ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 30 ਜੁਲਾਈ ਨੂੰ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ 'ਤੇ ਆਉਣਗੇ। ਇਸ ਦੌਰਾਨ ਉਹ ਚੰਡੀਗੜ੍ਹ ਵਿੱਚ ਕਈ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ। ਇੱਕ ਰੋਜ਼ਾ ਦੌਰੇ ਦੇ ਹਿੱਸੇ ਵਜੋਂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਰਕੋਟਿਕ ਕੰਟਰੋਲ ਬਿਊਰੋ ਦੇ ਪ੍ਰੋਗਰਾਮ ਡਰੱਗਜ਼ ਫਰੀ ਚੰਡੀਗੜ੍ਹ ਵਿੱਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਪੰਜਾਬ ਦੇ ਰਾਜ ਭਵਨ ਵਿੱਚ ਹੋਵੇਗਾ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।
ਗ੍ਰਹਿ ਮੰਤਰੀ ਚੰਡੀਗੜ੍ਹ ਵਿੱਚ ਬਣਨ ਵਾਲੇ ਕੁਝ ਨਵੇਂ ਸਕੂਲਾਂ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਸ਼ਾਮ ਹਰ ਘਰ ਤਿਰੰਗਾ, ਸੁਖਨਾ ਝੀਲ 'ਤੇ ਹੋਣ ਵਾਲੇ ਅੰਮ੍ਰਿਤ ਮਹੋਤਸਵ ਲੇਜ਼ਰ ਸ਼ੋਅ ਵਿੱਚ ਸ਼ਿਰਕਤ ਕਰਨਗੇ। ਇਹ ਲੇਜ਼ਰ ਸ਼ੋਅ ਆਈਲੈਂਡ ਦੇ ਨੇੜੇ ਹੋਵੇਗਾ। ਇਸ ਤੋਂ ਇਲਾਵਾ ਉਹ ਸੈਕਟਰ 43 ਸਥਿਤ ਕੋਰਟ ਕੈਂਪਸ ਦੇ ਨਾਲ ਲੱਗਦੀ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਹੁ-ਪੱਧਰੀ ਪਾਰਕਿੰਗ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਇਲੈਕਟ੍ਰਿਕ ਬੱਸਾਂ ਦੇ ਬੈਚ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵੱਲੋਂ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 30 ਜੁਲਾਈ ਨੂੰ ਕਈ ਰੂਟਾਂ 'ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਪ੍ਰਬੰਧਾਂ ਲਈ ਟ੍ਰੈਫਿਕ ਪੁਲਿਸ, ਆਮ ਪੁਲਿਸ ਮੁਲਾਜ਼ਮਾਂ ਸਮੇਤ 3200 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ 4 ਮਹੀਨਿਆਂ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਹ ਦੂਜੀ ਚੰਡੀਗੜ੍ਹ ਫੇਰੀ ਹੈ। ਉਸ ਸਮੇਂ ਦੌਰਾਨ ਸ਼ਾਹ ਨੇ ਅਤਿ-ਆਧੁਨਿਕ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਕੇਂਦਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਈ-ਐਫਆਈਆਰ ਪਲੇਟਫਾਰਮ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ 336 ਫਲੈਟਾਂ ਦਾ ਉਦਘਾਟਨ ਵੀ ਕੀਤਾ ਸੀ।
ਇਹ ਵੀ ਪੜ੍ਹੋ: ਮੁਅੱਤਲੀ ਖਿਲਾਫ 50 ਘੰਟਿਆ ਤੋਂ ਧਰਨਾ- ਸੰਸਦ ਭਵਨ 'ਚ ਸਾਂਸਦਾਂ ਨੇ ਮੱਛਰਦਾਨੀ 'ਚ ਕੱਟੀ ਰਾਤ