ETV Bharat / city

ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਰਾਹਤ - 4 ਜੁਲਾਈ ਨੂੰ ਮਾਮਲੇ ਦੀ ਸੁਣਵਾਈ

ਵੱਖ-ਵੱਖ ਮਾਮਲਿਆਂ ’ਚ ਘਿਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਕੋਰਟ ਨੇ ਭਾਰਤ ਭੂਸ਼ਣ ਆਸ਼ੂ ਦੇ ਵਕੀਲ ਨੂੰ ਮਾਮਲੇ ਨਾਲ ਜੁੜੇ ਕੁਝ ਹੋਰ ਦਸਤਾਵੇਜ਼ ਕੋਰਟ ਚ ਪੇਸ਼ ਕਰਨ ਨੂੰ ਕਿਹਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 6 ਜੁਲਾਈ ਨੂੰ ਹੋਵੇਗੀ। ਦੂਜੇ ਪਾਸੇ ਵਿਜੇ ਸਿੰਗਲਾ ਦੇ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਹਾਈਕੋਰਟ ਤੋਂ ਝਟਕਾ

author img

By

Published : Jun 21, 2022, 4:33 PM IST

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ ਅਤੇ ਵਿਜੇ ਸਿੰਗਲ ਨੂੰ ਰਾਹਤ ਨਹੀਂ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਦੇ ਦੋ ਸਾਬਕਾ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਅਤੇ ਵਿਜੇ ਸਿੰਗਲਾ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਭਾਰਤ ਭੂਸ਼ਣ ਆਸ਼ੂ ਨੇ ਗ੍ਰਿਫਤਾਰੀ ’ਤੇ ਰੋਕ ਲਗਾਉਣ ਦੇ ਲਈ ਹਾਈਕੋਰਟ ’ਚ ਅਗਾਉਂ ਜਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਦਕਿ ਵਿਜੇ ਸਿੰਗਲਾ ਨੇ ਰੈਗੁਲਰ ਜਮਾਨਤ ਦੇ ਲਈ ਹਾਈਕੋਰਟ ’ਚ ਪਟੀਸ਼ਨ ਲਗਾਈ ਗਈ ਸੀ, ਪਰ ਹਾਈਕੋਰਟ ਨੇ ਇਨ੍ਹਾਂ ਦੋਹਾਂ ਨੂੰ ਰਾਹਤ ਨਹੀਂ ਦਿੱਤੀ ਹੈ।

ਸੁਣਵਾਈ 6 ਜੁਲਾਈ ਤੱਕ ਮੁਲਤਵੀ: ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖਿਲਾਫ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ਚ ਕਾਰਵਾਈ ਕੀਤੇ ਜਾਣ ਤੋਂ 7 ਦਿਨਾਂ ਦੇ ਨੋਟਿਸ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ, ਜਿਸ 'ਤੇ ਹਾਈਕੋਰਟ ਨੇ ਆਸ਼ੂ ਨੂੰ ਕੋਈ ਰਾਹਤ ਨਾ ਦਿੰਦੇ ਹੋਏ ਅਤੇ ਪੰਜਾਬ ਸਰਕਾਰ ਨੂੰ ਕੋਈ ਨੋਟਿਸ ਜਾਰੀ ਕੀਤੇ ਬਿਨਾਂ ਹੀ ਸੁਣਵਾਈ 6 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

'ਪੰਜਾਬ ਸਰਕਾਰ ਦੀ ਮੰਸ਼ਾ ਗ੍ਰਿਫਤਾਰੀ ਦੀ': ਭਾਰਤ ਭੂਸ਼ਣ ਆਸ਼ੂ ਦੇ ਵਕੀਲ ਨੇ ਕੋਰਟ ’ਚ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੀ ਪ੍ਰੈਸ ਕਾਨਫਰੰਸ ’ਚ ਆਸ਼ੂ ਦਾ ਜ਼ਿਕਰ ਕਰਦੇ ਹਨ ਅਤੇ ਉਨ੍ਹਾਂ ਦੇ ਪਿੱਛੇ ਪਏ ਹੋਏ ਹਨ। ਪੰਜਾਬ ਸਰਕਾਰ ਵਰਗੇ ਕੋਰਟ ’ਚ ਬਹਿਸ ਕਰ ਰਹੀ ਹੈ। ਇਸ ਤੋਂ ਸਾਫ ਹੈ ਕਿ ਉਨ੍ਹਾਂ ਦੀ ਮੰਸ਼ਾ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਹੈ। ਇਸ ’ਤੇ ਕੋਰਟ ਨੇ ਆਸ਼ੂ ਦੇ ਵਕੀਲ ਨੂੰ ਇਸ ਮਾਮਲੇ ’ਚ ਜੁੜੇ ਕੁਝ ਹੋਰ ਦਸਤਾਵੇਜ਼ ਕੋਰਟ ਚ ਪੇਸ਼ ਕਰਨ ਨੂੰ ਕਿਹਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 6 ਜੁਲਾਈ ਨੂੰ ਹੋਵੇਗੀ।

4 ਜੁਲਾਈ ਨੂੰ ਮਾਮਲੇ ਦੀ ਸੁਣਵਾਈ: ਦੂਜੇ ਪਾਸੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਵੀ ਕੋਰਟ ਚ ਰੈਗੁਲਰ ਜਮਾਨਤ ਦੇ ਲਈ ਪਟੀਸ਼ਨ ਲਗਾਈ ਸੀ। ਸਿੰਗਲਾ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ਚ ਉਨ੍ਹਾਂ ਦੇ ਖਿਲਾਫ ਨਾ ਕੋਈ ਰਿਕਵਰੀ ਹੋਈ ਹੈ ਅਤੇ ਨਾ ਹੀ ਕੋਈ ਸਬੂਤ ਹੈ ਅਤੇ ਇੱਕ ਮਹੀਨੇ ਤੋਂ ਉਹ ਜੇਲ੍ਹ ਚ ਹਨ। ਇਸ ਲਈ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਜਿਸ ’ਤੇ ਕੋਰਟ ਨੇ ਕਿਹਾ ਹੈ ਕਿ ਮਾਮਲਾ ਕਾਫੀ ਗੁੰਝਲਦਾਰ ਹੈ ਇਸ ਲਈ ਰੈਗੁਲਰ ਬੈਂਚ ਇਸਦੀ ਸੁਣਵਾਈ ਕਰੇਗਾ। ਹੁਣ ਮਾਮਲੇ ਦੀ ਸੁਣਵਾਈ ਚਾਰ ਜੁਲਾਈ ਨੂੰ ਹੋਵੇਗੀ।

ਇਹ ਵੀ ਪੜੋ: ਤਨਖਾਹਾਂ ਨਾ ਮਿਲਣ 'ਤੇ ਭੜਕੇ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ, ਬੱਸ ਸਟੈਂਡ ਕੀਤਾ ਬੰਦ

ETV Bharat Logo

Copyright © 2025 Ushodaya Enterprises Pvt. Ltd., All Rights Reserved.