ETV Bharat / city

Vaccination Campaign:ਪੰਜਾਬ 'ਚ 12 ਜੂਨ ਤੋਂ 18-44 ਸਾਲ ਲਈ ਟੀਕਾਕਰਨ ਮੁਹਿੰਮ ਸ਼ੁਰੂ

ਪੰਜਾਬ ਚ ਹੁਣ ਤੱਕ 18-44 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 5.42 ਲੱਖ ਖੁਰਾਕਾਂ ਵਿੱਚੋਂ 501550 ਵਿਅਕਤੀਆਂ ਦੇ ਟੀਕੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।

author img

By

Published : Jun 10, 2021, 8:31 PM IST

Vaccination Campaign
Vaccination Campaign

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਟੀਕਾਕਰਨ ਲਈ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਭਲਕੇ 193380 ਖੁਰਾਕਾਂ ਮਿਲਣਗੀਆਂ ਜਿਨ੍ਹਾਂ ਵਿੱਚ ਕੋਵੀਸ਼ੀਲਡ ਦੀਆਂ 156720 ਖੁਰਾਕਾਂ ਅਤੇ ਕੋਵੈਕਸੀਨ ਦੀਆਂ 36660 ਖੁਰਾਕਾਂ ਸ਼ਾਮਲ ਹਨ।

Vaccination Campaign
Vaccination Campaign
ਇਹ ਵੀ ਪੜੋ:ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਆਏ ਸਾਹਮਣੇ, ਲੋਕਾਂ ਨੂੰ ਹੋ ਰਹੀਆਂ ਕਈ ਸਿਹਤ ਸਮੱਸਿਆਵਾਂ

ਸਟੇਟ ਨੋਡਲ ਅਫਸਰ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗ ਤਰਜੀਹੀ ਗਰੁੱਪਾਂ ਵਿੱਚ ਸ਼ਾਮਲ ਕੀਤੇ ਗਏ ਹਨ। ਨਵੇਂ ਸ਼ਾਮਲ ਗਰੁੱਪਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗਰਗ ਨੇ ਦੱਸਿਆ ਕਿ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਿਆ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਵਿਰੀ ਦੇਣ ਵਾਲੇ, ਐਲ.ਪੀ.ਜੀ. ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਪੱਧਰ 'ਤੇ ਹੋਰ ਕਿਸੇ ਨੂੰ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ।

Vaccination Campaign
Vaccination Campaign

ਹੁਣ ਤੱਕ 18-44 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 5.42 ਲੱਖ ਖੁਰਾਕਾਂ ਵਿੱਚੋਂ 501550 ਵਿਅਕਤੀਆਂ ਦੇ ਟੀਕੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.