ਚੰਡੀਗੜ੍ਹ: ਸੈਕਟਰ 22 ਤੋਂ ਦੋ ਕੁੜੀਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭੈਣਾਂ ਪੀ.ਜੀ ਵਿੱਚ ਰਹਿੰਦੀਆਂ ਸਨ। ਫ਼ਿਲਹਾਲ ਹਾਲੇ ਤੱਕ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।
ਜਾਣਕਾਰੀ ਮੁਤਾਬਕ ਅਬੋਹਰ ਦੇ ਪਿੰਡ ਬੱਲੂਆਣਾ ਦੀਆਂ ਰਹਿਣ ਵਾਲੀਆਂ ਦੋਵੇਂ ਭੈਣਾਂ ਦਾ ਸੈਕਟਰ 22 'ਚ ਕਤਲ ਕਰ ਦਿੱਤਾ ਗਿਆ। ਦੋਵੇਂ ਜ਼ੀਰਕਪੁਰ 'ਚ ਸਥਿਤ ਇੱਕ ਫ਼ੈਕਟਰੀ ਵਿੱਚ ਕੰਮ ਕਰਦੀਆਂ ਸਨ ਤੇ ਪਿਛਲੇ 4 ਸਾਲਾਂ ਤੋਂ ਚੰਡੀਗੜ੍ਹ ਵਿੱਚ ਰਹਿ ਰਹੀਆਂ ਸਨ।
ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਦੋਹਾਂ ਭੈਣਾਂ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਤੇ ਕਤਲ ਕਰਨ ਤੋਂ ਬਾਅਦ ਮੁਸਜ਼ਮ ਕਮਰੇ ਨੂੰ ਤਾਲਾ ਲਾ ਕੇ ਫ਼ਰਾਰ ਹੋ ਗਏ। ਪੁਲਿਸ ਮੁਤਾਬਕ ਗੁਆਂਢ 'ਚ ਲੱਗੇ ਸੀਸੀਟੀਵੀ ਕੈਮਰੇ ਰਾਹੀਂ ਕੁੱਝ ਸ਼ੱਕੀ ਤਸਵੀਰਾਂ ਸਾਹਮਣੇ ਆਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।