ETV Bharat / city

ਕੋਰੋਨਾ ਦੀ ਤੀਸਰੀ ਵੇਵ ਨੂੰ ਲੈਕੇ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ - ਕੋਵਿਡ -19 ਦੀ ਤੀਜੀ ਲਹਿਰ

ਸੂਬਾ ਸਰਕਾਰ (State Government) ਵਲੋਂ ਕੋਰੋਨਾ ਦੀ ਤੀਸਰੀ ਵੇਵ ( third wave of Corona) ਨੂੰ ਲੈਕੇ ਚੌਕਸੀ ਵਰਤੀ ਜਾ ਰਹੀ ਹੈ। ਕੋਰੋਨਾ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਦੇ ਵਿੱਚ ਇੱਕ ਅਹਿਮ ਮੀਟਿੰਗ ਹੋਈ। ਤੀਸਰੀ ਵੇਵ ਨੂੰ ਫੈਲਣ ਤੋਂ ਰੋਕਣ ਦੀ ਲਈ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ ਕਿ ਹਰ ਰੋਜ਼ 60,000 ਹਜ਼ਾਰ ਟੈਸਟ ਕੀਤੇ ਜਾਣਗੇ।

ਕੋਰੋਨਾ ਦੀ ਤੀਸਰੀ ਵੇਵ ਨੂੰ ਲੈਕੇ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

author img

By

Published : Aug 14, 2021, 2:28 PM IST

Updated : Aug 16, 2021, 11:18 AM IST

ਚੰਡੀਗੜ੍ਹ: ਇਸ ਦੇ ਨਾਲ ਹੀ ਸਰਕਾਰ ਵੱਲੋਂ ਆਕਸੀਜਨ ਦੀ ਘਾਟ (Lack of oxygen) ਅਤੇ ਬੱਚਿਆਂ ਦੇ ਕੋਰੋਨਾ ਪਾਏ ਜਾਣ ਤੇ ਉਨ੍ਹਾਂ ਦੇ ਇਲਾਜ ਨੂੰ ਲੈਕੇ ਵੀ ਅਹਿਮ ਫੈਸਲੇ ਲਏ ਗਏ ਹਨ। ਸੀਐੱਮ ਕੈਪਟਨ ਵੱਲੋਂ ਲੁਧਿਆਣਾ ਅਤੇ ਫਰੀਦਕੋਟ ਦੇ ਵਿੱਚ ਬੱਚਿਆਂ ਦੇ ਲਈ ਕੋਵਿਡ ਵਾਰਡ ਤੇ ਪੀਐਸਏ ਆਕਸੀਜਨ ਪਲਾਂਟਾਂ ਦਾ ਉਦਘਾਟਨ ਕੀਤਾ ਗਿਆ ਹੈ।

ਤੀਜੀ ਲਹਿਰ ਨੂੰ ਲੈਕੇ ਕੀਤੀ ਸਮੀਖਿਆ ਵਿੱਚ ਕੈਪਟਨ ਅਮਰਿੰਦਰ ਨੇ ਸਿਹਤ ਵਿਭਾਗ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜਾਂ, ਐਂਟਰੀ ਪੁਆਇੰਟਾਂ 'ਤੇ ਯਾਤਰੀਆਂ, ਸਰਕਾਰੀ ਦਫਤਰਾਂ, ਉਦਯੋਗਾਂ ਅਤੇ ਲੇਬਰ ਕਲੋਨੀਆਂ, ਮੈਰਿਜ ਪੈਲਸਾਂ, ਰੈਸਟੋਰੈਂਟਾਂ ਵਿੱਚ ਸਟਾਫ, ਓਪੀਡੀ/ਆਈਪੀਡੀ ਮਰੀਜ਼ਾਂ ਲਈ ਤਰਜੀਹੀ ਦੇ ਆਧਾਰ ‘ਤੇ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਜ਼ਿਲ੍ਹਿਆਂ ਦੇ ਆਧਾਰ ਤੇ ਮਾਈਕਰੋ ਕੰਟੇਨਮੈਂਟ ਜ਼ੋਨ ਨੂੰ ਲੈਕੇ ਰਣਨੀਤੀ ਤਿਆਰ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਕੋਵਿਡ -19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਦੇ ਬੁਨਿਆਦੀ ਢਾਂਚੇ ਅਤੇ ਮੈਡੀਕਲ ਸਪਲਾਈ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ ਹੈ। ਇਸਦੇ ਨਾਲ ਹੀ ਕੋਰੋਨਾ ਨੂੰ ਰੋਕਣ ਦੇ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਨ ਦੀ ਵੀ ਗੱਲ ਕਹੀ ਗਈ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਲੁਧਿਆਣਾ ਦੇ ਵਿੱਚ ਆਕਸੀਜਨ ਪਲਾਂਟ ਦਾ ਵੀ ਉਦਘਾਟਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:Corona Third Wave: ਸਕੂਲਾਂ ਸਬੰਧੀ ਸਰਕਾਰ ਨੇ ਲਿਆ ਇਹ ਫੈਸਲਾ

Last Updated : Aug 16, 2021, 11:18 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.