ਬਠਿੰਡਾ: ਕੋਰੋਨਾ ਦੀ ਦੂਜੀ ਲਹਿਰ ਮੱਧਮ ਪੈਣ 'ਤੇ ਪੰਜਾਬ ਸਰਕਾਰ ਵਲੋਂ ਸੂਬੇ ਵਿਚਲੇ ਸਕੂਲਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਜਿਸ ਦੇ ਚੱਲਦਿਆਂ ਸਕੂਲ ਖੁੱਲ੍ਹਣ ਦੇ ਕੁਝ ਦਿਨਾਂ 'ਚ ਵਿਦਿਆਰਥੀ ਕੋਰੋਨਾ ਦੀ ਲਪੇਟ 'ਚ ਆਉਣੇ ਸ਼ੁਰੂ ਹੋ ਗਏ ਹਨ।
ਇਸ ਦੇ ਚੱਲਦਿਆਂ ਤਾਜ਼ਾ ਮਾਮਲਾ ਬਠਿੰਡਾ ਦੇ ਬਲਿਆਂਵਾਲੀ ਦਾ ਹੈ, ਜਿਥੇ ਤਿੰਨ ਸਕੂਲੀ ਵਿਦਿਆਰਥਣਾਂ ਕੋਰੋਨਾ ਪੌਜ਼ੀਟਿਵ ਪਾਈਆਂ ਗਈਆਂ ਹਨ, ਜਦ ਕਿ ਖਦਸਾ ਜਤਾਇਆ ਜਾ ਰਿਹਾ ਹੈ ਕਿ ਹੋਰ ਬੱਚੇ ਵੀ ਕੋਰੋਨਾ ਦੀ ਲਪੇਟ 'ਚ ਆ ਸਕਦੇ ਹਨ।
ਤਿੰਨ ਬੱਚਿਆਂ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਸਕੂਲ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਦਾ ਕਹਿਣਾ ਕਿ ਹਾਲੇ ਤਿੰਨ ਵਿਦਿਆਰਥੀ ਕੋਰੋਨਾ ਦੀ ਲਪੇਟ 'ਚ ਆਏ ਹਨ ਪਰ ਬਾਕੀ ਰਿਪੋਰਟਾਂ ਆਉਣੀਆਂ ਬਾਕੀ ਹਨ, ਜਿਸ ਕਾਰਨ ਖਦਸਾ ਹੈ ਕਿ ਸਕੂਲ 'ਚ ਮਾਮਲੇ ਹੋਰ ਵੱਧ ਸਕਦੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ:ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