ਮੋਹਾਲੀ: ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ 'ਤੇ ਪਾਈ ਹੈ। ਲੜਕੀ 'ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ ਨੂੰ ਗ੍ਰਿਫਤਾਰ ਕਰ ਲਿਆ ਹੈ। girls viral video chandigarh university case
ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੰਗਾਮਾ ਹੋਣ ਕਾਰਨ ਮੌਕੇ ਉੱਤੇ ਪੁਲਿਸ ਨੂੰ ਬੁਲਾਇਆ ਗਿਆ। ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ। ਪਰ, ਯੂਨੀਵਰਸਿਟੀ ਮੈਨੇਜਮੈਂਟ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਹੰਗਾਮੇ ਦੌਰਾਨ ਇੱਕ ਵਿਦਿਆਰਥੀ ਬੇਹੋਸ਼ ਹੋ ਗਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀ ਨਹਾਉਣ ਸਮੇਂ ਦੀ ਵੀਡੀਓ ਵਾਇਰਲ ਹੋਣ ਦਾ ਇਹ ਮਾਮਲਾ ਕਾਫ਼ੀ ਭੱਖ ਚੁੱਕਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥੀਆਂ 'ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਕਾਲਜ ਮੈਨੇਜਮੈਂਟ ਨੂੰ ਸ਼ਿਕਾਇਤ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।
ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ ਮੋਹਾਲੀ ਦੇ SSP: ਐਸਐਸਪੀ ਵਿਵੇਕ ਸੋਨੀ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਨੂੰ ਸ਼ਿਕਾਇਤ ਮਿਲੀ ਸੀ ਕਿ ਇੱਥੇ ਇੱਕ ਵਿਦਿਆਰਥੀ ਵੱਲੋਂ ਵੀਡੀਓ ਬਣਾਈ ਗਈ ਹੈ, ਇਸ ਨੂੰ ਲੈ ਕੇ ਕੁਝ ਹੰਗਾਮਾ ਹੋਇਆ ਹੈ, ਅਸੀਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ, ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਦੇ ਸਬੂਤ ਹਨ। ਜਿਸ ਨੂੰ ਅਸੀਂ ਇਕੱਠਾ ਕਰਨਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਹ ਲੜਕੀ ਸ਼ਿਮਲਾ ਵਿੱਚ ਕਿਸੇ ਨੂੰ ਵੀਡੀਓ ਭੇਜਦੀ ਸੀ। ਅਸੀਂ ਉਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਹ ਵੀਡੀਓ ਕਿਉਂ ਭੇਜੀ ਗਈ ਸੀ। ਯੂਨੀਵਰਸਿਟੀ ਦੇ ਅੰਦਰ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ 'ਤੇ ਐੱਸਐੱਸਪੀ ਨੇ ਕਿਹਾ ਕਿ ਅਜਿਹਾ ਕੋਈ ਮਾਮਲਾ ਵੀ ਸਾਡੇ ਧਿਆਨ ਵਿੱਚ ਨਹੀਂ ਆਇਆ ਹੈ। ਇਸ ਮਾਮਲੇ ਦੀ ਜਾਂਚ ਚਲ ਰਹੀ ਹੈ।
ਮਨੀਸ਼ਾ ਗੁਲਾਟੀ ਪਹੁੰਚੀ ਯੂਨੀਵਰਸਿਟੀ: ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੀ ਹੈ। ਉਨ੍ਹਾਂ ਨੇ ਇਨਸਾਫ਼ ਦਿਵਾਉਣ ਦਾ ਪੂਰਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੱਲ੍ਹ ਹੀ ਮੇਰੇ ਧਿਆਨ ਵਿੱਚ ਆਇਆ ਹੈ। ਐਫਆਈਆਰ ਦਰਜ ਕੀਤੀ ਗਈ ਹੈ, ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਡੀ ਪੁਲਿਸ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਹੱਲ ਕੀਤਾ ਹੈ। ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੀ ਗੱਲ ਗ਼ਲਤ ਹੈ, ਇਹ ਸਭ ਅਫ਼ਵਾਹ ਹੈ, ਕੋਈ ਵੀ ਵਿਦਿਆਰਥੀ ਹਸਪਤਾਲ 'ਚ ਨਹੀਂ ਹੈ। ਬਹੁਤ ਗਰਮੀ ਸੀ ਜਦੋਂ ਬੱਚੇ ਵਿਰੋਧ ਕਰ ਰਹੇ ਸਨ, ਕੁਝ ਬੱਚੇ ਘਬਰਾ ਰਹੇ ਸਨ, ਕੁਝ ਬੇਹੋਸ਼ ਹੋ ਗਏ ਸਨ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਨੂੰ ਵਾਰ-ਵਾਰ ਵਾਇਰਲ ਕਰਕੇ ਖੁਦਕੁਸ਼ੀ ਕਿਹਾ ਜਾ ਰਿਹਾ ਹੈ। ਇਹ ਬਹੁਤ ਹੀ ਨਾਮਵਰ ਯੂਨੀਵਰਸਿਟੀ ਹੈ, ਇਹ ਡੂੰਘਾਈ ਨਾਲ ਜਾਂਚ ਦਾ ਵਿਸ਼ਾ ਹੈ।
-
चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।
— Arvind Kejriwal (@ArvindKejriwal) September 18, 2022 " class="align-text-top noRightClick twitterSection" data="
">चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।
— Arvind Kejriwal (@ArvindKejriwal) September 18, 2022चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।
— Arvind Kejriwal (@ArvindKejriwal) September 18, 2022
AAP ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦਾ ਟਵੀਟ: ਇਸ ਮਾਮਲੇ ਨੂੰ ਲੈ ਕੇ ਆਪ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆ ਲਿਖਿਆ ਕਿ, "ਚੰਡੀਗੜ੍ਹ ਯੂਨੀਵਰਸਿਟੀ 'ਚ ਇਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਲੜਕੀਆਂ ਹਿੰਮਤ ਰੱਖਣ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਹੌਂਸਲਾ ਰੱਖੋ।"
-
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
— Bhagwant Mann (@BhagwantMann) September 18, 2022 " class="align-text-top noRightClick twitterSection" data="
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
">ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
— Bhagwant Mann (@BhagwantMann) September 18, 2022
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
— Bhagwant Mann (@BhagwantMann) September 18, 2022
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
ਸੀਐਮ ਮਾਨ ਨੇ ਕੀਤਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ "ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…"
-
1/2 ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।
— Gurmeet Singh Meet Hayer (@meet_hayer) September 18, 2022 " class="align-text-top noRightClick twitterSection" data="
">1/2 ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।
— Gurmeet Singh Meet Hayer (@meet_hayer) September 18, 20221/2 ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।
— Gurmeet Singh Meet Hayer (@meet_hayer) September 18, 2022
ਕੈਬਨਿਟ ਮੰਤਰੀ ਮੀਤ ਹੇਅਰ ਦਾ ਟਵੀਟ: ਕੈਬਨਿਟ ਮੰਤਰੀ ਮੀਤ ਹੇਅਰ ਨੇ ਟਵੀਟ ਕਰਦਿਆ ਲਿਖਿਆ ਕਿ "ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਾ ਹਾਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।"
-
I humbly request all the students of Chandigarh University to remain calm, no one guilty will be spared.
