ETV Bharat / city

'ਮੇਰੀ ਨਿਯੁਕਤੀ ਮੈਰਿਟ ਦੇ ਆਧਾਰ ’ਤੇ ਹੋਈ, ਨਹੀਂ ਕੀਤੀ ਕਿਸੇ ਤੱਕ ਪਹੁੰਚ'

author img

By

Published : Jul 26, 2022, 5:11 PM IST

Updated : Jul 26, 2022, 5:42 PM IST

ਪੰਜਾਬ ਦੇ ਨਵੇਂ ਏਜੀ ਵਿਨੋਦੀ ਘਈ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਿਯੁਕਤੀ ਨੂੰ ਲੈਕੇ ਉਨ੍ਹਾਂ ਆਪ ਦੇ ਕਿਸੇ ਆਗੂ ਤੱਕ ਕੋਈ ਪਹੁੰਚ ਨਹੀਂ ਕੀਤੀ ਬਲਕਿ ਉਨ੍ਹਾਂ ਦੀ ਨਿਯੁਕਤੀ ਮੈਰਿਟ ਦੇ ਆਧਾਰ ’ਤੇ ਹੀ ਹੋਈ ਹੈ।

ਆਪਣੀ ਨਿਯੁਕਤੀ ਤੇ ਬੋਲੇ ਵਿਨੋਦ ਘਈ
ਆਪਣੀ ਨਿਯੁਕਤੀ ਤੇ ਬੋਲੇ ਵਿਨੋਦ ਘਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਨਵਾਂ ਏਜੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਪੰਜਾਬ ਦਾ ਨਵਾਂ ਏਜੀ ਬਣਾਇਆ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਵਿਨੋਦ ਘਈ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੀ ਨਿਯੁਕਤੀ ’ਤੇ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਮੈਰਿਟ ਦੇ ਆਧਾਰ ’ਤੇ ਨਿਯੁਕਤ ਕੀਤਾ ਗਿਆ ਹੈ।

ਆਪਣੀ ਨਿਯੁਕਤੀ ਤੇ ਬੋਲੇ ਵਿਨੋਦ ਘਈ

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਉਨ੍ਹਾਂ ’ਤੇ ਭਰੋਸਾ ਜਤਾਇਆ ਗਿਆ ਹੈ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ। ਇਸ ਦੌੌਰਾਨ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਨੂੰ ਨਹੀਂ ਜਾਣਦੇ ਅਤੇ ਕਿਸੇ ਵੀ ਪਾਰਟੀ ਦੇ ਆਗੂ ਨਾਲ ਉਨ੍ਹਾਂ ਦਾ ਕਿਸੇ ਵੀ ਤਰ੍ਹਾਂ ਦਾ ਸਬੰਧ ਹੈ।

ਏਜੀ ਨੇ ਕਿਹਾ ਕਿ ਇਸ ਨਿਯੁਕਤੀ ਨੂੰ ਲੈਕੇ ਉਨ੍ਹਾਂ ਕਿਸੇ ਵੀ ਪਾਰਟੀ ਕੋਲ ਪਹੁੰਚ ਵੀ ਨਹੀਂ ਕੀਤੀ ਬਲਕਿ ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਦੀ ਮੈਰਿਟ ਦੇ ਆਧਾਰ ’ਤੇ ਹੀ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿ ਸਰਕਾਰ ਦੀ ਕਰੱਪਸ਼ ਫਰੀ ਪਾਲਿਸੀ ਮੁਤਾਬਕ ਉਹ ਕੰਮ ਕਰਨਗੇ। ਪੰਜਾਬ ਸਰਕਾਰ ਦੀ ਚੁਣੌਤੀਆਂ ’ਤੇ ਉਨ੍ਹਾਂ ਬੋਲਦਿਆਂ ਕਿਹਾ ਕਿ 33 ਸਾਲਾਂ ਤੋਂ ਚੈਲੰਜ਼ ਦਾ ਹੀ ਸਾਹਮਣਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਉਸਨੂੰ ਜ਼ਿੰਮੇਵਾਰੀ ਨਾਲ ਨਿਭਾਵਾਂਗਾ।

