ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਭਾਰਤ ਵਿੱਚ ਸ਼ਾਮਿਲ ਗੈਰ ਰਾਜਨੀਤਕ ਜਥੇਬੰਦੀਆਂ ਵੱਲੋ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਇਕ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਵਿੱਢੇ ਜਾਣ ਵਾਲੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤਾਂ ਅਨੁਸਾਰ ਚੱਲ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਵੱਖ ਵੱਖ ਮੁੱਦਿਆ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਭਾਰਤ 22 ਅਗਸਤ ਨੂੰ ਜੰਤਰ ਮੰਤਰ ਦਿੱਲੀ ਵਿਖੇ ਭਾਰੀ ਇਕੱਠ ਕਰ ਕੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ। ਜੇਕਰ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦਾ ਪ੍ਰਸਤਾਵ ਨਾ ਮੰਨਿਆ ਤਾਂ 23 ਅਗਸਤ ਨੂੰ ਸਿੰਘੂ ਬਾਰਡਰ ਤੇ ਕਜਾਰੀਆ ਟਾਈਲ ਫੈਕਟਰੀ ਵਿਖੇ ਹੰਗਾਮੀ ਮੀਟਿੰਗ ਕੀਤੀ ਜਾਵੇਗੀ।
ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਯੁਕਤ ਕਿਸਾਨ ਮੋਰਚੇ ਦੀਆਂ ਗ਼ੈਰ ਰਾਜਨੀਤਕ ਧਿਰਾਂ ਨਾਲ 17 ਅਪ੍ਰੈਲ ਅਤੇ 18 ਮਈ ਨੂੰ ਹੋਈਆਂ ਮੀਟਿੰਗਾਂ ਵਿਚ ਸਰਕਾਰ ਕਿਸਾਨਾਂ ਨਾਲ ਕੀਤੇ ਹੋਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਜਿਵੇਂ ਕਿ ਮੁੱਖ ਮੰਤਰੀ ਮਾਨ ਸਾਹਿਬ ਨੇ ਕਿਹਾ ਸੀ ਕਿ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਦੀ ਅਦਾਇਗੀ 16 ਜੁਲਾਈ ਤੱਕ ਕਰ ਦਿੱਤੀ ਜਾਵੇਗੀ। ਪਰ ਸਰਕਾਰ ਅਜੇ ਤੱਕ ਲਾਰੇ ਹੀ ਲਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ 3 ਅਗਸਤ ਨੂੰ ਮਾਝਾ,ਮਾਲਵਾ ਅਤੇ ਦੋਆਬੇ ਵਿੱਚ 3 ਜਗਾ ਨੈਸ਼ਨਲ ਹਾਈਵੇ ਅਣਮਿਥੇ ਸਮੇਂ ਲਈ ਧਰਨਾ ਦੇ ਕੇ ਬੰਦ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੰਯੁਕਤ ਕਿਸਾਨ ਮੋਰਚੇ ਦੇ ਸਿਧਾਂਤਾਂ ਤੋਂ ਭਟਕੀਆਂ ਕੁਝ ਜਥੇਬੰਦੀਆਂ ਵੱਲੋਂ ਰਾਜਨੀਤਕ ਧੜਾ ਬਣਾ ਕੇ ਸੰਯੁਕਤ ਕਿਸਾਨ ਮੋਰਚੇ ਦਾ ਨਾਅ ਵਰਤਣ ਦੀ ਨਿਖੇਧੀ ਕੀਤੀ ਅਤੇ ਇਨ੍ਹਾਂ ਰਾਜਨੀਤਕ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਮੁਫਾਦਾਂ ਲਈ ਵਰਤਣ ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜੇਗੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਸੀ ਅਤੇ ਗੈਰ ਰਾਜਨੀਤਕ ਹੀ ਰਹੇਗਾ।ਸਰਕਾਰ ਨਾਲ ਮੋਰਚੇ ਤੋਂ ਚੋਰੀ ਗੱਲਬਾਤ ਚਲਾਉਣ ਵਾਲੇ ਇਕ ਕਾਨੂੰਨ ਰੱਦ ਕਰਨ ਲਈ ਚਿੱਠੀ ਲਿਖਣ ਵਾਲੇ ਅਤੇ ਚੋਣਾਂ ਲੜ ਕੇ ਸੰਯੁਕਤ ਕਿਸਾਨ ਮੋਰਚੇ ਦਾ ਅਕਸ ਖ਼ਰਾਬ ਕਰ ਕੇ ਮੋਰਚੇ ਨਾਲ ਧੋਖਾ ਕਰਨ ਵਾਲੇ ਅਖੌਤੀ ਕਿਸਾਨ ਆਗੂਆਂ ਨੂੰ ਲੋਕ ਕਦੇ ਮੂੰਹ ਨਹੀਂ ਲਾਉਣਗੇ।
ਇਹ ਵੀ ਪੜੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਐਮਪੀ ਮਾਨ ਦਾ ਦਿਮਾਗ ਹੋਇਆ...