ਚੰਡੀਗੜ੍ਹ: ਦਿੱਲੀ ਦੇ ਟਿਕਰੀ ਬਾਰਡਰ (Tikri Border) 'ਤੇ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਿਚ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਸ ਮਾਮਲੇ ਵਿਚ ਮੁਲਜ਼ਮ ਜਗਦੀਸ਼ ਸਿੰਘ ਬਰਾੜ (Jagdish Singh Brar) ਦੀ ਅਗ੍ਰਿਮ ਜ਼ਮਾਨਤ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਵਿਚ ਹਾਈ ਕੋਰਟ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਉਸ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਉਥੇ ਹੀ ਹਰਿਆਣਾ ਸਰਕਾਰ ਨੇ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ।
ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਹਰਿਆਣਾ ਸਰਕਾਰ (Government of Haryana) ਨੇ ਕਿਹਾ ਕਿ ਇਸ ਮਾਮਲੇ ਵਿਚ ਅਜੇ ਜਾਂਚ ਚੱਲ ਰਹੀ ਹੈ ਪਰ ਜਬਰ ਜਨਾਹ ਦੇ ਦੋਸ਼ ਹਨ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਕਿਤੇ ਨਾ ਕਿਤੇ ਉਹ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਲੀਲ ਤੋਂ ਬਾਅਦ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਮੁਲਜ਼ਮ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਜਾ ਰਿਹਾ ਹੈ।
ਮੁਲਜ਼ਮ ਦੀ ਪਹਿਲਾਂ ਵੀ ਰੱਦ ਹੋ ਚੁੱਕੀ ਹੈ ਜ਼ਮਾਨਤ ਪਟੀਸ਼ਨ
ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਜਾਂਚ ਵਿਚ ਸਹਿਯੋਗ ਦੇਣ ਲਈ ਤਿਆਰ ਹੈ ਪਰ ਉਸ ਦੇ ਲਈ ਉਸ ਨੂੰ ਹਿਰਾਸਤ ਵਿਚ ਨਾ ਰੱਖਿਆ ਜਾਵੇ। ਹਾਈ ਕੋਰਟ ਵਿਚ ਦੋਹਾਂ ਧਿਰਾਂ ਨੇ ਆਪਣੀ ਬਹਿਸ ਪੂਰੀ ਕੀਤੀ, ਜਿਸ ਤੋਂ ਬਾਅਦ ਹਾਈ ਕੋਰਟ ਵਿਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਉਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਪੰਜਾਬ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕਾ ਹੈ। ਦਰਅਸਲ ਕਿਸਾਨ ਅੰਦੋਲਨ ਵਿਚ ਦੇਸ਼ ਭਰ ਤੋਂ ਕਈ ਲੋਕ ਅੰਦੋਲਨ ਵਿਚ ਸ਼ਾਮਲ ਹੋਣ ਲਈ ਆਏ ਠੀਕ ਉਸੇ ਤਰ੍ਹਾਂ ਪੱਛਮੀ ਬੰਗਾਲ ਦੀ ਇਕ ਲੜਕੀ ਟਿਕਰੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਹੋਈ ਕੁਝ ਦਿਨ ਬਾਅਦ ਲੜਕੀ ਦੇ ਪਿਤਾ ਨੇ ਉਨ੍ਹਾਂ ਦੀ ਧੀ ਦੇ ਨਾਲ ਹੋਏ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ।
