ETV Bharat / city

ਤ੍ਰਿਪਤ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ - ਪੰਜਾਬ ਸਰਕਾਰ

ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਭਖਦੀ ਦਿਖਾਈ ਦੇ ਰਹੀ ਹੈ। ਜਿਥੇ ਕੁਝ ਦਿਨ ਪਹਿਲਾਂ ਕਾਂਗਰਸ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਧੁਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਤੇ ਯੂਨੀਵਰਸਿਟੀ ਦੇ ਹੋਰ ਸਾਬਕਾ ਵਿਦਿਆਰਥੀ ਆਗੂਆਂ ਵੱਲੋਂ ਸਟੂਡੈਂਟ ਸੈਂਟਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਅੱਜ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਵੀ ਪੀ.ਯੂ. ਉਪ ਕੁਲਪਤੀ ਡਾ.ਰਾਜ ਕੁਮਾਰ ਨੂੰ ਪੱਤਰ ਲਿਖ ਜਲਦ ਤੋਂ ਜਲਦ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਹੈ।...ਪੜ੍ਹੋ ਪੂਰੀ ਖ਼ਬਰ

ਤਸਵੀਰ
ਤਸਵੀਰ
author img

By

Published : Nov 13, 2020, 6:55 PM IST

ਚੰਡੀਗੜ੍ਹ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ।

ਬਾਜਵਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ਼ ਲੋਕਤੰਤਰੀ ਸਿਧਾਂਤਾਂ ਦੇ ਉੱਲਟ ਹੀ ਨਹੀਂ ਹੈ ਸਗੋਂ ਮੌਜੂਦਾ ਕਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੇਸ਼ੇਵਰਾਂ, ਅਧਿਆਪਕਾਂ, ਪ੍ਰਿੰਸੀਪਲਾਂ ਆਦਿ ਦੇ ਭਾਰੀ ਰੋਸ ਤੋਂ ਜਾਣੂ ਕਰਾਇਆ ਗਿਆ ਹੈ, ਜੋ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੈਨੇਟ ਦੀਆਂ ਚੋਣਾਂ ਕਰਵਾ ਕੇ ਇਸ ਰੋਸ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਲਿਖੇ ਅਪਣੇ ਪੱਤਰ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਉਣ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਇਨ੍ਹਾਂ ਚੋਣਾਂ ਲਈ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਅਪੀਲ ਕੀਤੀ ਹੈ। ਉਨ੍ਹਾਂ ਨੇ ਉਪ ਕੁਲਪਤੀ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ “ਨੋ ਸੈਨੇਟ” ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿੱਚ ਨਹੀਂ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਗਸਤ, 2020 ਨੂੰ ਖ਼ਤਮ ਹੋ ਚੁੱਕੀ ਹੈ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਸੈਨੇਟ ਲਈ ਹਰ ਚਾਰ ਸਾਲਾਂ ਬਾਅਦ ਨਿਯਮਤ ਤੌਰ ‘ਤੇ ਚੋਣਾਂ ਕਰਵਾਉਣਾ ਲਾਜ਼ਮੀ ਹਨ। ਪਿਛਲੇ ਛੇ ਦਹਾਕਿਆਂ ਦੌਰਾਨ, ਇਹ ਚੋਣਾਂ ਅਗਸਤ-ਸਤੰਬਰ ਵਿੱਚ ਹਰ ਚਾਰ ਸਾਲਾਂ ਬਾਅਦ ਨਿਯਮਿਤ ਤੌਰ `ਤੇ ਹੁੰਦੀਆਂ ਰਹੀਆਂ ਹਨ।

ਉਹਨਾਂ ਕਿਹਾ ਕਿ ਜੇਕਰ ਸੈਨੇਟ ਦਾ ਗਠਨ ਨਹੀਂ ਕੀਤਾ ਜਾਂਦਾ, ਤਾਂ ਯੂਨੀਵਰਸਿਟੀ ਦਾ ਸਿੰਡੀਕੇਟ ਵੀ ਨਹੀਂ ਬਣਾਈ ਜਾਵੇਗਾ ਕਿਉਂਕਿ ਇਸਦਾ ਕਾਰਜਕਾਲ 31 ਦਸੰਬਰ, 2020 ਨੂੰ ਖ਼ਤਮ ਹੋ ਰਿਹਾ ਹੈ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸੈਨੇਟ ਦੀਆਂ ਚੋਣਾਂ ਨਾ ਹੋ ਸਕਣ ਸਬੰਧੀ ਬਹਾਨੇ ਨਹੀਂ ਬਣਾਉਣੇ ਚਾਹੀਦੇ ਕਿਉਂਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਦੇਸ਼ ਭਰ ਵਿੱਚ ਸੰਸਦ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਵੈ-ਸਰਕਾਰ ਦੀਆਂ ਵੱਖ-ਵੱਖ ਚੁਣੀਆਂ ਗਈਆਂ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.