 2021, 9:30 AM IST

ਚੰਡੀਗੜ੍ਹ: ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਜਿਸ 'ਚ ਸਭ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਇਨ੍ਹਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜਾਰ ਸਿੰਘ ਦੇ ਨਾਲ-ਨਾਲ ਹੋਰ ਵੀ ਸਿਆਸੀ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਇਸ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਵੇਂ ਮਿਲਖਾ ਸਿੰਘ, ਮਾਨ ਕੌਰ ਨੂੰ ਵੀ ਇਸ ਇਜਲਾਸ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖਿੱਤਿਆਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਜੋ ਅੱਜ ਸਾਡੇ ਵਿੱਚ ਮੌਜੂਦ ਨਹੀਂ ਹਨ।

ਭਲਕੇ ਸ਼ੁਰੂ ਹੋਣ ਵਾਲੇ ਵਿਸ਼ੇਸ਼ ਇਜਲਾਸ ਦੀ ਇਸ ਤਰ੍ਹਾਂ ਸ਼ੁਰੂ ਹੋਵੇਗੀ ਕਾਰਵਾਈ
ਭਲਕੇ ਸ਼ੁਰੂ ਹੋਣ ਵਾਲੇ ਵਿਸ਼ੇਸ਼ ਇਜਲਾਸ ਦੀ ਇਸ ਤਰ੍ਹਾਂ ਸ਼ੁਰੂ ਹੋਵੇਗੀ ਕਾਰਵਾਈ

11 ਵਜੇ ਸਮਾਗਮ ਸ਼ੁਰੂ ਹੋਵੇਗਾ

ਇਸ ਤੋਂ ਬਾਅਦ 11 ਵਜੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਬਾਰੇ ਸਮਾਗਮ ਹੋਵੇਗਾ।

ਵਿਧਾਨ ਸਭਾ ਸਪੀਕਰ ਕਰਨਗੇ ਸੰਬੋਧਨ

ਇਸ ਸਮਾਗਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਜਲਾਸ ਨੂੰ ਸੰਬੋਧਨ ਕੀਤਾ ਜਾਵੇਗਾ।

ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਰਹਿਣਗੇ। ਹਾਲਾਂਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੇ ਆਉਣ ਦੀਆਂ ਸੰਭਾਵਨਾਵਾਂ ਮੱਧਮ ਹਨ।

ਇਹ ਵੀ ਪੜ੍ਹੋ:ਕੱਲ੍ਹ ਹੋਵੇਗਾ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ,ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

Last Updated : Sep 3, 2021, 9:30 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.