ਨਵੀਂ ਦਿੱਲੀ: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਕੀਤੇ ਜਾਣ ਵਾਲੇ ਸਸਕਾਰ ਨੂੰ ਲੈਕੇ ਕੀਤੇ ਜਾਣ ਵਾਲੇ ਸ਼ਾਹੀ ਪ੍ਰਬੰਧਾਂ ਦੀ ਰਿਪੋਰਟ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਰਿਪੋਰਟ ਵਿੱਚ ਬ੍ਰਿਟੇਨ ਵਿੱਚ ਉਨ੍ਹਾਂ ਦੀ ਮੌਤ ਤੋਂ ਬਾਅਦ ਤਿਆਰੀਆਂ ਦੇ ਮਾਮਲੇ ਦਾ ਜ਼ਿਕਰ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਹਾਰਾਣੀ ਦੀ ਮੌਤ ਤੋਂ ਬਾਅਦ ਯੂਕੇ ਵਿੱਚ ਇੱਕ ਵੱਡਾ ਆਪਰੇਸ਼ਨ ਕੀਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਦੀ ਦਫਨਾਉਣ ਦੀ ਪ੍ਰਕਿਰਿਆ ਅਤੇ ਪੁਲਿਸ ਪ੍ਰਬੰਧਾਂ ਦੇ ਵੇਰਵੇ ਸ਼ਾਮਿਲ ਹਨ। ਹਾਲਾਂਕਿ,ਇਸ ਮਾਮਲੇ ਨੂੰ ਲੈਕੇ ਕੋਈ ਅਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਹਾਲਾਂਕਿ ਮਹਾਰਾਣੀ ਅਜੇ ਸਿਹਤਮੰਦ ਦੱਸੇ ਜਾ ਰਹੇ ਹਨ ਪਰ ਸ਼ਾਹੀ ਪਰੰਪਰਾ ਦੇ ਅਨੁਸਾਰ ਉਨ੍ਹਾਂ ਦੀ ਮੌਤ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਤਿਆਰੀਆਂ ਸੀਕਰੇਟ ਪਲੈਨ ਲੀਕ ਹੋਣ ਕਾਰਨ ਹੜਕੰਪ ਮੱਚ ਗਿਆ ਹੈ।
ਇਹ ਵੀ ਪੜ੍ਹੋ:Viral Video: ਦੰਦਾਂ ਨਾਲ ਕੱਟਿਆ ਰਿਬਨ, ਪਾਕਿਸਤਾਨੀ ਜੇਲ੍ਹ ਮੰਤਰੀ ਦਾ ਵੀਡੀਓ ਵਾਇਰਲ