— Harjot Singh Bains (@harjotbains) September 18, 2022 " class="align-text-top noRightClick twitterSection" data="
It’s a very sensitive matter & relates to dignity of our sisters & daughters.
We all including media should be very very cautious,it is also test of ours now as a society.
">I humbly request all the students of Chandigarh University to remain calm, no one guilty will be spared.
— Harjot Singh Bains (@harjotbains) September 18, 2022
It’s a very sensitive matter & relates to dignity of our sisters & daughters.
We all including media should be very very cautious,it is also test of ours now as a society.I humbly request all the students of Chandigarh University to remain calm, no one guilty will be spared.
— Harjot Singh Bains (@harjotbains) September 18, 2022
It’s a very sensitive matter & relates to dignity of our sisters & daughters.
We all including media should be very very cautious,it is also test of ours now as a society.
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ: ਯੂਨੀਵਰਸਿਟੀ 'ਚ ਹੋਏ ਹੰਗਾਮੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਇਹ ਸਾਡੀਆਂ ਭੈਣਾਂ ਦੀ ਇੱਜ਼ਤ ਨਾਲ ਜੁੜਿਆ ਮਾਮਲਾ ਹੈ, ਹਰਜੋਤ ਬੈਂਸ ਨੇ ਕਿਹਾ ਕਿ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।
ਲੜਕੀ ਉੱਤੇ ਮਾਮਲਾ ਦਰਜ: ਆਈਪੀਸੀ ਦੀ ਧਾਰਾ 354ਸੀ ਅਤੇ ਆਈਟੀ ਐਕਟ 66ਏ ਅਤੇ 67ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਪੁਲਿਸ ਸ਼ਿਮਲਾ ਪਹੁੰਚ ਗਈ ਹੈ ਅਤੇ ਇਸ ਮਾਮਲੇ 'ਚ ਹਿਮਾਚਲ ਪੁਲਿਸ ਦੀ ਮਦਦ ਨਾਲ ਉਸ ਲੜਕੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਮੁਲਜ਼ਮ ਲੜਕੀ ਵੀਡੀਓ ਬਣਾ ਕੇ ਭੇਜਦੀ ਸੀ।
ਕੀ ਹੈ ਮਾਮਲਾ: ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਥੇ ਪੜ੍ਹਦੀ ਇੱਕ ਵਿਦਿਆਰਥੀ ਨੇ ਦਰਜਨਾਂ ਤੋਂ ਵੱਧ ਵਿਦਿਆਰਥਣਾਂ ਦੀ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਦੋਸ਼ ਹਨ ਕਿ ਉਸ ਨੇ ਇਹ ਵੀਡੀਓ ਸ਼ਿਮਲਾ 'ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀਆਂ ਸੀ। ਉਸ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਗੱਲ ਦਾ ਪਤਾ ਲੱਗਣ 'ਤੇ ਕਥਿਤ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਵੀਡੀਓ ਭੇਜਣ ਵਾਲੀ ਲੜਕੀ ਅਤੇ ਇਸ ਨੂੰ ਵਾਇਰਲ ਕਰਨ ਵਾਲਾ ਉਸ ਦਾ ਦੋਸਤ ਦੋਵੇਂ ਹੀ ਹਿਮਾਚਲ ਦੇ ਰਹਿਣ ਵਾਲੇ ਹਨ। ਪੁਲਿਸ ਨੇ ਵੀਡੀਓ ਭੇਜਣ ਵਾਲੇ ਵਿਦਿਆਰਥੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਹਾਲਾਂਕਿ ਗੁੱਸੇ 'ਚ ਕੁੜੀਆਂ ਨੇ ਪੁਲਸ 'ਤੇ ਵੀ ਗੁੱਸਾ ਕੱਢਿਆ। ਉਨ੍ਹਾਂ ਪੁਲਿਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਵੀ ਕੀਤੀ। ਇਸ ਸਮੇਂ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਪੁਲਿਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਗਿਰੋਹ ਦੇ ਦੋ ਗੁਰਗਿਆਂ ਨੂੰ ਕੀਤਾ ਕਾਬੂ