ETV Bharat / city

ਸਿਟੀ ਸੈਂਟਰ ਕੇਸ ਦਾ ਫ਼ੈਸਲਾ ਸੱਚ ਦੀ ਜਿੱਤ: ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ।

ਸਿਟੀ ਸੈਂਟਰ ਕੇਸ
ਫ਼ੋਟੋ
author img

By

Published : Nov 27, 2019, 11:13 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ ਜਿੱਤ ਦੱਸਿਆ ਹੈ।

  • Truth has prevailed, with the court dismissing blatantly false & politically motivated charges against me & others accused in Ludhiana City Centre case. We had full faith in the law, and our stand has been vindicated. I thank Wahe Guru ji for this victory against victimisation.

    — Capt.Amarinder Singh (@capt_amarinder) November 27, 2019 " class="align-text-top noRightClick twitterSection" data=" ">

ਇਸ ਕੇਸ 'ਤੇ ਅਦਾਲਤ ਵੱਲੋਂ ਫੈਸਲਾ ਸੁਣਾਉਣ ਤੋਂ ਬਾਅਦ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਦੀ ਜਿੱਤ ਹੋਣ ਦੇ ਨਾਲ-ਨਾਲ ਸਿਆਸੀ ਤੌਰ 'ਤੇ ਪ੍ਰਰਿਤ ਦੋਸ਼ਾਂ ਵਿਰੁੱਧ ਉਨ੍ਹਾਂ ਦੇ ਸਟੈਂਡ ਦੀ ਵੀ ਪੁਸ਼ਟੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਵਿੱਚ ਉਨ੍ਹਾਂ ਅਤੇ ਪਰਿਵਾਰਕ ਮੈਂਬਰਾਂ ਦਾ ਕਾਨੂੰਨ ਅਤੇ ਅਦਾਲਤ ਵਿੱਚ ਹਮੇਸ਼ਾ ਹੀ ਅਟੁੱਟ ਵਿਸ਼ਵਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਲਈ 13 ਸਾਲ ਦਾ ਸਮਾਂ ਲੱਗਾ ਪਰ ਅਦਾਲਤ ਦੇ ਫੈਸਲੇ ਨੇ ਇਹ ਸਿੱਧ ਕਰ ਦਿੱਤਾ ਕਿ ਆਖ਼ਰ ਵਿੱਚ ਜਿੱਤ ਸਚਾਈ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਰਾਂ ਵੱਲੋਂ ਅਦਾਲਤ ਸਾਹਮਣੇ ਸਬੂਤਾਂ ਵਜੋਂ ਪੇਸ਼ ਕੀਤੇ ਮਨਘੜਤ ਝੂਠਾਂ ਦਾ ਕੋਈ ਵਜੂਦ ਨਹੀਂ ਸੀ ਅਤੇ ਨਿਰਲੱਜਤਾ ਨਾਲ ਮਾਰੇ ਗਏ ਝੂਠਾਂ ਤੋਂ ਪੂਰੀ ਤਰ੍ਹਾਂ ਪਰਦਾ ਚੁੱਕਿਆ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਪੀੜਤਾਂ ਨੂੰ ਵੀ ਕੀਮਤ ਚੁਕਾਉਣੀ ਪਈ ਕਿਉਂਕਿ ਉਨ੍ਹਾਂ ਨੂੰ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਮੁਕਤ ਹੋਣ ਅਤੇ ਸਾਖ ਦੀ ਬਹਾਲੀ ਲਈ ਉਡੀਕ ਕਰਨੀ ਪਈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ 36 ਮੁਲਜ਼ਮਾਂ ਵਿੱਚੋਂ ਪੰਜ ਮੁਲਜ਼ਮ, ਕੇਸ ਦੀ ਸੁਣਵਾਈ ਦੇ ਲੰਮੇ ਅਰਸੇ ਦੌਰਾਨ, ਇਸ ਘੁਟਾਲੇ ਵਿੱਚ ਆਪਣੀ ਸ਼ਮੂਲੀਅਤ ਹੋਣ ਦੇ ਦੋਸ਼ਾਂ ਦਾ ਦੁੱਖ ਲੈ ਕੇ ਇਸ ਦੁਨੀਆਂ ਤੋਂ ਚਲੇ ਗਏ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਲੋਕਾਂ 'ਤੇ ਲੱਗੇ ਦੋਸ਼ ਖਾਰਸ ਹੋ ਜਾਣ ਨਾਲ ਇਨ੍ਹਾਂ ਦੇ ਪਰਿਵਾਰਕ ਮੈਂਬਰ ਹੁਣ ਸ਼ਾਂਤੀ ਨਾਲ ਰਹਿ ਸਕਦੇ ਹਨ।

ਸਾਰੇ ਮੁਲਜ਼ਮਾਂ ਵਿਰੁੱਧ ਦੋਸ਼ਾਂ ਰੱਦ

ਸੈਸ਼ਨ ਕੋਰਟ ਦੇ ਜੱਜ ਗੁਰਬੀਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਸਾਰੇ ਮੁਲਜ਼ਮਾਂ ਨੂੰ ਕਲੀਨ ਚਿੱਟ ਦੇਣ ਬਾਰੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਕਿਸੇ ਵੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।

ਜੱਜ ਨੇ ਫੈਸਲਾ ਸੁਣਾਇਆ ਕਿ ਕਿਸੇ ਮੁਲਜ਼ਮ ਵਿਰੁੱਧ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਨਹੀਂ ਸੀ ਹਾਲਾਂਕਿ ਉਹ ਆਪਣੇ ਸੀਨੀਅਰ ਦੇ ਹੁਕਮਾਂ ਦੀ ਅਦੂਲੀ ਕੀਤੇ ਜਾਣ ਦਾ ਕਸੂਰਵਾਰ ਹੋ ਸਕਦਾ ਸੀ।

