ETV Bharat / city

ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਭਰਾ ਵੱਲੋਂ ਸੁਰੱਖਿਆ ਦੀ ਮੰਗ, ਹਾਈਕੋਰਟ ਨੇ ਜਾਰੀ ਕੀਤੇ ਇਹ ਆਦੇਸ਼ - ਅਜੈ ਪਾਲ ਦੀ ਧਮਕੀ ਪਰਸ਼ੈਪਨ ਦਾ ਰਿਵਿਊ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਭਰਾ ਵੱਲੋਂ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਵਿੱਕੀ ਦੇ ਭਰਾ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਉਂਦਿਆਂ ਕਿਹਾ ਕਿ ਉਸਨੂੰ ਭਰਾ ਦੇ ਕਤਲ ਮਾਮਲੇ ਵਿੱਚ ਧਮਕੀਆਂ ਮਿਲ ਰਹੀਆਂ ਹਨ ਜਿਸ ਦੇ ਚੱਲਦੇ ਉਸਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

ਵਿੱਕੀ ਮਿੱਡੂਖੇੜਾ ਦੇ ਭਰਾ ਨੇ ਕੀਤੀ ਸੁਰੱਖਿਆ ਦੀ ਮੰਗ

author img

By

Published : May 31, 2022, 4:11 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਭਰਾ ਵੱਲੋਂ ਸੁਰੱਖਿਆ ਦੀ ਮੰਗ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ ਅਤੇ ਇਸਦੇ ਨਾਲ ਹੀ ਉਸ ਵੱਲੋਂ ਕਤਲ ਦਾ ਕਾਰਨ ਦੱਸਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਵੱਲੋਂ ਉਨ੍ਹਾਂ ਦਾ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲਿਆ ਗਿਆ ਹੈ। ਗੋਲਡੀ ਬਰਾੜ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਹੀ ਕਰੀਬੀ ਹੈ।

ਵਿੱਕੀ ਮਿੱਡੂਖੇੜਾ ਦੇ ਭਰਾ ਨੇ ਕੀਤੀ ਸੁਰੱਖਿਆ ਦੀ ਮੰਗ

ਗੋਲਡੀ ਬਰਾੜ ਦੇ ਇਸ ਬਿਆਨ ਤੋਂ ਬਾਅਦ ਗੈਂਗਵਾਰ ਸ਼ੁਰੂ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿਉਂਕਿ ਉਸਦੇ ਇਸ ਬਿਆਨ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਵੱਲੋਂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ ਹੋ ਗਈ ਹੈ। ਪੰਜਾਬ ਦੇ ਵੱਖ ਵੱਖ ਥਾਵਾਂ ਉੱਪਰ ਚੌਕਸੀ ਵਧਾ ਦਿੱਤੀ ਗਈ ਹੈ।

ਦੱਸ ਦਈਏ ਕਿ ਵਿੱਕੀ ਮਿੱਡੂਖੇੜਾ ਦਾ ਭਰਾ ਪੰਜਾਬ ਦੇ ਮੁਹਾਲੀ ਵਿੱਚ ਰਹਿ ਰਿਹਾ ਹੈ। ਉਸ ਵੱਲੋਂ ਕੋਰਟ ਦਾ ਰੁਖ ਕਰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ ਕਿਉਂਕਿ ਉਹ ਆਪਣੇ ਭਰਾ ਵਿੱਕੀ ਮਿੱਡੂ ਖੇੜਾ ਦੇ ਕਤਲ ਮਾਮਲੇ ਵਿੱਚ ਇਕਲੌਤਾ ਗਵਾਹ ਹੈ ਜਿਸਦੇ ਚੱਲਦੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ ਜਿਸ ਦੇ ਚੱਲਦੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ।

ਅਜੈ ਪਾਲ ਦੀ ਸੁਰੱਖਿਆ ਦੀ ਮੰਗ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਵੱਲੋਂ ਮੁਹਾਲੀ ਦੇ ਐੱਸਐੱਸਪੀ ਨੂੰ ਅਜੈ ਪਾਲ ਦੀ ਧਮਕੀ ਪਰਸ਼ੈਪਨ ਦਾ ਰਿਵਿਊ ਲੈਕੇ ਲੋੜ ਅਨੁਸਾਰ ਸੁਰੱਖਿਆ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਮਸਲੇ ਸਬੰਧੀ ਅਜੈ ਪਾਲ ਦੀ ਵਕੀਲ ਵਿਪਿਨ ਘਈ ਨੇ ਦੱਸਿਆ ਕਿ ਉਨ੍ਹਾਂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਦੀ ਜਾਂਚ ਮੁਕੰਮਲ ਜਲਦ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਸ ਦੌਰਾਨ ਹੁਣ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਹੈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਹੁਣ ਹਾਈਕੋਰਟ ਵੱਲੋਂ ਮੁਹਾਲੀ ਦੇ ਐਸਐਸਪੀ ਨੂੰ ਅਜੇ ਪਾਲ ਨੂੰ ਧਮਕੀ ਦੇ ਮਾਮਲੇ ਵਿੱਚ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਵਕੀਲ ਨੇ ਇਹ ਵੀ ਦੱਸਿਆ ਕਿ ਇਸ ਸਮੇਂ ਅਜੈ ਪਾਲ ਦੀ ਸੁਰੱਖਿਆ ਵਿੱਚ 2 ਪੁਲਿਸ ਮੁਲਾਜ਼ਮ ਹਨ ਅਤੇ ਉਸਨੂੰ ਡਰ ਹੈ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਸੁਰੱਖਿਆ ਵਾਪਸ ਲੈ ਰਹੀ ਹੈ ਕਿਤੇ ਉਸਦੀ ਸੁਰੱਖਿਆ ਵਾਪਸ ਨਾ ਲੈ ਲਈ ਜਾਵੇ।

ਇਹ ਵੀ ਪੜ੍ਹੋ:ਮੂਸੇਵਾਲਾ ਹੀ ਨਹੀਂ...ਇਨ੍ਹਾਂ ਹਸਤੀਆਂ ਦੀ ਵੀ ਕੀਤੀ ਜਾ ਚੁੱਕੀ ਹੈ ਗੋਲੀ ਮਾਰ ਕੇ ਹੱਤਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.