30 ਅਪ੍ਰੈਲ ਨੂੰ ਹੋਈ ਸੀ ਪੀੜਤ ਲੜਕੀ ਦੀ ਮੌਤ
ਜਦੋਂ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕੀਤੀ ਤਾਂ ਪਿਤਾ ਵਲੋਂ ਜੋ ਦੋਸ਼ ਅੰਦੋਲਨ ਵਿਚ ਉਨ੍ਹਾਂ ਦੀ ਧੀ ਦੇ ਜਬਰ ਜਨਾਹ ਦੇ ਲਗਾਏ ਗਏ ਸਨ ਉਹ ਸਹੀ ਪਾਏ ਗਏ। ਉਥੇ ਹੀ ਲੜਕੀ ਜਿਸ ਦੇ ਨਾਲ ਜਬਰ ਜਨਾਹ ਹੋਇਆ ਸੀ ਕੋਰੋਨਾ ਨਾਲ ਪੀੜਤ ਹੋ ਜਾਂਦੀ ਹੈ ਅਤੇ 30 ਅਪ੍ਰੈਲ ਨੂੰ ਉਸ ਦੀ ਮੌਤ ਹੋ ਜਾਂਦੀ ਹੈ। ਇਸ ਮਾਮਲੇ ਵਿਚ ਪੀੜਤਾ ਨੂੰ 4 ਦਿਨ ਪਹਿਲਾਂ ਸ਼ਿਵਮ ਹਸਪਤਾਲ ਵਿਚ ਦਾਖਲ ਕੀਤਾ ਜਾਂਦਾ ਹੈ, ਜਿੱਥੇ ਜਬਰ ਜਨਾਹ ਦੀ ਪੁਸ਼ਟੀ ਕੀਤੀ ਜਾਂਦੀ ਹੈ। ਜਾਂਚ ਦੌਰਾਨ ਪੁਲਿਸ ਨੇ ਇਹ ਵੀ ਦੱਸਿਆ ਸੀ ਕਿ ਕਿਉਂਕਿ ਕਿਸਾਨ ਅੰਦੋਲਨ ਬਦਨਾਮ ਨਾ ਹੋਵੇ ਇਸ ਲਈ ਲੜਕੀ 'ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਹ ਇਸ ਘਟਨਾ ਬਾਰੇ ਕਿਸੇ ਨੂੰ ਕੁਝ ਨਾ ਦੱਸੇ। ਦਰਅਸਲ ਕੁਝ ਲੋਕਾਂ ਵਲੋਂ 12 ਅਪ੍ਰੈਲ 2021 ਨੂੰ ਲੜਕੀ ਨੂੰ ਵਰਗਲਾ ਕੇ ਅੰਦੋਲਨ ਵਿਚ ਸ਼ਾਮਲ ਕੀਤਾ ਜਾਂਦਾ ਹੈ ਜਿੱਥੇ ਉਸ ਨਾਲ ਕਈ ਲੋਕਾਂ ਦੇ ਨਾਲ ਉਥੇ ਲੱਗੇ ਟੈਂਟ ਨੂੰ ਸ਼ੇਅਰ ਕਰਨਾ ਪੈਂਦਾ ਹੈ।
ਉਥੇ ਹੀ ਇਸ ਦੌਰਾਨ ਦੋਸ਼ ਇਹ ਹੈ ਕਿ ਕਿਸਾਨ ਸੋਸ਼ਲ ਆਰਮੀ ਚਲਾਉਣ ਵਾਲੇ ਅਨੂਪ ਅਤੇ ਅਨਿਲ ਮਲਿਕ ਸਮੇਤ ਚਾਰ ਲੋਕਾਂ ਨੇ ਲੜਕੀ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ਨੂੰ ਲੈ ਕੇ ਕਿਸਾਨ ਨੇਤਾ ਹਮੇਸ਼ਾ ਪੱਲਾ ਝਾੜਦੇ ਰਹੇ। ਉਥੇ ਹੀ ਪੁਲਿਸ ਨੇ ਇਸ ਮਾਮਲੇ ਵਿਚ ਗੈਂਗ ਰੇਪ ਦੇ ਨਾਲ-ਨਾਲ ਕਿਡਨੈਪਿੰਗ, ਬਲੈਕ ਮੇਲਿੰਗ, ਧਮਕੀਆਂ ਦੇਣ ਦੀਆਂ ਧਾਰਾਵਾਂ ਸਣੇ ਬੰਧਕ ਬਣਾਏ ਜਾਣ ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ। ਇਸ ਮਾਮਲੇ ਵਿਚ ਪੁਲਿਸ ਵਲੋਂ 4 ਕਿਸਾਨ ਨੇਤਾ ਅਤੇ ਅੰਦੋਲਨ ਵਿਚ ਸ਼ਾਮਲ ਅਤੇ ਜੁੜੀ ਹੋਈ 2 ਮਹਿਲਾ ਵਾਲੰਟੀਅਰ ਨੂੰ ਵੀ ਮੁਲਜ਼ਮ ਬਣਾਇਆ ਹੈ।
ਇਹ ਵੀ ਪੜ੍ਹੋ-ਵਿਧਾਇਕਾਂ ਤੇ ਮੰਤਰੀਆਂ ਤੋਂ ਬਾਅਦ CM ਚੰਨੀ ਨੂੰ ਵੀ ਸੱਦਿਆ ਦਿੱਲੀ, ਅਰੂਸਾ ਵਿਵਾਦ ਤੋਂ ਨਾਰਾਜ਼ ਹਾਈਕਮਾਨ