5 ਐਡਵੋਕੇਟ ਜਨਰਲ ਬਦਲਣ ਦਾ ਕੀ ਰਿਹਾ ਕਾਰਨ?: ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 10 ਮਹੀਨਿਆਂ ਵਿੱਚ 5 ਐਡਵੋਕੇਟ ਜਨਰਲ ਬਦਲੇ ਜਾ ਚੁੱਕੇ ਹਨ। ਕਾਂਗਰ ਦੀ ਕੈਪਟਨ ਸਰਕਾਰ ਸਮੇਂ ਐਡਵੋਕੇਟ ਅਤੁਲ ਨੰਦਾ ਏਜੀ ਸਨ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਕੇ ਚਰਨਜੀਤ ਚੰਨੀ ਨੂੰ ਬਿਠਾਇਆ ਗਿਆ ਤਾਂ ਸਰਕਾਰ ਨੇ ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਵਜੋਂ ਨਿਯੁਕਤ ਕੀਤਾ ਗਿਆਹੈ ਜਿਸ ਦੀ ਨਿਯੁਕਤੀ ’ਤੇ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੱਧੂ ਨੇ ਖੁੱਲ੍ਹ ਕੇ ਵਿਰੋਧ ਕੀਤਾ। ਸਿੱਧੂ ਦੇ ਵਿਰੋਧ ਨੂੰ ਲੈਕੇ ਡੀਐਸ ਪਟਵਾਲੀਆ ਨੂੰ ਐਡਵੋਕੇਟ ਜਨਰਲ ਬਣਾ ਦਿੱਤਾ ਗਿਆ।

ਇਸ ਤੋਂ ਬਾਅਦ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਤਾਂ ਉਸ ਵੱਲੋਂ ਐਡਵੋਕੇਟ ਅਨਮੋਲ ਰਤਨ ਸਿੱਧੂ ਨੂੰ ਏਜੀ ਬਣਾਇਆ ਗਿਆ। ਹੁਣ ਅਨਮੋਲ ਰਤਨ ਸਿੱਧੂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦੇ ਚੱਲਦੇ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਉਨ੍ਹਾਂ ਦੀ ਅਸਤੀਫੇ ਤੋਂ ਬਾਅਦ ਸਰਕਾਰ ਵੱਲੋਂ ਵਿਨੋਦ ਘਈ ਨੂੰ ਏਜੀ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਸਕੱਤਰ ਅਤੇ ਡੀਜੀਪੀ ਵੀ ਬਦਲੇ: ਇੱਥੇ ਦੱਸ ਦਈਏ ਕਿ ਐਡਵੋਕੇਟ ਜਨਰਲ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵੀ ਬਦਲੇ ਗਏ ਸਨ। ਦਿਨਕਰ ਗੁਪਤਾ ਕੈਪਟਨ ਸਰਕਾਰ ਵਿੱਚ ਡੀਜੀਪੀ ਰਹੇ। ਇਸ ਤੋਂ ਬਾਅਦ ਚੰਨੀ ਸਰਕਾਰ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਨਿਯੁਕਤ ਕੀਤਾ। ਨਵਜੋਤ ਸਿੱਧੂ ਉਨ੍ਹਾਂ ਦਾ ਵੀ ਵਿਰੋਧ ਕੀਤਾ ਤਾਂ ਸਿਧਾਰਥ ਚਟੋਪਾਧਿਆਏ ਨੂੰ ਲਗਾਇਆ ਗਿਆ ਪਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਵੀਕੇ ਭਾਵਰਾ ਨੂੰ ਡੀਜੀਪੀ ਬਣਾ ਦਿੱਤਾ ਗਿਆ ਸੀ।

ਹੁਣ ਵੀਕੇ ਭਾਵਰਾ ਨੂੰ ਹਟਾ ਕੇ ਸਰਕਾਰ ਨੇ ਗੌਰਵ ਯਾਦਵ ਨੂੰ ਡੀ.ਜੀ.ਪੀ. ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਨੀ ਮਹਾਜਨ ਕੈਪਟਨ ਸਰਕਾਰ ਵਿੱਚ ਮੁੱਖ ਸਕੱਤਰ ਸਨ ਇਸ ਤੋਂ ਬਾਅਦ ਚੰਨੀ ਸਰਕਾਰ ਨੇ ਅਨਿਰੁਧ ਤਿਵਾਰੀ ਨੂੰ ਨਿਯੁਕਤ ਕਰ ਦਿੱਤਾ। ਜਿਸ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਉਨ੍ਹਾਂ ਨੂੰ ਹਟਾ ਕੇ ਵੀ ਕੇ ਜੰਜੂਆ ਨੂੰ ਮੁੱਖ ਸਕੱਤਰ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ: ਐਡਵੋਕੇਟ ਜਰਨਲ ਦੇ ਅਹੁਦੇ ਤੋਂ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

Last Updated : Jul 26, 2022, 5:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.