ETV Bharat / city

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ 'ਤੇ ਆਪ ਦੇ ਯੂ-ਟਰਨ 'ਤੇ ਨਹੀਂ ਪੈ ਸਕਦਾ ਪਰਦਾ: ਸਿੰਗਲਾ - ਅਰਵਿੰਦ ਕੇਜਰੀਵਾਲ ਅ

ਮੰਤਰੀ ਵਿਜੇਂਦਰ ਸਿੰਗਲਾ ਨੇ ਦਿੱਲੀ ਵਿਧਾਨ ਸਭਾ ਚ ਆਪ ਵਿਧਾਇਕਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਫਾੜਨ ਨੂੰ ਨੌਟੰਕੀ ਕਰਾਰ ਦਿੱਤਾ ਹੈ।

ਮੰਤਰੀ ਵਿਜੇਂਦਰ ਸਿੰਗਲਾ
ਮੰਤਰੀ ਵਿਜੇਂਦਰ ਸਿੰਗਲਾ
author img

By

Published : Dec 17, 2020, 11:03 PM IST

ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਅਤੇ ਆਪ ਵਿਧਾਇਕਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਫਾੜਨ ਨੂੰ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੌਟੰਕੀ ਕਰਾਰ ਦਿੱਤਾ ਹੈ। ਖਿੱਲੀ ਉਡਾਉਂਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਉੱਤੇ ਆਪ ਵੱਲੋਂ ਪਲਟੀ ਮਾਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਣ ਤੋਂ ਬਾਅਦ ਉਸ ਦੀ ਇਹ ਬੁਖਲਾਹਟ ਭਰੀ ਕੋਸ਼ਿਸ਼ ਹੈ। ਸਿੰਗਲਾ ਨੇ ਕਿਹਾ ਕਿ ਇਸ ਨਾਵਲ ਆਪ ਪਿਛਲੇ ਗੁਨਾਹਾਂ ਤੇ ਪਰਦਾ ਨਹੀਂ ਪਾ ਸਕਦੀ।

ਸਦਨ ਵਿੱਚ ਕੇਜਰੀਵਾਲ ਵੱਲੋਂ ਰਚੇ ਡਰਾਮੇ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਬੜੇ ਨਾਟਕੀ ਢੰਗ ਨਾਲ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫਾੜ ਕੇ ਢਕਵੰਜ ਰਚਿਆ ਹੈ।

ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਇਹ ਮਾੜੀ ਕੋਸ਼ਿਸ਼ ਨੇ ਸਿਰਫ ਉਸ ਨੂੰ ਪਹਿਲੇ ਦਰਜੇ ਦੇ ਧੋਖੇਬਾਜ਼ ਵਜੋਂ ਜੱਗ ਜ਼ਾਹਰ ਕੀਤਾ ਹੈ ਜਿਸ ਦਾ ਕਿਸਾਨਾਂ ਦੀ ਦੁਰਦਸ਼ਾ ਬਾਰੇ ਕੋਈ ਸਰੋਕਾਰ ਨਹੀਂ ਸਗੋਂ ਉਹ ਬੇਸ਼ਰਮੀ ਭਰੇ ਢੰਗ ਨਾਲ ਸਹੀ ਮਾਅਨਿਆਂ ਵਿੱਚ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਵੇਲੇ ਕਾਂਗਰਸ ਪਾਰਟੀ ਕਿਸਾਨਾਂ ਵੱਲੋਂ ਆਪਣੀ ਰੋਜ਼ੀ ਰੋਟੀ ਦੀ ਲੜਾਈ ਦੀ ਖਾਤਰ ਦਿੱਲੀ ਵੱਲ ਕੂਚ ਦੀਆਂ ਤਿਆਰੀਆਂ ਮੌਕੇ ਉਨ੍ਹਾਂ ਦੀ ਮੱਦਦ ਕਰ ਰਹੀ ਸੀ ਤਾਂ ਉਸ ਵੇਲੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਦਾ ਨੋਟੀਫਿਕੇਸ਼ਨ ਤਿਆਰ ਕਰ ਰਹੀ ਸੀ ਜਦੋਂ ਕਿ ਕਿਸਾਨ ਸਿਰਫ ਤੇ ਸਿਰਫ ਇਨ੍ਹਾਂ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਿਹਾ ਸੀ।

