ETV Bharat / city

ਵਿਜੀਲੈਂਸ ਨੂੰ ਧਰਮਸੋਤ ਦਾ 3 ਦਿਨ ਦਾ ਮਿਲਿਆ ਰਿਮਾਂਡ

ਭ੍ਰਿਸ਼ਟਾਚਾਰ ਮਾਮਲੇ ’ਚ ਸਾਧੂ ਸਿੰਘ ਧਰਮਸੋਤ ਦਾ ਵਿਜੀਲੈਂਸ ਨੂੰ 3 ਦਿਨ ਦਾ ਰਿਮਾਂਡ ਮਿਲਿਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਧਰਮਸੋਤ ਨੂੰ ਅੱਜ ਹੀ ਗ੍ਰਿਫਤਾਰ ਕੀਤਾ ਗਿਆ ਸੀ।

ਵਿਜੀਲੈਂਸ ਨੂੰ ਧਰਮਸੋਤ ਦਾ 3 ਦਿਨ ਦਾ ਮਿਲਿਆ ਰਿਮਾਂਡ
ਵਿਜੀਲੈਂਸ ਨੂੰ ਧਰਮਸੋਤ ਦਾ 3 ਦਿਨ ਦਾ ਮਿਲਿਆ ਰਿਮਾਂਡ
author img

By

Published : Jun 7, 2022, 6:11 PM IST

Updated : Jun 7, 2022, 6:23 PM IST

ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਕੋਰਟ ਨੇ ਵਿਜੀਲੈਂਸ ਨੂੰ ਧਰਮਸੋਤ ਦਾ 3 ਦਿਨ ਦਾ ਰਿਮਾਂਡ ਦਿੱਤਾ ਹੈ।

ਵਿਜੀਲੈਂਸ ਨੂੰ ਧਰਮਸੋਤ ਦਾ 3 ਦਿਨ ਦਾ ਮਿਲਿਆ ਰਿਮਾਂਡ

ਕਾਰਵਾਈ ’ਤੇ ਧਰਮਸੋਤ ਦਾ ਬਿਆਨ: ਰਿਮਾਂਡ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਬਿਆਨ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਨੇ ਝੂਠੇ ਕੇਸ ਵਿੱਚ ਫਸਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਕਾਲਰਸ਼ਿੱਪ ਕੇਸ ਵਿੱਚ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਵਿੱਚ ਸਰਕਾਰ ਹੱਥ ਕੁਝ ਵੀ ਨਹੀਂ ਲੱਗਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵਿਜੀਲੈਂਸ ਵੱਲੋਂ ਡੇਅਰੀ ਦੀ ਗੱਲ ਕੀਤੀ ਜਾ ਰਹੀ ਸੀ ਉਸ ਵਿੱਚ ਉਨ੍ਹਾਂ ਦਾ ਨਾਮ ਹੀ ਨਹੀਂ ਹੈ।

ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।

ਪੰਜਾਬ ਵਿਜੀਲੈਂਸ ਬਿਊਰੋ ਚੀਫ ਦਾ ਬਿਆਨ: ਇਸ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਸੀਂ ਮਾਮਲਾ ਦਰਜ ਕੀਤਾ ਸੀ, ਜਿਸ ਵਿੱਚ ਜਾਂਚ ਦੌਰਾਨ ਸਾਹਮਣੇ ਆਇਆ ਕਿ ਜੰਗਲਾਤ ਵਿਭਾਗ ਵਿੱਚ ਸਾਧੂ ਸਿੰਘ ਧਰਮਸੋਤ ਕਮਿਸ਼ਨਲ ਲੈਂਦੇ ਸਨ। ਉਹਨਾਂ ਨੇ ਕਿਹਾ ਕਿ ਵਿਭਾਗ ਵਿੱਚ ਭਰਤੀਆਂ ਤੇ ਬਦਲੀਆਂ ਨੂੰ ਲੈ ਕੇ ਵੀ ਪੈਸੇ ਲਏ ਜਾਂਦੇ ਸਨ। ਚੀਫ ਡਾਇਰੈਕਟਰ ਨੇ ਦੱਸਿਆ ਇਸ ਸਾਰੇ ਕੰਮ ਲਈ ਸਾਬਕਾ ਮੰਤਰੀ ਨੇ ਬੰਦੇ ਰੱਖੇ ਹੋਏ ਸਨ।

ਪੰਜਾਬ ਵਿਜੀਲੈਂਸ ਬਿਊਰੋ ਚੀਫ ਦਾ ਬਿਆਨ

ਗਿਲਜੀਆਂ ਖ਼ਿਲਾਫ਼ ਵੀ FIR: ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਤੇ ਗਿਲਜੀਆਂ ਦੋਵਾਂ ਦਾ ਨਾਂ ਇੱਕ ਹੀ ਪਰਚੇ ਵਿੱਚ ਦਰਜ ਹੈ।

ਸਕਾਲਰਸ਼ਿਪ ਘੁਟਾਲੇ ਦੇ ਵੀ ਲੱਗੇ ਸਨ ਇਲਜ਼ਾਮ: ਦੱਸ ਦਈਏ ਕਿ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕਾਂਗਰਸ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਪੰਜਾਬ ਦੀ ਵਜ਼ੀਰੀ 'ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ 'ਤੇ ਸ਼ਕਾਲਰਸ਼ਿਪ ਦੇ 63.91 ਕਰੋੜ ਦੇ ਘੁਟਾਲੇ ਦੇ ਇਲਜ਼ਾਮ ਲੱਗੇ ਸਨ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

ਨਾਭਾ ਤੋਂ ਲੜਦੇ ਰਹੇ ਚੋਣ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਾਂਗਰਸ ਦੀ ਟਿਕਟ ਤੋਂ ਨਾਭਾ ਤੋਂ ਚੋਣ ਲੜਕੇ ਆ ਰਹੇ ਹਨ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਉਹਨਾਂ ਨੇ ਬਹੁਤ ਨੇੜੇ ਸਨ ਤੇ ਜਦੋਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦਿੱਤਾ ਤਾਂ ਸਾਧੂ ਸਿੰਘ ਧਰਮਸੋਤ ਨੂੰ ਵੀ ਕਾਂਗਰਸ ਨੇ ਮੰਤਰੀ ਦੀ ਕੁਰਸੀ ਤੋਂ ਲਾਹ ਦਿੱਤਾ ਸੀ।

ਦੱਸ ਦਈਏ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ ਕੀਤਾ ਸੀ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ ਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਗਿਲਜੀਆਂ ਖ਼ਿਲਾਫ਼ FIR

Last Updated : Jun 7, 2022, 6:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.