ETV Bharat / city

ਪਟਿਆਲਾ ‘ਚ ਮੰਦਿਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ਵਾਲੇ SFJ ਨਾਲ ਜੁੜੇ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਪਟਿਆਲਾ 'ਚ ਦੋ ਐਸਐਫਜੇ ਦੇ ਸਮਰਥਕਾਂ ਨੂੰ ਕਾਬੂ ਕੀਤਾ ਗਿਆ ਹੈ। ਉਕਤ ਦੋਵੇਂ ਮੰਦਿਰ ਦੀ ਕੰਧ 'ਤੇ ਖਾਲਿਸਤਾਨ ਪੱਖੀ ਪੋਸਟਰ ਚਿਪਕਾ ਰਹੇ ਸਨ।

SFJ ਨਾਲ ਜੁੜੇ ਦੋ ਵਿਅਕਤੀ ਕਾਬੂ
SFJ ਨਾਲ ਜੁੜੇ ਦੋ ਵਿਅਕਤੀ ਕਾਬੂ
author img

By

Published : Jul 19, 2022, 9:43 PM IST

ਚੰਡੀਗੜ/ਪਟਿਆਲਾ: ਸ੍ਰੀ ਕਾਲੀ ਮਾਤਾ ਮੰਦਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ ਚਿਪਕਾਏ ਜਾਣ ਤੋਂ ਚਾਰ ਦਿਨ ਬਾਅਦ, ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇਸ ਗੰਭੀਰ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇੱਥੇ ਆਈ.ਜੀ.ਪੀ ਪਟਿਆਲਾ ਰੇਂਜ ਐਮ.ਐਸ. ਛੀਨਾ ਅਤੇ ਐਸ.ਐਸ.ਪੀ. ਪਟਿਆਲਾ ਦੀਪਕ ਪਾਰੀਕ ਨੇ ਸਾਂਝੀ ਕੀਤੀ।

ਜ਼ਿਕਰਯੋਗ ਹੈ ਕਿ 14 ਅਤੇ 15 ਜੁਲਾਈ, 2022 ਦੀ ਦਰਮਿਆਨੀ ਰਾਤ ਨੂੰ ਸ੍ਰੀ ਕਾਲੀ ਮਾਤਾ ਮੰਦਰ ਦੀ ਪਿਛਲੀ ਕੰਧ ‘ਤੇ ‘ਖਾਲਿਸਤਾਨ ਰਿਫ਼ਰੈਂਡਮ’ ਨਾਲ ਸਬੰਧਤ ਇੱਕ ਪੋਸਟਰ ਲੱਗਿਆ ਦੇਖਿਆ ਗਿਆ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਪ੍ਰਿੰਸ ਵਾਸੀ ਪਿੰਡ ਸਲੇਮਪੁਰ ਸੇਖਾਂ ਸ਼ੰਭੂ, ਜੋ ਮੌਜੂਦਾ ਸਮੇਂ ਵਿੱਚ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਸੰਭੂ ਦੇ ਪਿੰਡ ਸਲੇਮਪੁਰ ਸੇਖਾਂ ਦੇ ਪ੍ਰੇਮ ਸਿੰਘ ਉਰਫ ਪ੍ਰੇਮ ਉਰਫ ਏਕਮ ਵਜੋਂ ਹੋਈ ਹੈ। ਪੁਲਿਸ ਨੇ ਖਾਲਿਸਤਾਨ ਰਿਫ਼ਰੈਂਡਮ ਨਾਲ ਸਬੰਧਤ ਦੇ 13 ਪੋਸਟਰ, ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਦੋ ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।

ਆਈ.ਜੀ. ਪਟਿਆਲਾ ਰੇਂਜ ਐਮ.ਐਸ. ਛੀਨਾ ਅਤੇ ਐਸ.ਐਸ.ਪੀ. ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮਾਮਲੇ ਦੀ ਸਮੁੱਚੀ ਜਾਂਚ ਦੀ ਨਿਗਰਾਨੀ ਡੀ.ਜੀ.ਪੀ. ਪੰਜਾਬ ਵੱਲੋਂ ਕੀਤੀ ਗਈ ਸੀ ਅਤੇ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਉਨਾਂ ਕਿਹਾ ਕਿ ਡੂੰਘਾਈ ਨਾਲ ਕੀਤੀ ਤਕਨੀਕੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਪੋਸਟਰ ਹਰਵਿੰਦਰ ਉਰਫ ਪ੍ਰਿੰਸ ਅਤੇ ਪ੍ਰੇਮ ਵੱਲੋਂ ਚਿਪਕਾਏ ਗਏ ਸਨ ਕਿਉਂਕਿ ਵਿਦੇਸ਼ ਵਿੱਚ ਬੈਠੇ ਕੁਝ ਦੇਸ਼ ਵਿਰੋਧੀ ਅਨਸਰਾਂ ਨੇ ਉਨਾਂ ਨੂੰ ਪੈਸਿਆਂ ਦੇ ਬਦਲੇ ਜਾਂ ਵਿਦੇਸ਼ ਵਿੱਚ ਵਸਣ ਦੀ ਪੇਸ਼ਕਸ਼ ਬਦਲੇ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਲਾਲਚ ਦਿੱਤਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਪ੍ਰਿੰਸ ਦੋ ਸਾਲਾਂ ਤੋਂ ਮਲੇਸ਼ੀਆ ਵਿੱਚ ਕੰਮ ਕਰਦਾ ਸੀ, ਜਿੱਥੇ ਉਹ ਕੁਝ ਦੇਸ਼ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਆਇਆ ਅਤੇ ਮਲੇਸ਼ੀਆ ਤੋਂ ਵਾਪਸ ਆਉਣ ਤੋਂ ਬਾਅਦ ਵੀ ਉਹ ਵਟਸਐਪ ਰਾਹੀਂ ਇਨਾਂ ਵਿਅਕਤੀਆਂ ਦੇ ਸੰਪਰਕ ਵਿੱਚ ਸੀ। ਉਹਨਾਂ ਦੱਸਿਆ ਕਿ ਇਹਨਾਂ ਵਿਦੇਸ਼ੀ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਨੇ ਹਰਵਿੰਦਰ ਸਿੰਘ ਉਰਫ ਪ੍ਰਿੰਸ ਨਾਲ ਸੰਪਰਕ ਕੀਤਾ ਅਤੇ ਉਸਨੂੰ ਇਹ ਪੋਸਟਰ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਚਿਪਕਾਉਣ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਵਿਦੇਸ਼ੀ ਸੰਚਾਲਕਾਂ ਨੇ ਉਸ ਨੂੰ ਮਨੀ ਟਰਾਂਸਫਰ ਰਾਹੀਂ ਪੈਸੇ ਵੀ ਭੇਜੇ ਸਨ।

