ETV Bharat / city

ਟਰੈਕਟਰ ਪਰੇਡ ਹਿੰਸਾ: ਪੰਜਾਬ 'ਚ ਹਾਈ ਅਲਰਟ, ਕੈਪਟਨ ਅਮਰਿੰਦਰ ਨੇ ਦਿੱਤੇ ਹੁਕਮ

ਕੌਮੀ ਰਾਜਧਾਨੀ ਦਿੱਲੀ ਵਿਖੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਕੁੱਝ ਅਨਸਰਾਂ ਵੱਲੋਂ ਹਿੰਸਾ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਅਨਸਰਾਂ ਵੱਲੋਂ ਕੀਤੀ ਗਈ ਹਿੰਸਾ ਨੂੰ ਅਸਹਿਣਯੋਗ ਦੱਸਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਤੁਰੰਤ ਦਿੱਲੀ ਛੱਡ ਵਾਪਸ ਬਾਰਡਰਾਂ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ।

ਕੁੱਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ-ਕੈਪਟਨ ਅਮਰਿੰਦਰ ਸਿੰਘ

author img

By

Published : Jan 26, 2021, 7:02 PM IST

Updated : Jan 26, 2021, 7:38 PM IST

ਚੰਡੀਗੜ੍ਹ: ਕੌਮੀ ਰਾਜਧਾਨੀ ਵਿੱਚ ਅੱਜ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਕੁੱਝ ਅਨਸਰਾਂ ਵੱਲੋਂ ਹਿੰਸਾ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਦਿੱਲੀ ਵਿਖੇ ਟਰੈਕਟਰ ਰੈਲੀ ਦੌਰਾਨ ਕੁੱਝ ਅਨਸਰਾਂ ਵੱਲੋਂ ਕੀਤੀ ਗਈ ਹਿੰਸਾ ਨੂੰ ਅਸਹਿਣਯੋਗ ਦੱਸਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਤੁਰੰਤ ਦਿੱਲੀ ਛੱਡ ਵਾਪਸ ਬਾਰਡਰਾਂ 'ਤੇ ਪਹੁੰਚਣ ਦੀ ਅਪੀਲ ਕੀਤੀ ,ਜਿੱਥੇ ਉਹ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ।

ਪੰਜਾਬ 'ਚ ਜਾਰੀ ਹਾਈ ਅਲਰਟ

ਮੁੱਖ ਮੰਤਰੀ ਨੇ ਦਿੱਲੀ ਵਿੱਚ ਹਿੰਸਾ ਤੇ ਤਨਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਸੂਬੇ ਵਿੱਚ ਕਿਸੇ ਵੀ ਕੀਮਤ ਅਮਨ-ਕਾਨੂੰਨ ਵਿਵਸਥਾ ਭੰਗ ਨਾ ਹੋਵੇ। ਵਿਗੜੇ ਹਲਾਤਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿੰਸਾ ਸਪੱਸ਼ਟ ਤੌਰ ‘ਤੇ ਕੁੱਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਨੇ ਦਿੱਲੀ ਪੁਲਿਸ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਆਪਸੀ ਸਮਝੌਤੇ ਰਾਹੀਂ ਟਰੈਕਟਰ ਮਾਰਚ ਲਈ ਮਿੱਥੇ ਨਿਯਮਾਂ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਨ੍ਹਾਂ ਗ਼ੈਰ-ਸਮਾਜਿਕ ਤੱਤਾਂ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਵਿੱਚ ਗੜਬੜੀ ਪੈਦਾ ਕੀਤੀ। ਉਨ੍ਹਾਂ ਇਤਿਹਾਸਕ ਲਾਲ ਕਿਲ੍ਹੇ ਅਤੇ ਕੌਮੀ ਰਾਜਧਾਨੀ ਦੀਆਂ ਕੁੱਝ ਹੋਰ ਮਹੱਤਵਪੂਰਣ ਥਾਵਾਂ ‘ਤੇ ਵਾਪਰੀਆਂ ਘਟਨਾਵਾਂ ਦੀ ਵੀ ਨਿੰਦਿਆ ਕੀਤੀ।

ਕੁੱਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ-ਕੈਪਟਨ ਅਮਰਿੰਦਰ ਸਿੰਘ
ਕੁੱਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ-ਕੈਪਟਨ ਅਮਰਿੰਦਰ ਸਿੰਘ

ਕੈਪਟਨ ਦੀ ਕਿਸਾਨਾਂ ਨੂੰ ਬਾਰਡਰਾਂ 'ਤੇ ਪਰਤਣ ਦੀ ਅਪੀਲ

ਇਹ ਜ਼ਿਕਰ ਕਰਦਿਆਂ ਕਿ ਵੱਡੇ ਕਿਸਾਨ ਆਗੂ ਪਹਿਲਾਂ ਹੀ ਅਤੇ ਪੂਰੀ ਤਰ੍ਹਾਂ ਨਾਲ ਇਸ ਹਿੰਸਾ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਤੋਂ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਤੁਰੰਤ ਕੌਮੀ ਰਾਜਧਾਨੀ ਖਾਲੀ ਕਰਨੀ ਚਾਹੀਦੀ ਹੈ ਤੇ ਸਰਹੱਦਾਂ ‘ਤੇ ਆਪਣੇ ਟਿਕਾਣਿਆਂ ‘ਤੇ ਵਾਪਸ ਚਲੇ ਜਾਣਾ ਚਾਹੀਦਾ ਹੈ। ਖੇਤੀ ਕਾਨੂੰਨਾਂ ਨਾਲ ਸਬੰਧਤ ਸੰਕਟ ਦੇ ਹੱਲ ਲਈ ਕੇਂਦਰ ਨਾਲ ਰਾਬਤਾ ਰੱਖਣਾ ਚਾਹੀਦਾ ਹੈ।

ਕੌਮੀ ਰਾਜਧਾਨੀ ਵਿੱਚ ਕੁੱਝ ਗ਼ੈਰ-ਸਮਾਜਿਕ ਤੱਤਾਂ ਵੱਲੋਂ ਕੀਤੀ ਹਿੰਸਾ ਬਰਦਾਸ਼ਤ ਯੋਗ ਨਹੀਂ ਹੈ। ਇਸ ਕਾਰਨ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਪੈਦਾ ਕੀਤੀ ਸਦਭਾਵਨਾ ‘ਤੇ ਮਾੜਾ ਅਸਰ ਪਾਵੇਗਾ। ਕਿਸਾਨ ਨੇਤਾਵਾਂ ਨੇ ਆਪਣੇ-ਆਪ ਨੂੰ ਵੱਖ ਕਰ ਲਿਆ ਹੈ ਅਤੇ ਟਰੈਕਟਰ ਰੈਲੀ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਨੂੰ ਛੱਡ ਕੇ ਬਾਰਡਰਾਂ ‘ਤੇ ਪਰਤ ਆਉਣ।

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਹੀ ਸੰਜਮ ਵਰਤਣ ਲਈ ਕਿਹਾ ਜਿਵੇਂ ਉਹ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਅਤੇ ਪਹਿਲਾਂ ਪੰਜਾਬ ਵਿੱਚ ਸ਼ਾਂਤਮਈ ਅੰਦੋਲਨ ਦੌਰਾਨ ਰੱਖ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਾਂਤੀ ਕਿਸਾਨ ਅੰਦੋਲਨ ਦੀ ਵਿਸ਼ੇਸ਼ਤਾ ਰਹੀ ਹੈ, ਜਿਸ ਸਦਕਾ ਕਿਸਾਨਾਂ ਨੂੰ ਭਾਰਤ ਅਤੇ ਵਿਸ਼ਵ ਭਰ ਤੋਂ ਸਮਰਥਨ ਮਿਲਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਮਨ-ਕਾਨੂੰਨ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇ।

Last Updated : Jan 26, 2021, 7:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.