ETV Bharat / city

ਭ੍ਰਿਸ਼ਟਾਚਾਰ ਦੇ ਮੁਕੱਦਮੇ ਵਿਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ - INSPECTORS ABSCONDING IN CORRUPTION CASE

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ, ਜਿਸ ਸਬੰਧੀ ਕਾਰਵਾਈ ਕੀਤੀ ਗਈ ਹੈ।

VIGILANCE BUREAU ARRESTS TWO PUNJAB ROADWAYS INSPECTORS ABSCONDING IN CORRUPTION CASE
ਭ੍ਰਿਸ਼ਟਾਚਾਰ ਦੇ ਮੁਕੱਦਮੇ ਵਿਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ
author img

By

Published : Sep 10, 2022, 5:42 PM IST

Updated : Sep 10, 2022, 5:51 PM IST

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂ ਬਿਉਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ: ਜਾਇਦਾਦਾਂ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਹੁਣ ਆਨਲਾਈਨ ਮਿਲੇਗੀ NOC

Last Updated : Sep 10, 2022, 5:51 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.