ਚੰਡੀਗੜ੍ਹ: ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ 'ਚੌਕਸੀ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਇਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਸ ਬਾਰੇ ਚੌਕਸੀ ਬਿਊਰੋ ਦੇ ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਬੀ.ਕੇ. ਉੱਪਲ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ''ਚੌਕਸ ਭਾਰਤ - ਖੁਸ਼ਹਾਲ ਭਾਰਤ'' ਨੂੰ ਥੀਮ ਵਜੋਂ ਚੁਣਿਆ ਗਿਆ ਹੈ।
-
Punjab Vigilance Bureau will observe ‘Vigilance Awareness Week’ across Punjab from October 27 to November 2, 2020 in which various state departments and educational institutions to be involved during the week-long campaign. pic.twitter.com/md9v6MzRvh
— Government of Punjab (@PunjabGovtIndia) October 26, 2020 " class="align-text-top noRightClick twitterSection" data="
">Punjab Vigilance Bureau will observe ‘Vigilance Awareness Week’ across Punjab from October 27 to November 2, 2020 in which various state departments and educational institutions to be involved during the week-long campaign. pic.twitter.com/md9v6MzRvh
— Government of Punjab (@PunjabGovtIndia) October 26, 2020Punjab Vigilance Bureau will observe ‘Vigilance Awareness Week’ across Punjab from October 27 to November 2, 2020 in which various state departments and educational institutions to be involved during the week-long campaign. pic.twitter.com/md9v6MzRvh
— Government of Punjab (@PunjabGovtIndia) October 26, 2020
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉੱਪਲ ਨੇ ਕਿਹਾ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਕਈ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ।ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।
ਉੱਪਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਚੌਕਸੀ ਬਿਊਰੋ ਵੱਲੋਂ 1 ਮਾਰਚ, 2017 ਤੋਂ 30 ਸਤੰਬਰ, 2020 ਤੱਕ 425 ਟਰੈਪ ਲਗਾਕੇ 559 ਦੋਸ਼ੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਿਨ੍ਹਾਂ ਵਿੱਚ 47 ਗਜ਼ਟਿਡ ਅਧਿਕਾਰੀ, 440 ਅਗਜ਼ਟੀ ਅਧਿਕਾਰੀ ਅਤੇ 72 ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਇਸ ਤੋਂ ਇਲਾਵਾ 75 ਗਜ਼ਟਿਡ ਅਧਿਕਾਰੀਆਂ, 156 ਅਗਜ਼ਟੀ ਅਧਿਕਾਰੀਆਂ ਅਤੇ 183 ਆਮ ਵਿਅਕਤੀਆਂ ਵਿਰੁੱਧ 123 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ, ਨਾਜਾਇਜ਼ ਜਾਇਦਾਦਾਂ ਸਬੰਧੀ 16 ਮਾਮਲੇ ਦਰਜ ਕੀਤੇ ਗਏ ਜਿਸ ਤਹਿਤ 7 ਗਜ਼ਟਿਡ ਅਧਿਕਾਰੀ ਅਤੇ 9 ਅਗਜ਼ਟੀ ਕਰਮਚਾਰੀਆਂ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ। ਇਸ ਦੌਰਾਨ 230 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 102 ਗਜ਼ਟਿਡ ਅਧਿਕਾਰੀਆਂ, 147 ਅਗਜ਼ਟੀ ਅਤੇ 101 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ।