ETV Bharat / city

ਫਿਰੋਜ਼ਪੁਰ ਤੇ ਹੁਸ਼ਿਆਰਪੁਰ ਦੇ ਦੋ ਚਰਚਿਤ ਚਿਹਰੇ ਆਪ 'ਚ ਸ਼ਾਮਲ - ਪਾਰਟੀ ਹੈੱਡਕੁਆਟਰ

ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਦੋ ਜਾਣੇ ਪਹਿਚਾਣੇ ਵਿਅਕਤੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਫਿਰੋਜ਼ਪੁਰ ਤੇ ਹੁਸ਼ਿਆਰਪੁਰ ਦੇ ਦੋ ਚਰਚਿਤ ਚਿਹਰੇ ਆਪ 'ਚ ਸ਼ਾਮਲ

author img

By

Published : Mar 20, 2021, 9:54 PM IST

ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਦੋ ਜਾਣੇ ਪਹਿਚਾਣੇ ਵਿਅਕਤੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਪਾਰਟੀ ਹੈੱਡਕੁਆਟਰ ਉੱਤੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਸਟੇਟ ਸਕੱਤਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਂਗਰਸ ਆਗੂ, ਪੰਜਾਬ ਸਟੇਟ ਇੰਡਸਟੀਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ (ਪੀਐਸਆਈਡੀਸੀ) ਦੇ ਸੀਨੀਅਰ ਮੀਤ ਚੇਅਰਮੈਨ ਤੇ ਬ੍ਰਹਮ ਸ਼ੰਕਰ ਜਿੰਮਪਾ ਜੋ ਚਾਰ ਵਾਰ ਤੋਂ ਐਮਸੀ ਵੀ ਜਿੱਤਦੇ ਆ ਰਹੇ ਹਨ ਅਤੇ ਖਾਦ ਡੀਲਰ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ, ਸਾਬਕਾ ਵਿਦਿਆਰਥੀ ਆਗੂ ਅਤੇ ਸੋਸ਼ਲ ਵਰਕਰ ਵਿਨੋਦ ਸੋਈ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਨੋਦ ਸੋਈ ਪਿਛਲੇ 13 ਸਾਲਾਂ ਤੋਂ ਖਾਦ ਡੀਲਰ ਐਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣਦੇ ਆ ਰਹੇ ਹਨ।

ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਹੋਣ ਕਾਰਨ ਵੱਡੀ ਗਿਣਤੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਇਕ ਬਦਲਾਅ ਵਜੋਂ ਦੇਖਦੇ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.