ETV Bharat / city

ਵਿਨੈ ਮਹਾਜਨ ਨੇ ਪੀ.ਐੱਸ.ਆਈ.ਡੀ.ਸੀ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਸੰਭਾਲਿਆ ਅਹੁਦਾ - Senior Vice Chairman

ਪੀ.ਐੱਸ.ਆਈ.ਡੀ.ਸੀ. ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਨੈ ਮਹਾਜਨ ਨੇ ਉਦਯੋਗ ਭਵਨ 'ਚ ਆਪਣਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਉਨ੍ਹਾਂ ਦਾ ਮੁੂੰਹ ਮਿੱਠਾ ਕਰਵਾਇਆ ਗਿਆ।

ਵਿਨੈ ਮਹਾਜਨ ਨੇ ਪੀ.ਐੱਸ.ਆਈ.ਡੀ.ਸੀ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਸੰਭਾਲਿਆ ਅਹੁਦਾ

author img

By

Published : Jun 23, 2021, 12:51 PM IST

ਚੰਡੀਗੜ੍ਹ: ਪੀ.ਐੱਸ.ਆਈ.ਡੀ.ਸੀ. ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਨੈ ਮਹਾਜਨ ਨੇ ਉਦਯੋਗ ਭਵਨ 'ਚ ਆਪਣਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਬਰਿੰਦਰ ਸਿੰਘ ਪਾਹੜਾ, ਐੱਸ.ਐੱਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਕੇ.ਕੇ. ਬਾਵਾ, ਚੇਅਰਮੈਨ ਪੀ.ਐਸ.ਆਈ.ਡੀ.ਸੀ. ਅਤੇ ਹੋਰਾਂ ਸਖਸ਼ੀਅਤਾਂ ਮੌਜੂਦ ਸੀ। ਸ੍ਰੀ ਮਹਾਜਨ ਸੁਜਾਨਪੁਰ ਨਗਰ ਕੌਂਸਲ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਹਲਕਾ ਸੁਜਾਨਪੁਰ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ।

ਸ੍ਰੀ ਵਿਨੈ ਮਹਾਜਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ਨੂੰ ਤਨ, ਮਨ ਅਤੇ ਪੂਰੀ ਈਮਾਨਦਾਰੀ ਨਾਲ ਨੇਪਰੇ ਚਾੜ੍ਹਣ ਦਾ ਯਤਨ ਕਰਨਗੇ। ਉਦਯੋਗ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਵਿਨੈ ਮਹਾਜਨ ਪੰਜਾਬ ਰਾਜ ਵਿੱਚ ਉਦਯੋਗਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾ ਕੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ ‘ਤੇ ਪਾਉਣਗੇ।

ਇਹ ਵੀ ਪੜ੍ਹੋ:ਅਸ਼ਵਨੀ ਸ਼ਰਮਾ ਦਾ ਕੈਪਟਨ ਸਰਕਾਰ ‘ਤੇ ਵੱਡਾ ਹਮਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.