ਸਿੰਗਲਾ ਨੇ ਕਿਹਾ, ''ਕੇਜਰੀਵਾਲ ਨੂੰ ਇਸ ਮੁੱਦੇ ਉੱਤੇ ਪਿੱਛੇ ਮੁੜਨ ਲਈ ਛੇ ਮਹੀਨੇਦਾ ਸਮਾਂ ਲੱਗਿਆ ਹੈ ਪਰ ਇਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਪ ਦੀ ਨੈਤਿਕਤਾ ਵੀ ਅਕਾਲੀ ਦਲ ਨਾਲੋਂ ਕੋਈ ਬਹੁਤੀ ਚੰਗੀ ਨਹੀਂ ਕਿਉਂ ਜੋ ਅਕਾਲੀ ਦਲ ਨੇ ਵੀ ਤਿੰਨ ਮਹੀਨਿਆਂ ਵਿੱਚ ਕਿਸਾਨਾਂ ਦੇ ਮੁੱਦਿਆਂ ਉੱਤੇ ਯੂ ਟਰਨ ਲਿਆ ਸੀ।'' ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ਤੁਲਨਾ ਵਿੱਚ ਕੇਜਰੀਵਾਲ ਕੋਲ ਤਜ਼ਰਬੇ ਦੀ ਘਾਟ ਬਾਰੇ ਦੋਸ਼ ਲਾਇਆ ਜਾ ਸਕਦਾ ਹੈ ਜਿਸ ਕਰਕੇ ਉਸ ਨੂੰ ਇਸ ਮੁੱਦੇ ਉੱਤੇ ਅੱਖਾਂ ਖੁੱਲਣ ਵਿੱਚ ਅਕਾਲੀਆਂ ਨਾਲੋਂ ਵੱਧ ਸਮਾਂ ਲੱਗਿਆ ਕਿਉਂਕਿ ਉਸ ਨੂੰ ਇਸ ਗੱਲ ਦਾ ਚੰਗੀ ਤਰ੍ਹਾਂ ਅਹਿਸਾਸ ਹੋ ਗਿਆ ਕਿ ਪੰਜਾਬ ਦੀਆਂ 2022 ਦੀਆਂ ਚੋਣਾਂ ਵਿੱਚ ਆਪ ਨੂੰ ਕਿਸਾਨਾਂ ਦੇ ਗੁੱਸੇ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਜਿੱਥੇ ਉਹ ਸਿਆਸੀ ਭਵਿੱਖ ਦੀ ਅਣਹੋਂਦ ਦੇ ਬਾਵਜੂਦ ਉਮੀਦਾਂ ਟਿਕਾਈ ਬੈਠੇ ਹਨ।

ਮੰਤਰੀ ਸਿੰਗਲਾ ਨੇ ਸਾਵਧਾਨ ਕਰਦਿਆਂ ਆਖਿਆ ਕਿ ਸਦਨ ਵਿੱਚ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦੇਣ ਜਾਂ ਉਪਵਾਸ ਰੱਖਣ ਵਰਗੇ ਹੱਥਕੰਡਿਆਂ ਨਾਲ ਆਪ ਲਈ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਸਹਾਈ ਸਿੱਧ ਨਹੀਂ ਹੋਵੇਗਾ ਜੋ ਕੇਜਰੀਵਾਲ ਦੀਆਂ ਬਰੂਹਾਂ ਉੱਤੇ ਕੜਾਕੇ ਦੀ ਠੰਢ ਅਤੇ ਕੋਵਿਡ ਦੀ ਮਹਾਂਮਾਰੀ ਦੇ ਬਾਵਜੂਦ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.