ਚੰਡੀਗੜ੍ਹ: ਕੋਰੋਨਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੈਬਿਨੇਟ ਮੰਤਰੀਆਂ ਵਰਚੁਅਲ ਢੰਗ ਨਾਲ ਰੀਵੀਉ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਦੁਪਹਿਰ 3:30 ਵਜੇ ਹੋਵੇਗੀ।
ਕੋਵਿਡ-19 ਦੇ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਕਮੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਦਿਨੀਂ ਕੇਂਦਰ ਸਰਕਾਰ ਨੂੰ ਸੂਬੇ ਲਈ ਨਿਰਵਿਘਨ ਆਕਸੀਜਨ ਸਪਲਾਈ ਦੀ ਮੰਗ ਕੀਤੀ ਹੈ। ਇਸ ਵਿੱਚ ਰੋਜ਼ਾਨਾ ਘੱਟੋ-ਘੱਟ 120 ਐਮ.ਟੀ. ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੁਆਰਾ ਦੋ ਮਹੀਨੇ ਪਹਿਲਾਂ ਮਨਜ਼ੂਰ ਕੀਤੇ ਪੀ.ਐਸ.ਏ. ਪਲਾਂਟਾਂ ਨੂੰ ਵੀ ਛੇਤੀ ਸਥਾਪਿਤ ਕਰਨ ਦੀ ਆਪਣੀ ਅਪੀਲ ਦੁਹਰਾਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਦਿਨੋਂ ਦਿਨ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ 4,970 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਤੇ 69 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 24 ਘੰਟਿਆ ਵਿੱਚ 2,727 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,14,269 ਹੋ ਗਈ ਹੈ।