ETV Bharat / city

ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

author img

By

Published : May 29, 2021, 11:03 PM IST

ਜਗਰਾਉਂ ਅਨਾਜ ਮੰਡੀ 'ਚ ਬੀਤੇ ਦਿਨੀਂ ਕਤਲ ਕੀਤੇ ਪੁਲਿਸ ਮੁਲਾਜ਼ਮਾਂ ਦੇ ਕੇਸ 'ਚ ਕਾਰਵਾਈ ਕਰਦਿਆਂ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ।

ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ
ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ:ਪੰਜਾਬ ਪੁਲਿਸ ਨੇ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਕਤਲ ਮਾਮਲੇ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੱਕੀ ਵਿਅਕਤੀਆਂ ਬਲਜਿੰਦਰ ਸਿੰਘ ਜੋ ਕਿ ਪਿੰਡ ਮਾਹਲਾ ਖੁਰਦ, ਮੋਗਾ ਦਾ ਵਸਨੀਕ ਹੈ ਅਤੇ ਦਰਸ਼ਨ ਸਿੰਘ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਹੌਲੀ ਦਾ ਵਸਨੀਕ ਹੈ, ਜਿਨ੍ਹਾਂ ਦੇ ਸਿਰ `ਤੇ ਦੋ-ਦੋ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਸਾਥੀ ਹਨ, ਜ਼ਿਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ ਗਵਾਲੀਅਰ (ਐੱਮ.ਪੀ) ਦੇ ਡਾਬਰਾ ਤੋਂ ਕਾਬੂ ਕੀਤਾ ਗਿਆ। ਉਨ੍ਹਾਂ ਦਾ ਇੱਕ ਹੋਰ ਸਾਥੀ ਹਰਚਰਨ ਸਿੰਘ ਜਿਸ ਨੇ ਉਨ੍ਹਾਂ ਨੂੰ ਕਥਿਤ ਤੌਰ `ਤੇ ਪਨਾਹ ਦਿੱਤੀ ਸੀ, ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਗਿਆ ਕਿ ਸ਼ੱਕੀ ਵਿਅਕਤੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਘਟਨਾ ਵਾਲੇ ਦਿਨ ਜੈਪਾਲ ਅਤੇ ਜੱਸੀ ਨੂੰ ਸੂਬੇ ਤੋਂ ਬਾਹਰ ਸੁਰੱਖਿਅਤ ਕਿਸੇ ਟਿਕਾਣੇ 'ਤੇ ਲਿਜਾਣ ਲਈ ਬਲਜਿੰਦਰ ਜਗਰਾਉਂ ਦੀ ਅਨਾਜ ਮੰਡੀ ਵਿੱਚ ਆਪਣੇ ਕੈਂਟਰ 'ਤੇ ਆਇਆ। ਜਿੱਥੇ ਦਰਸ਼ਨ ੳਕਤ ਗੈਂਗਸਟਰਾਂ ਅਤੇ ਉਸਦੇ ਸਾਥੀਆਂ ਲਈ ਕੁਝ ਕੱਪੜੇ ਲੈ ਕੇ ਆਇਆ। ਸ੍ਰੀ ਗੁਪਤਾ ਨੇ ਦੱਸਿਆ ਕਿ ਸੀ.ਆਈ.ਏ. ਦੇ ਦੋ ਏ.ਐੱਸ.ਆਈਜ਼ ਜੋ ਉਸ ਵੇਲੇ ਡਿਊਟੀ ’ਤੇ ਸਨ, ਨੂੰ ਕੈਂਟਰ ਗੱਡੀ ਵਿੱਚ ਨਸ਼ੀਲੇ ਪਦਾਰਥ ਵੇਖ ਕੇ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਡਰਾਇਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਦੋਸ਼ੀਆਂ ਨੂੰ ਪੁਲਿਸ ਨੇ ਘੇਰਾ ਪਾ ਲਿਆ ਤਾਂ ਦਰਸ਼ਨ ਨੇ ਆਪਣੀ ਪਿਸਤੌਲ ਤੋਂ ਗੋਲੀਆਂ ਚਲਾ ਦਿੱਤੀਆਂ ਅਤੇ ਬਾਅਦ 'ਚ ਜੈਪਾਲ ਅਤੇ ਜੱਸੀ ਨਾਲ ਆਈ-10 ਹੰਡਈ ਕਾਰ 'ਚ ਮੌਕੇ 'ਤੋਂ ਫਰਾਰ ਹੋ ਗਿਆ। ਬੱਬੀ ਕੈਂਟਰ ਗੱਡੀ ਵਿੱਚ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਅਤੇ ਕੁਝ ਦੂਰੀ 'ਤੇ ਜਾ ਕੇ ਆਪਣੇ ਸਾਥੀਆਂ ਨਾਲ ਰਲ ਗਿਆ ਅਤੇ ਫਿਰ ਸਾਰੇ ਦੋਸ਼ੀ ਹਰਿਆਣਾ ਅਤੇ ਰਾਜਸਥਾਨ ਵੱਲ ਨਿਕਲ ਗਏ।

