ETV Bharat / city

ਸ਼ਾਮਲਾਤ ਦੇ ਗਲਤ ਇੰਤਕਾਲ ਕਰਨ ਤੇ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗ੍ਰਿਫਤਾਰ - ਸੂੰਕ

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਐਫ.ਆਈ.ਆਰ. ਨੰਬਰ 13 ਮਿਤੀ 02-11-2020 ਅ/ਧ 409, 420, 465, 466, 467, 471, 120-ਬੀ ਆਈ.ਪੀ.ਸੀ. ਅਤੇ 7, 7 (ਏ) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਉਪਰੰਤ ਕੀਤੀ ਗਈ ਹੈ।

ਫ਼ੋਟੋ
ਫ਼ੋਟੋ
author img

By

Published : Nov 3, 2020, 8:02 PM IST

Updated : Nov 4, 2020, 4:09 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਗ੍ਰਿਫ਼ਤਾਰ ਦੋਸ਼ੀਆਂ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਦੋਸ਼ੀਆਂ ਦਾ 7 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।

  • State Vigilance Bureau arrested a Naib Tehsildar, Patwari, Nambardar & property dealer for committing wrong mutation of 1295 acres of shamlat land in village Seonk, SAS Nagar. In this connection, local court awarded 7 days' police remand to bureau for further investigations.

    — Government of Punjab (@PunjabGovtIndia) November 3, 2020 " class="align-text-top noRightClick twitterSection" data=" ">

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਐਫ.ਆਈ.ਆਰ. ਨੰਬਰ 13 ਮਿਤੀ 02-11-2020 ਅ/ਧ 409, 420, 465, 466, 467, 471, 120-ਬੀ ਆਈ.ਪੀ.ਸੀ. ਅਤੇ 7, 7 (ਏ) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਕੇਸ ਦੀ ਪੜਤਾਲ ਦੌਰਾਨ ਦਸਤਾਵੇਜਾਂ ਤੋਂ ਪਾਇਆ ਗਿਆ ਹੈ ਕਿ ਪਿੰਡ ਸੂੰਕ ਦੀ ਸ਼ਾਮਲਾਤ ਬਾਰੇ ਏ.ਡੀ.ਸੀ. (ਵਿਕਾਸ) ਵੱਲੋਂ ਮਿਤੀ 01-07-2016 ਦੇ ਫੈਸਲੇ ਅਨੁਸਾਰ ਉਸ ਵਕਤ ਦੇ ਨਾਇਬ ਤਹਿਸੀਲਦਾਰ ਮਾਜਰੀ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵੱਲੋਂ ਸ਼ਾਮ ਲਾਲ ਪ੍ਰੋਪਰਟੀ ਡੀਲਰ, ਗੁਰਨਾਮ ਸਿੰਘ ਨੰਬਰਦਾਰ ਅਤੇ ਹੋਰ ਪ੍ਰੋਪਰਟੀ ਡੀਲਰਾਂ ਆਦਿ ਨਾਲ ਮਿਲ ਕੇ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਇੰਤਕਾਲ ਦਰਜ ਕੀਤੇ ਗਏ। ਇੰਤਕਾਲ ਕਰਨ ਸਮੇਂ ਇਨ੍ਹਾਂ ਵਿਅਕਤੀਆਂ ਵੱਲੋਂ 1295 ਏਕੜ ਜ਼ਮੀਨ ਦੀ ਵੰਡ ਵਿੱਚੋਂ ਪਿੰਡ ਸੂੰਕ ਦੇ 24 ਹਿੱਸੇਦਾਰ, ਜਿਨ੍ਹਾਂ ਵਿੱਚ ਬਲਜੀਤ ਕੌਰ ਪਤਨੀ ਕਿਸ਼ਨ ਸਿੰਘ, ਨਸੀਬ ਸਿੰਘ ਪੁੱਤਰ ਗੰਗਾ ਸਿੰਘ, ਬੰਤਾ ਸਿੰਘ ਪੁੱਤਰ ਚੰਨਣ ਸਿੰਘ, ਉਜਾਗਰ ਸਿੰਘ ਪੁੱਤਰ ਠਾਕੁਰ ਸਿੰਘ ਆਦਿ ਦੇ ਤਕਰੀਬਨ 117 ਏਕੜ ਜਮੀਨ ਦੇ ਹਿੱਸੇ ਘੱਟ ਕਰ ਦਿੱਤੇ ਗਏ ਜਦਕਿ ਕਈ ਅਜਿਹੇ ਹਿੱਸੇਦਾਰ ਵੀ ਜੋੜ ਦਿੱਤੇ ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ।

ਇਨ੍ਹਾਂ ਵਿੱਚ ਰਾਮ ਕ੍ਰਿਸ਼ਨ ਪੁੱਤਰ ਛਿੱਤਰੂ ਰਾਮ, ਕੁਲਵਿੰਦਰ ਸਿੰਘ ਪੁੱਤਰ ਹਜਾਰਾ ਸਿੰਘ ਸ਼ਾਮਲ ਹਨ ਜਿੰਨਾ ਦੇ ਹਿੱਸੇ ਵੱਧ ਪਾਏ ਗਏ ਹਨ। ਇਸ ਤਰ੍ਹਾਂ ਜ਼ਮੀਨ ਦੇ ਹਿੱਸਿਆਂ ਨੂੰ ਵਧਾਉਣ-ਘਟਾਉਣ ਕਰਕੇ 99 ਏਕੜ 4 ਕਨਾਲ 14.32 ਮਰਲੇ ਦਾ ਫਰਕ ਹੋਣਾ ਪਾਇਆ ਗਿਆ ਹੈ ਅਤੇ ਕਈ ਇਹੋ-ਜਿਹੇ ਹਿੱਸੇਦਾਰ ਹਨ, ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ ਅਤੇ ਵਿਜੀਲੈਂਸ ਪੜਤਾਲ ਦੌਰਾਨ ਇਹ ਵਿਅਕਤੀ ਟਰੇਸ ਵੀ ਨਹੀਂ ਹੋਏ। ਇਸ ਇੰਤਕਾਲ ਤੋਂ ਬਾਅਦ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵੱਲੋਂ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ, ਤਰਸੇਮ ਲਾਲ, ਬਲਬੀਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਬੀਰ ਸਿੰਘ, ਕਾਬਲ ਸਿੰਘ ਅਤੇ ਗੁਰਨਾਮ ਸਿੰਘ ਨੰਬਰਦਾਰ ਨਾਲ ਮਿਲ ਕੇ ਇਹ ਜਮੀਨ ਮੁਖਤਿਆਰਨਾਮਿਆਂ ਰਾਹੀਂ ਅੱਗੋਂ ਆਨੰਦ ਖੋਸਲਾ, ਨਿਸ਼ਾਨ ਸਿੰਘ ਆਦਿ ਵਿਅਕਤੀਆਂ ਨੂੰ ਕਰੋੜਾਂ ਰੁਪਏ ਵਿੱਚ ਵੇਚ ਦਿੱਤੀ ਗਈ।

ਉਪਰੋਕਤ ਮੁਕੱਦਮੇ ਵਿੱਚ ਦੋਸ਼ੀਆਂ ਵਿੱਚੋਂ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਪਟਵਾਰੀ ਇਕਬਾਲ ਸਿੰਘ, ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫਤੀਸ਼ ਜਾਰੀ ਹੈ।

Last Updated : Nov 4, 2020, 4:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.