Intro:ਸੱਚ ਦੀ ਜਿੱਤ ਹੋਈ– ਕੈਪਟਨ ਅਮਰਿੰਦਰ ਸਿੰਘ

੍ਹ ਲੁਧਿਆਣਾ ਸਿਟੀ ਸੈਂਟਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤBody:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ ਜਿੱਤ ਦੱਸਿਆ ਹੈ।

ਇਸ ਕੇਸ 'ਤੇ ਅਦਾਲਤ ਵੱਲੋਂ ਫੈਸਲਾ ਸੁਣਾਉਣ ਤੋਂ ਬਾਅਦ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਦੀ ਜਿੱਤ ਹੋਣ ਦੇ ਨਾਲ-ਨਾਲ ਸਿਆਸੀ ਤੌਰ 'ਤੇ ਪ੍ਰਰਿਤ ਦੋਸ਼ਾਂ ਵਿਰੁੱਧ ਉਨ੍ਹਾਂ ਦੇ ਸਟੈਂਡ ਦੀ ਵੀ ਪੁਸ਼ਟੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਵਿੱਚ ਉਨ੍ਹਾਂ ਅਤੇ ਪਰਿਵਾਰਕ ਮੈਂਬਰਾਂ ਦਾ ਕਾਨੂੰਨ ਅਤੇ ਅਦਾਲਤ ਵਿੱਚ ਹਮੇਸ਼ਾ ਹੀ ਅਟੁੱਟ ਵਿਸ਼ਵਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਲਈ 13 ਸਾਲ ਦਾ ਸਮਾਂ ਲੱਗਾ ਪਰ ਅਦਾਲਤ ਦੇ ਫੈਸਲੇ ਨੇ ਇਹ ਸਿੱਧ ਕਰ ਦਿੱਤਾ ਕਿ ਆਖ਼ਰ ਵਿੱਚ ਜਿੱਤ ਸਚਾਈ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਰਾਂ ਵੱਲੋਂ ਅਦਾਲਤ ਸਾਹਮਣੇ ਸਬੂਤਾਂ ਵਜੋਂ ਪੇਸ਼ ਕੀਤੇ ਮਨਘੜਤ ਝੂਠਾਂ ਦਾ ਕੋਈ ਵਜੂਦ ਨਹੀਂ ਸੀ ਅਤੇ ਨਿਰਲੱਜਤਾ ਨਾਲ ਮਾਰੇ ਗਏ ਝੂਠਾਂ ਤੋਂ ਪੂਰੀ ਤਰ੍ਹਾਂ ਪਰਦਾ ਚੁੱਕਿਆ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਪੀੜਤਾਂ ਨੂੰ ਵੀ ਕੀਮਤ ਚੁਕਾਉਣੀ ਪਈ ਕਿਉਂਕਿ ਉਨ੍ਹਾਂ ਨੂੰ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਮੁਕਤ ਹੋਣ ਅਤੇ ਸਾਖ ਦੀ ਬਹਾਲੀ ਲਈ ਉਡੀਕ ਕਰਨੀ ਪਈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ 36 ਮੁਲਜ਼ਮਾਂ ਵਿੱਚੋਂ ਪੰਜ ਮੁਲਜ਼ਮ, ਕੇਸ ਦੀ ਸੁਣਵਾਈ ਦੇ ਲੰਮੇ ਅਰਸੇ ਦੌਰਾਨ, ਇਸ ਘੁਟਾਲੇ ਵਿੱਚ ਆਪਣੀ ਸ਼ਮੂਲੀਅਤ ਹੋਣ ਦੇ ਦੋਸ਼ਾਂ ਦਾ ਦੁੱਖ ਲੈ ਕੇ ਇਸ ਦੁਨੀਆਂ ਤੋਂ ਚਲੇ ਗਏ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਲੋਕਾਂ 'ਤੇ ਲੱਗੇ ਦੋਸ਼ ਖਾਰਸ ਹੋ ਜਾਣ ਨਾਲ ਇਨ੍ਹਾਂ ਦੇ ਪਰਿਵਾਰਕ ਮੈਂਬਰ ਹੁਣ ਸ਼ਾਂਤੀ ਨਾਲ ਰਹਿ ਸਕਦੇ ਹਨ।

ਅਦਾਲਤ ਨੇ ਅੱਜ ਸਾਰੇ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।

ਸੈਸ਼ਨ ਕੋਰਟ ਦੇ ਜੱਜ ਗੁਰਬੀਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਸਾਰੇ ਮੁਲਜ਼ਮਾਂ ਨੂੰ ਕਲੀਨ ਚਿੱਟ ਦੇਣ ਬਾਰੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਕਿਸੇ ਵੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।

ਜੱਜ ਨੇ ਫੈਸਲਾ ਸੁਣਾਇਆ ਕਿ ਕਿਸੇ ਮੁਲਜ਼ਮ ਵਿਰੁੱਧ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਨਹੀਂ ਸੀ ਹਾਲਾਂਕਿ ਉਹ ਆਪਣੇ ਸੀਨੀਅਰ ਦੇ ਹੁਕਮਾਂ ਦੀ ਅਦੂਲੀ ਕੀਤੇ ਜਾਣ ਦਾ ਕਸੂਰਵਾਰ ਹੋ ਸਕਦਾ ਸੀ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.