ETV Bharat / city

ਟਰਾਂਸਪੋਰਟ ਮੰਤਰੀ ਵੜਿੰਗ ਦਾ ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਵੱਡਾ ਐਕਸ਼ਨ - Orbit Aviation Pvt. Ltd.

ਪੰਜਾਬ ਟਰਾਂਸਪੋਰਟ ਵਿਭਾਗ (Department of Transportation) ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਇਲਜ਼ਾਮ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਸਬੰਧਤ ਹਨ।

ਟਰਾਂਸਪੋਰਟ ਮੰਤਰੀ ਵੜਿੰਗ ਦਾ ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਵੱਡਾ ਐਕਸ਼ਨ

author img

By

Published : Nov 17, 2021, 10:23 PM IST

ਚੰਡੀਗੜ: ਪੰਜਾਬ ਟਰਾਂਸਪੋਰਟ ਵਿਭਾਗ (Department of Transportation) ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਇਲਜ਼ਾਮ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਸਬੰਧਤ ਹਨ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਦੱਸਿਆ ਕਿ ਇਹ ਕਾਰਵਾਈ ਬਕਾਇਆ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।

ਸੂਬੇ ਵਿੱਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਕਿ ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਆਰ.ਟੀ.ਏ ਅਥਾਰਟੀ ਬਠਿੰਡਾ (Bathinda) ਵੱਲੋਂ ਟੈਕਸ ਡਿਫਾਲਟਰ ਹੋਣ ਕਾਰਨ ਬਾਦਲਾਂ ਨਾਲ ਸਬੰਧਤ 30 ਇੰਟੈਗ੍ਰਲ ਕੋਚ ਪਰਮਿਟ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ (Orbit Aviation Pvt. Ltd.) ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦਾ ਇੱਕ ਪਰਮਿਟ ਵੀ ਰੱਦ ਕਰ ਦਿੱਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਮਨਦੀਪ ਟਰੈਵਲਜ ਦੇ 16 ਹੋਰ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ। ਨਿਊ ਫਤਿਹ ਬੱਸ ਸਰਵਿਸ (New Fateh Bus Service) ਵਿਰੁੱਧ ਇਸ ਸਾਲ ਜਨਵਰੀ ਤੋਂ ਟੈਕਸ ਦੀ ਦੇਣਦਾਰੀ ਹੈ, ਜਦਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਮਾਰਚ ਮਹੀਨੇ ਤੋਂ ਅਕਤੂਬਰ, 2021 ਤੱਕ ਟੈਕਸ ਜਮਾ ਕਰਾਉਣ ਵਿੱਚ ਦੇਰੀ ਕਰਨ ਲਈ ਕਾਰਵਾਈ ਕੀਤੀ ਗਈ ਹੈ।

ਇਸੇ ਤਰ੍ਹਾਂ ਦੀ ਕਾਰਵਾਈ ਕਰਦਿਆਂ, ਆਰ.ਟੀ.ਏ. ਅਥਾਰਟੀ ਫਰੀਦਕੋਟ ਨੇ 2 ਕਰੋੜ 62 ਲੱਖ ਰੁਪਏ ਦੀ ਬਕਾਇਆ ਟੈਕਸ ਰਾਸ਼ੀ ਵਾਲੇ 3 ਇੰਟੈਗ੍ਰਲ ਕੋਚ ਪਰਮਿਟਾਂ ਤੋਂ ਇਲਾਵਾ ਨਿਊ ਦੀਪ ਬੱਸ ਸਰਵਿਸ ਦੇ 73 ਆਮ ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮਾਲਵਾ ਬੱਸ ਸੇਵਾ ਦੇ 2 ਆਮ ਬੱਸ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ:PRTC ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ 23 ਤਰੀਕ ਨੂੰ ਹੜਤਾਲ ਦਾ ਸੱਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.