ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਤੋਂ ਟਰੈਕਟਰ ਮਾਰਚ ਕਰ ਰਹੇ ਹਨ। ਪੰਜਾਬ ਵਿੱਚ 12000 ਤੋਂ ਵੱਧ ਪਿੰਡ ਹਨ, ਜਿਨ੍ਹਾਂ ਵਿਚੋਂ ਇੱਕ ਲੱਖ ਦੇ ਕਰੀਬ ਲੋਕ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋ ਰਹੇ ਹਨ। ਚੰਡੀਗੜ੍ਹ ਵਿੱਚ ਸੈਂਕੜੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਅਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਤੋਂ ਸਬੰਧਿਤ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ, ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦੇ ਤਾਂ ਕਿਸਾਨਾਂ ਦੀਆਂ ਜ਼ਮੀਨਾਂ ਨਹੀਂ ਬਚਣਗੀਆਂ। ਇਸਤੋਂ ਇਲਾਵਾ ਸਰਕਾਰੀ ਮੰਡੀਆਂ ਵੀ ਖ਼ਤਮ ਹੋ ਜਾਣਗੀਆਂ।
ਅਣਗਿਣਤ ਲੋਕ ਟਰੈਕਟਰ ਪਰੇਡ ਦਾ ਬਣ ਰਹੇ ਹਿੱਸਾ
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਟਰੈਕਟਰਾਂ ਨੂੰ ਪਰੇਡ ਲਈ ਤਿਆਰ ਕਰ ਲਿਆ ਹੈ। ਇਸ ਪਰੇਡ ਵਿੱਚ ਸ਼ਾਮਲ ਹੋਣ ਲਈ ਅੱਜ ਅਣਗਿਣਤ ਲੋਕ ਦਿੱਲੀ ਵੱਲ ਜਾ ਰਹੇ ਹਨ।
ਸ਼ਾਤੀ ਨਾਲ ਕਰਨੀ ਹੈ ਟਰੈਕਟਰ ਪਰੇਡ
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਈ ਅਫਵਾਹਾਂ ਲਈ ਉੱਡ ਰਹੀਆਂ ਹਨ ਕਿ ਲਾਲ ਕਿਲ੍ਹੇ ਉੱਤੇ ਹਮਲਾ ਕਰਨਾ ਹੈ। ਅਜਿਹਾ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਸ਼ਾਤੀ ਨਾਲ ਟਰੈਕਟਰ ਪਰੇਡ ਕਰਨਗੇ। ਕਿਸੇ ਤਰ੍ਹਾਂ ਦਾ ਕੋਈ ਹਮਲਾ ਨਹੀਂ ਹੋਵੇਗਾ।