ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ 2 ਸਹਾਇਕ ਸਬ ਇੰਸਪੈਕਟਰਾਂ (ASI) ਅਤੇ ਇੱਕ ਮਹਿਲਾ ਪੰਜਾਬ ਹੋਮ ਗਾਰਡ (PhG) ਵਲੰਟੀਅਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ 2 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।Punjab Vigilance Bureau Update.
ਇਸੇ ਤਹਿਤ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹਾ ਹਰਿਆਣਾ ਦੇ ਪਿੰਡ ਕਸੰਦੀ ਦੇ ਮਨਜੀਤ ਦੀ ਸ਼ਿਕਾਇਤ 'ਤੇ ਬਿਊਰੋ ਨੇ ਪੁਲਿਸ ਚੌਂਕੀ ਬੱਸ ਸਟੈਂਡ ਲੁਧਿਆਣਾ ਵਿਖੇ ਤਾਇਨਾਤ ASI ਤੇਜਿੰਦਰ ਸਿੰਘ (922/LDH) ASI ਨਸੀਬ ਸਿੰਘ (2212/LDH) ਅਤੇ ਮਹਿਲਾ ਹੋਮ ਗਾਰਡ ਜੋਤੀ (ਨੰਬਰ 16240) ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ FIR ਨੰ. 12 ਮਿਤੀ 9.9.2022 ਦਰਜ ਕੀਤੀ ਹੈ। ਇਸ ਮਾਮਲੇ ਵਿੱਚ ASI ਤੇਜਿੰਦਰ ਸਿੰਘ ਅਤੇ ਮਹਿਲਾ PhG ਜੋਤੀ ਨੂੰ ਪੁੱਛਗਿੱਛ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਮਨਜੀਤ ਨੇ ਪੰਜਾਬ ਐਂਟੀ ਕਰੱਪਸ਼ਨ ਹੈਲਪਲਾਈਨ 'ਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਥਾਣਾ ਡਿਵੀਜ਼ਨ 5 ਲੁਧਿਆਣਾ ਵਿਖੇ IPC ਦੀ ਧਾਰਾ 420,467, 468, 471, 120ਬੀ ਤਹਿਤ ਦਰਜ FIR 45/19 ਦੇ ਮਾਮਲੇ ਵਿੱਚ ਗਿ੍ਫ਼ਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਕਰੀਬ 35 ਹੋਰ ਸਹਿ ਮੁਲਜ਼ਮ ਹਨ।
ਆਪਣੀ ਸ਼ਿਕਾਇਤ ਵਿੱਚ ਮਨਜੀਤ ਨੇ ਕਿਹਾ ਕਿ ਉਹ ਜਾਅਲੀ ਪਤੇ ਅਤੇ ਜਾਤੀ ਸਰਟੀਫਿਕੇਟ 'ਤੇ ਰਾਜਪੂਤ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ ਪਰ ਉਹ ਜੱਟ ਜਾਤੀ ਨਾਲ ਸਬੰਧ ਰੱਖਦਾ ਹੈ। ਇਸ ਪੁਲਿਸ ਕੇਸ ਵਿੱਚ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਸ਼ਿਕਾਇਤ ਕਰਤਾ ਨੇ ਆਪਣੇ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਸਬੰਧੀ ASI ਤੇਜਿੰਦਰ ਸਿੰਘ ਕੋਲ ਪਹੁੰਚ ਕੀਤੀ। ਜਿਸ ਨੇ ਇਸ ਸਬੰਧੀ ਉਸ ਕੋਲੋਂ 20 ਹਜ਼ਾਰ ਰੁਪਏ ਕਿਸ਼ਤਾਂ ਵਿੱਚ ਲਏ ਸਨ।
ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਅੱਗੇ ਦੱਸਿਆ ਕਿ 11.7.2022 ਨੂੰ PHG ਜੋਤੀ ਨੇ ਉਸ ਨੂੰ ਫੋਨ ਕਰਕੇ ਇਸ ਮਾਮਲੇ ਵਿੱਚ ਉਸ ਦੀ ਮਦਦ ਕਰਨ ਲਈ 20,000 ਰੁਪਏ ਹੋਰ ਮੰਗੇ ਪਰ ਸੌਦਾ 15000 ਰੁਪਏ ਵਿੱਚ ਤੈਅ ਹੋਇਆ। ਗੱਲਬਾਤ ਦੌਰਾਨ ਉਸ ਨੇ ਸਬੂਤ ਵਜੋਂ ਉਸ ਦੀ ਕਾਲ ਰਿਕਾਰਡ ਕਰ ਲਈ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ 12-7-2022 ਨੂੰ PHG ਜੋਤੀ ਨੂੰ ਮਿਲਿਆ ਸੀ। ਜਿਸ ਨੇ ਰਿਸ਼ਵਤ ਵੱਜੋਂ 15000 ਰੁਪਏ ਦੀ ਮੰਗ ਕੀਤੀ ਪਰ ਉਸ ਨੇ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਸੇ ਦਿਨ ASI ਤੇਜਿੰਦਰ ਸਿੰਘ ਅਤੇ ASI ਨਸੀਬ ਸਿੰਘ ਨੇ ਉਸ ਪਾਸੋਂ 500-500 ਰੁਪਏ ਰਿਸ਼ਵਤ ਲੈ ਲਈ ਜਿਸ ਦੀ ਮਨਜੀਤ ਨੇ ਵੀਡੀਓ ਰਿਕਾਰਡਿੰਗ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਮੁਲਜ਼ਮਾਂ ਵਿੱਚੋਂ 2 ਪੁਲੀਸ ਮੁਲਾਜ਼ਮਾਂ ASI ਤੇਜਿੰਦਰ ਸਿੰਘ ਅਤੇ ਲੇਡੀ PHG ਜੋਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦੇ ਰਾਜ ਵਿੱਚ ਤਨਖਾਹ ਨੂੰ ਤਰਸਦੇ ਕੱਚੇ ਮੁਲਾਜ਼ਮ ਨੇ ਕੀਤੀ ਗੇਟ ਰੈਲੀ, ਦਿੱਤੀ ਚਿਤਾਵਨੀ