ਐਸ.ਐਸ.ਪੀ. ਪਾਰੀਕ ਨੇ ਦੱਸਿਆ ਕਿ ਪੋਸਟਰ ਪਹਿਲਾਂ ਤੋਂ ਨਿਰਧਾਰਤ ਸਥਾਨ ‘ਤੇ ਰੱਖੇ ਗਏ ਸਨ ਅਤੇ ਮੁਲਜਮ ਉਸ ਸਥਾਨ ਤੋਂ ਇਹ ਪੋਸਟਰ ਚੁੱਕ ਕੇ ਲੈ ਗਏ ਸਨ। ਉਹਨਾਂ ਦੱਸਿਆ ਕਿ ਪੋਸਟਰ ਅਤੇ ਪੈਸੇ ਮਿਲਣ ਉਪਰੰਤ, ਮੁਲਜਮਾਂ ਵੱਲੋਂ ਇਹ ਪੋਸਟਰ ਚਾਰ ਥਾਵਾਂ ਜਿਨਾਂ ਵਿੱਚ ਅੰਬਾਲਾ ਦੇ ਛਾਉਣੀ ਖੇਤਰ, ਆਰੀਅਨ ਕਾਲਜ ਰਾਜਪੁਰਾ, ਸ੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ ਸੀਤਲਾ ਮਾਤਾ ਮੰਦਿਰ, ਬਹਾਦਰਗੜ, ਪਟਿਆਲਾ ਨੇੜੇ ਟ੍ਰੈਫਿਕ ਸਾਈਨ ਬੋਰਡ ਸ਼ਾਮਲ ਹਨ, ਉੱਤੇ ਚਿਪਕਾਏ ਗਏ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਮੁਲਜਮਾਂ ਨੇ ਰਾਜਪੁਰਾ ਦੇ ਇੱਕ ਅੰਡਰ ਬ੍ਰਿਜ ‘ਤੇ ਸਪਰੇਅ ਪੇਂਟ ਨਾਲ ਖਾਲਿਸਤਾਨ ਪੱਖੀ ਨਾਅਰੇ ਵੀ ਲਿਖੇ ਸਨ। ਐਸ.ਐਸ.ਪੀ. ਨੇ ਦੱਸਿਆ ਕਿ ਮੁਲਜਮ ਲਗਾਤਾਰ ਵਿਦੇਸ਼ਾਂ ਵਿੱਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਸਨ, ਜੋ ਉਨਾਂ ਨੂੰ ਆਪਣੇ ਅਗਲੇ ਨਿਸ਼ਾਨੇ ਬਾਰੇ ਸੇਧ ਦੇ ਰਹੇ ਸਨ। ਉਨਾਂ ਕਿਹਾ ਕਿ ਦੋਸ਼ੀਆਂ ਨੇ ਇਹ ਪੋਸਟਰ ਸੁਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਵਾਲੀਆਂ ਥਾਵਾਂ ‘ਤੇ ਜਾਂ ਇਸ ਦੇ ਨੇੜੇ, ਡੀ.ਸੀ ਦਫਤਰ ਮੋਹਾਲੀ ਅਤੇ ਇਸ ਤੋਂ ਇਲਾਵਾ ਚੰਡੀਗੜ, ਕਸੌਲੀ ਅਤੇ ਸੋਲਨ ਦੀਆਂ ਕੁਝ ਹੋਰ ਸਰਕਾਰੀ ਇਮਾਰਤਾਂ ਸਮੇਤ ਕਈ ਪ੍ਰਮੁੱਖ ਥਾਵਾਂ ‘ਤੇ ਚਿਪਕਾਉਣ ਦੀ ਯੋਜਨਾ ਬਣਾਈ ਸੀ।

ਜ਼ਿਕਰਯੋਗ ਹੈ ਕਿ ਮਿਤੀ 15-07-2022 ਨੂੰ ਥਾਣਾ ਕੋਤਵਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 153 (ਏ), ਪ੍ਰੀਵੈਂਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ ਦੀ ਧਾਰਾ 3 ਅਧੀਨ ਐਫਆਈਆਰ ਨੰ. 148 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ 1 ਅਗਸਤ ਤੋਂ ਸਾਰੇ ਯਾਤਰੀ ਸੇਵਾ ਵਾਹਨਾਂ 'ਚ ਲੱਗੇਗਾ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ

ETV Bharat Logo

Copyright © 2024 Ushodaya Enterprises Pvt. Ltd., All Rights Reserved.