ETV Bharat / city

ਵੇਰਕਾ ਨੇ 80 ਤੋਂ 100 ਰੁ. ਸਸਤੀ ਕੀਤੀ ਪਸ਼ੂ ਖ਼ੁਰਾਕ - Co-operation Minister Sukhjinder Singh Randhawa

ਵੇਰਕਾ ਨੇ ਪਸ਼ੂ ਖੁਰਾਕ ਦੀ ਕੀਮਤ ਵਿੱਚ 80 ਤੋਂ 100 ਰੁਪਏ ਦੀ ਕਟੌਤੀ ਕੀਤੀ ਹੈ। ਇਸ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ ਹੈ।

Verka reduced animal feed rates to the tune of Rs. 80-100 per quintal
ਵੇਰਕਾ ਨੇ 80 ਤੋਂ 100 ਰੁ. ਸਸਤੀ ਕੀਤੀ ਪਸ਼ੂ ਖ਼ੁਰਾਕ
author img

By

Published : Jul 6, 2020, 10:32 PM IST

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਦੌਰਾਨ ਸਮੁੱਚੀ ਅਰਥਿਕਤਾ ਹੀ ਡਾਵਾਂ-ਡੋਲ ਹੋਈ ਹੈ। ਇਸ ਤੋਂ ਬਚਿਆ ਡੇਅਰੀ ਉਦਯੋਗ ਵੀ ਨਹੀਂ ਰਿਹਾ। ਡੇਅਰੀ ਉਦਯੋਗ ਸਿੱਧੇ ਰੂਪ ਵਿੱਚ ਪੇਂਡੂ ਆਰੀਥਕਤਾ ਨਾਲ ਜੁੜਿਆ ਹੋਇਆ। ਇਸੇ ਦੌਰਾਨ ਵੇਰਕਾ ਨੇ ਪੰਜਾਬ ਦੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵੇਰਕਾ ਨੇ ਪਸ਼ੂ ਖੁਰਾਕ ਦੀ ਕੀਮਤ ਵਿੱਚ 80 ਤੋਂ 100 ਰੁਪਏ ਦੀ ਕਟੌਤੀ ਕੀਤੀ ਹੈ। ਇਸ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ ਹੈ। ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਡੀ ਆਰਥਿਕ ਰਾਹਤ ਦਿੰਦਿਆਂ ਪਸ਼ੂ ਖੁਰਾਕ ਦਾ ਭਾਅ 80-100 ਰੁਪਏ ਪ੍ਰਤੀ ਕੁਇੰਟਲ ਘਟਾ ਦਿੱਤਾ ਹੈ। ਇਸ ਕਦਮ ਨਾਲ ਦੁੱਧ ਉਤਪਾਦਕਾਂ ਨੂੰ ਰੋਜ਼ਾਨਾ ਕਰੀਬ 3 ਲੱਖ ਰੁਪਏ ਦਾ ਵਿੱਤੀ ਫਾਇਦਾ ਹੋਵੇਗਾ।

ਰੰਧਾਵਾ ਨੇ ਦੱਸਿਆ ਕਿ ਵੇਰਕਾ ਵੱਲੋਂ ਸਿੱਧੇ ਤੌਰ 'ਤੇ ਦਾਣਾ ਮੰਡੀਆਂ ਵਿੱਚੋਂ ਮੱਕੀ ਦੀ ਖਰੀਦ ਸ਼ੁਰੂ ਕੀਤੀ ਹੈ। ਵੇਰਕਾ ਵਲੋਂ ਮੰਡੀ ਵਿਚ ਜਾ ਕੇ ਸਿੱਧੀ ਖਰੀਦ ਕਰਨ ਨਾਲ ਜਿਥੇ ਵੇਰਕਾ ਨੂੰ ਵਧੀਆ ਕੁਆਲਟੀ ਦੀ ਮੱਕੀ ਪ੍ਰਾਪਤ ਹੋਈ ਹੈ ਉਥੇ ਕਿਸਾਨਾਂ ਨੂੰ ਵੀ ਪੈਦਾਵਾਰ ਦਾ ਵਾਜਬ ਮੁੱਲ ਮਿਲਣਾ ਸ਼ੁਰੂ ਹੋ ਗਏ ਹੈ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪਸ਼ੂ ਖੁਰਾਕ ਦੇ ਭਾਅ ਵਿਚ ਕਟੌਤੀ ਕਾਰਨ ਖੁਰਾਕ ਦੀ ਕੁਆਲਟੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਂਦਾ ਜਿਸ ਨਾਲ ਦੁਧਾਰੂ ਪਸ਼ੂਆਂ ਦੀ ਉਤਪਾਦਕਤਾ ਕਾਇਮ ਰਹਿੰਦੀ ਹੈ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਦੁੱਧ ਉਤਪਾਦਕ ਵੇਰਕਾ ਦੀ ਤਰੱਕੀ ਦਾ ਮੁੱਖ ਆਧਾਰ ਹਨ ਅਤੇ ਨਾਲ ਹੀ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਡੇਅਰੀ ਉਦਯੋਗ ਹੀ ਸਭ ਤੋਂ ਵਧੀਆ ਪ੍ਰਫੁੱਲਿਤ ਹੋਇਆ ਹੈ। ਉਨ੍ਹਾਂ ਦੁੱਧ ਉਤਪਾਦਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੋਵਿਡ-19 ਕਾਰਨ ਸਰਕਾਰੀ ਮਾਲੀਏ ਵਿੱਚ ਆਈ ਭਾਰੀ ਗਿਰਾਵਟ ਦੇ ਬਾਵਜੂਦ ਸੂਬਾ ਸਰਕਾਰ ਕਿਸਾਨਾਂ ਦਾ ਪੂਰਾ ਧਿਆਨ ਰੱਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦਾ ਪੂਰਾ ਧਿਆਨ ਰੱਖੇਗੀ।

ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਵੇਰਕਾ ਕਿਸਾਨਾਂ ਦਾ ਆਪਣਾ ਅਦਾਰਾ ਹੈ ਜੋ ਕਿ ਦੁੱਧ ਉਤਪਾਦਕਾਂ ਦੇ ਹਿਤਾਂ ਲਈ ਹਮੇਸ਼ਾ ਤੋਂ ਕੰਮ ਕਰਦਾ ਆ ਰਿਹਾ ਹੈ ਅਤੇ ਕਰਦਾ ਰਹੇਗਾ। ਵੇਰਕਾ ਵਲੋਂ ਦੁੱਧ ਉਤਪਾਦਕਾਂ ਦੇ ਦੁੱਧ ਦੀ ਖਰੀਦ ਹੀ ਨਹੀਂ ਕੀਤੀ ਜਾਂਦੀ ਸਗੋਂ ਦੁੱਧ ਉਤਪਾਦਕਾਂ ਦੇ ਲਈ ਵਧਿਆ ਗੁਣਵਤਾ ਦੀ ਪਸ਼ੂ ਖੁਰਾਕ ਵਾਜਬ ਰੇਟਾਂ 'ਤੇ ਮੁਹੱਈਆ ਕਰਵਾਈ ਜਾਂਦੀ ਹੈ। ਵੇਰਕਾ ਵਲੋਂ ਡੇਅਰੀ ਕਿਸਾਨਾਂ ਨੂੰ ਤਕਨੀਕੀ ਸੇਵਾਵਾਂ ਵੀ ਉਪਲਬਧ ਕਰਵਾਈਆਂ ਜਾਂਦੀਆਂ ਹਨ ਜਿਵੇ ਕਿ ਡੇਅਰੀ ਕਿਸਾਨਾਂ ਦੇ ਪਸ਼ੂਆਂ ਲਈ ਡਾਕਟਰੀ ਸਹੂਲਤ ਅਤੇ ਸਸਤੀ ਦਵਾਈਆਂ, ਵਧੀਆ ਕੁਆਲਟੀ ਦਾ ਵੀਰਜ, ਮਨਸੂਈ ਗਰਭਦਾਨ ਸੇਵਾਵਾਂ ਅਤੇ ਉੱਚ ਕੁਆਲਟੀ ਦਾ ਬੀਜ ਸਸਤੇ ਰੇਟਾਂ ਤੇ ਪਹੁੰਚਾਇਆ ਜਾਂਦਾ ਹੈ।

ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਕੋਵਿਡ-19 ਕਰਕੇ ਹੋਏ ਲੌਕਡਾਊਨ ਸਮੇਂ ਵੇਰਕਾ ਨੇ ਆਪਣੀ ਸਮਰੱਥਾ ਤੋਂ ਵੱਧ ਦੁੱਧ ਉਤਪਾਦਕਾਂ ਦੇ ਦੁੱਧ ਦੀ ਖਰੀਦ ਕੀਤੀ ਅਤੇ ਕਿਸਾਨਾਂ ਦੇ ਡੇਅਰੀ ਦੇ ਧੰਦੇ ਨੂੰ ਢਾਅ ਨਹੀਂ ਲੱਗਣ ਦਿੱਤੀ। ਵੇਰਕਾ ਦੇ ਦੋਵੇਂ ਪਸ਼ੂ ਖੁਰਾਕ ਪਲਾਂਟ ਜੋ ਕਿ ਖੰਨਾ (ਲੁਧਿਆਣਾ) ਅਤੇ ਘਣੀਆ ਕੇ ਬਾਂਗਰ (ਗੁਰਦਾਸਪੁਰ) ਵਿਖੇ ਸਥਿਤ ਹਨ, ਨੇ ਵੀ ਆਪਣੀ ਪੂਰੀ ਸਮਰੱਥਾ ਵਿਚ ਕੰਮ ਕਰਦਿਆਂ ਕਿਸਾਨ ਭਰਾਵਾਂ ਦੇ ਦੁਧਾਰੂ ਪਸ਼ੂਆਂ ਲਈ ਉੱਚ ਗੁਣਵਤਾ ਵਾਲੀ ਪਸ਼ੂ ਖੁਰਾਕ ਉਪਲਬਧ ਕਾਰਵਾਈ ਅਤੇ ਪਸ਼ੂਆਂ ਨੂੰ ਖੁਰਾਕ ਦੀ ਕਮੀ ਨਹੀਂ ਆਉਣ ਦਿੱਤੀ। ਇਸ ਤੋਂ ਇਲਾਵਾ ਵੇਰਕਾ ਵਲੋਂ ਕਿਸਾਨ ਭਰਾਵਾਂ ਨੂੰ ਦਿਤੀਆਂ ਜਾ ਰਹੀਆਂ ਤਕਨੀਕੀ ਸੇਵਾਵਾਂ ਵੀ ਜਾਰੀ ਰੱਖੀਆਂ ਗਈਆਂ। ਇਹ ਸਾਰਾ ਪ੍ਰਬੰਧ ਵੇਰਕਾ ਵਲੋਂ ਕੋਵਿਡ-19 ਤੋਂ ਬਚਾਵ ਲਈ ਕੇਂਦਰੀ ਅਤੇ ਪੰਜਾਬ ਸਰਕਾਰ ਵਲੋਂ ਸਮੇ- ਸਮੇ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.