ਡੀ.ਜੀ.ਪੀ. ਨੇ ਦੱਸਿਆ ਕਿ ਪੜਤਾਲ ਦੌਰਾਨ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਵਿਅਕਤੀ ਮੱਧ ਪ੍ਰਦੇਸ਼ ਦੇ ਗਵਾਲੀਅਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੁਕੇ ਹੋ ਸਕਦੇ ਹਨ। ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਸੰਗਠਿਤ ਅਪਰਾਧ ਰੋਕੂ ਇਕਾਈ ਦੀ ਇੱਕ ਟੀਮ ਨੂੰ ਅਗਲੇਰੀ ਜਾਂਚ ਲਈ ਤੁਰੰਤ ਮੱਧ ਪ੍ਰਦੇਸ਼ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਕੁਝ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ, ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਵਿੱਚ ਸਫ਼ਲ ਰਹੀ ਅਤੇ ਉਨ੍ਹਾਂ ਨੂੰ ਬੀਤੀ ਸ਼ਾਮ ਗਵਾਲੀਅਰ ਨੇੜੇ ਡਾਬਰਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸ੍ਰੀ ਗੁਪਤਾ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਮਹਾਰਾਸ਼ਟਰ ਜਾਣ ਦੀ ਯੋਜਨਾ ਬਣਾ ਰਹੇ ਸਨ।

ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ

ਗੁਪਤਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਦੋਵਾਂ ਨੂੰ ਪਹਿਲਾਂ ਵੀ ਦੋ ਵੱਖ-ਵੱਖ ਕਤਲ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਦਰਅਸਲ ਉਹ ਜੇਲ੍ਹ ਵਿੱਚ ਸਜ਼ਾ ਭੁਗਤਣ ਦੌਰਾਨ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਸਨ। ਜਦੋਂ ਕਿ ਦਰਸ਼ਨ ਨੂੰ ਆਪਣੀ ਸਜ਼ਾ ਦੌਰਾਨ ਛੋਟ ਮਿਲ ਗਈ ਸੀ ਉਥੇ ਹੀ ਬਲਜਿੰਦਰ ਸਿੰਘ ਨੂੰ ਸੈਸ਼ਨ ਕੋਰਟ, ਮੋਗਾ ਦੁਆਰਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਦਰਸ਼ਨ ਦੇ ਖਿਲਾਫ਼ ਕਥਿਤ ਤੌਰ `ਤੇ ਦੋ ਹੋਰ ਅਪਰਾਧਿਕ ਮਾਮਲੇ ਦਰਜ ਹਨ ਅਤੇ ਹਾਲ ਹੀ 'ਚ ਉਹ ਅਫੀਮ ਦੀ ਤਸਕਰੀ 'ਚ ਵੀ ਸ਼ਾਮਲ ਪਾਇਆ ਗਿਆ ਸੀ।
ਜੈਪਾਲ ਭੁੱਲਰ ਉਨ੍ਹਾਂ ਕੁਝ ਗੈਂਗਸਟਰਾਂ ਵਿੱਚੋਂ ਇੱਕ :ਡੀਜੀਪੀ

ਡੀਜੀਪੀ ਨੇ ਕਿਹਾ ਕਿ ਜੈਪਾਲ ਭੁੱਲਰ ਉਨ੍ਹਾਂ ਕੁਝ ਗੈਂਗਸਟਰਾਂ ਵਿੱਚੋਂ ਇੱਕ ਹੈ, ਜੋ ਹੁਣ ਤੱਕ ਗ੍ਰਿਫ਼ਤਾਰੀ ਤੋਂ ਬਚੇ ਹੋਏ ਹਨ। ਹਾਲਾਂਕਿ ਉਸ ਦੇ ਕਰੀਬੀ ਸਾਥੀ ਗੈਵੀ ਜਿਸਦੇ ਉਹ ਜ਼ਿਆਦਾ ਸਮੇਂ ਤੱਕ ਨਾਲ ਰਿਹਾ, ਨੂੰ ਪਿਛਲੇ ਮਹੀਨੇ ਪੰਜਾਬ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫਤਾਰ ਕਰ ਲਿਆ ਸੀ। ਗੈਵੀ ਜਲੰਧਰ ਜ਼ਿਲ੍ਹੇ ਵਿੱਚ 11 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਜੈਪਾਲ ਅਤੇ ਗੈਵੀ ਦੋਵਾਂ ਦੇ ਪਾਕਿਸਤਾਨ ਅਤੇ ਜੰਮੂ ਅਧਾਰਤ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਸਬੰਧ ਹਨ। ਉਨ੍ਹਾਂ ਦਾ ਇੱਕ ਹੋਰ ਸਾਥੀ ਜਸਪ੍ਰੀਤ ਉਰਫ ਜੱਸੀ, ਜੋ ਜਗਰਾਉਂ ਗੋਲੀਬਾਰੀ ਤੋਂ ਬਾਅਦ ਫਰਾਰ ਹੈ, ਨੂੰ ਪਹਿਲਾਂ ਮੁਹਾਲੀ ਵਿੱਚ ਹੈਰੋਇਨ ਦੀ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਅਗਵਾ ਕਰਨ ਦੇ ਕੇਸ ਵਿੱਚ ਵੀ ਲੋੜੀਂਦਾ ਹੈ। ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਫਰਾਰ ਸ਼ੱਕੀ ਵਿਅਕਤੀਆਂ ਦੀ ਭਾਲ ਵੱਡੇ ਪੱਧਰ `ਤੇ ਜਾਰੀ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਉਰਫ਼ ਜੱਸੀ ਬਾਬਾ ਦੀ ਗ੍ਰਿਫ਼ਤਾਰੀ ਲਈ ਕ੍ਰਮਵਾਰ 10 ਲੱਖ ਅਤੇ ਪੰਜ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ:Punjab Congress Conflict: ਬਾਗੀ ਵਿਧਾਇਕਾਂ ਦੀਆਂ ਗੁਪਤ ਬੈਠਕਾਂ ਹੋਈਆਂ ਤੇਜ਼

ETV Bharat Logo

Copyright © 2024 Ushodaya Enterprises Pvt. Ltd., All Rights Reserved.