ETV Bharat / city

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਮੁਕੰਮਲ

ਸੰਗਰੂਰ ਜ਼ਿਮਨੀ ਚੋਣ
ਸੰਗਰੂਰ ਜ਼ਿਮਨੀ ਚੋਣ
author img

By

Published : Jun 23, 2022, 6:56 AM IST

Updated : Jun 23, 2022, 6:40 PM IST

18:30 June 23

ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ, ਸ਼ਾਮ 6 ਵਜੇ ਵੋਟਿੰਗ ਮੁਕੰਮਲ

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਸ਼ਾਮ 6 ਵਜੇ ਵੋਟਿੰਗ ਮੁਕੰਮਲ ਹੋ ਗਈ ਹੈ। ਸ਼ਾਮ 5 ਵਜੇ ਤੱਕ 36.4% ਵੋਟਿੰਗ ਹੋਈ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਸੀ।

17:47 June 23

ਬਰਨਾਲਾ ’ਚ 5 ਵਜੇ ਤੱਕ ਦਾ ਵੋਟ ਫੀਸਦ

  • ਜ਼ਿਲ੍ਹਾ ਬਰਨਾਲਾ ’ਚ 5 ਵਜੇ ਤੱਕ ਦਾ ਵੋਟ ਫੀਸਦ
  • ਭਦੌੜ - 38.02 ਫੀਸਦ
  • ਬਰਨਾਲਾ- 36.23 ਫੀਸਦ
  • ਮਹਿਲ ਕਲਾਂ- 37 ਫੀਸਦ

15:46 June 23

CM ਮਾਨ ਦੀ ਚੋਣ ਕਮਿਸ਼ਨ ਨੂੰ ਅਪੀਲ

  • ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…

    — Bhagwant Mann (@BhagwantMann) June 23, 2022 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਕਮਿਸ਼ਨ ਨੂੰ ਵੋਟਿੰਗ ਦੇ ਸਮੇਂ ਨੂੰ ਇੱਕ ਘੰਟਾ ਵਧਾਉਣ ਦੇ ਲਈ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਵੀ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…

15:26 June 23

ਬਰਨਾਲਾ ’ਚ 3 ਵਜੇ ਤੱਕ ਦਾ ਵੋਟ ਫੀਸਦ

  • ਜ਼ਿਲ੍ਹਾ ਬਰਨਾਲਾ ’ਚ 3 ਵਜੇ ਤੱਕ ਦਾ ਵੋਟ ਫੀਸਦ
  • ਭਦੌੜ - 27.08 ਫੀਸਦ
  • ਬਰਨਾਲਾ- 27.23 ਫੀਸਦ
  • ਮਹਿਲ ਕਲਾਂ- 28 ਫੀਸਦ

13:35 June 23

1 ਵਜੇ ਤੱਕ 22.21% ਹੋਈ ਵੋਟਿੰਗ

  • ਜ਼ਿਲ੍ਹਾ ਬਰਨਾਲਾ ’ਚ 1 ਵਜੇ ਤੱਕ ਦਾ ਵੋਟ ਫੀਸਦ
  • ਭਦੌੜ - 22.58 ਫੀਸਦ
  • ਬਰਨਾਲਾ- 21.80 ਫੀਸਦ
  • ਮਹਿਲ ਕਲਾਂ- 20 ਫੀਸਦ

13:25 June 23

ਇਨਕਲਾਬੀ ਲੋਕ ਇੱਕ ਵਾਰ ਫਿਰ ਇਤਿਹਾਸ ਲਿਖਣ ਜਾ ਰਹੇ- ਸੀਐੱਮ ਮਾਨ

  • ਮੈਨੂੰ ਖੁਸ਼ੀ ਹੋ ਰਹੀ ਹੈ ਕੀ ਸੰਗਰੂਰ ਦੇ ਇਨਕਲਾਬੀ ਲੋਕ ਇੱਕ ਵਾਰ ਫਿਰ ਇਤਿਹਾਸ ਲਿਖਣ ਜਾ ਰਹੇ ਨੇ ਅਤੇ ਵੋਟਾਂ ਪਾਉਣ ਲਈ ਵੱਡੀ ਗਿਣਤੀ ‘ਚ ਘਰਾਂ ‘ਚੋਂ ਬਾਹਰ ਨਿਕਲ ਰਹੇ ਨੇ…
    ਤਸਵੀਰਾਂ ਗਵਾਹੀ ਭਰ ਰਹੀਆਂ ਨੇ...

    ਇਨਕਲਾਬ ਜ਼ਿੰਦਾਬਾਦ pic.twitter.com/N3tNCfUEvE

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ। ਉੱਥੇ ਹੀ ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਨੂੰ ਖੁਸ਼ੀ ਹੋ ਰਹੀ ਹੈ ਕੀ ਸੰਗਰੂਰ ਦੇ ਇਨਕਲਾਬੀ ਲੋਕ ਇੱਕ ਵਾਰ ਫਿਰ ਇਤਿਹਾਸ ਲਿਖਣ ਜਾ ਰਹੇ ਹਨ ਅਤੇ ਵੋਟਾਂ ਪਾਉਣ ਲਈ ਵੱਡੀ ਗਿਣਤੀ ‘ਚ ਘਰਾਂ ‘ਚੋਂ ਬਾਹਰ ਨਿਕਲ ਰਹੇ ਹਨ। … ਤਸਵੀਰਾਂ ਗਵਾਹੀ ਭਰ ਰਹੀਆਂ ਹਨ।

12:34 June 23

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ

  • ਹੌਲੀ ਰਫਤਾਰ ਨਾਲ ਹੋ ਰਹੀ ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ
  • ਹੁਣ ਤੱਕ 12.75 ਫੀਸਦ ਹੋਈ ਵੋਟਿੰਗ
  • ਵੋਟਰਾਂ ’ਚ ਉਤਸ਼ਾਹ ਘੱਟ

11:48 June 23

11 ਵਜੇ ਤੱਕ 12.75 ਫੀਸਦ ਹੋਈ ਵੋਟਿੰਗ

  • 11 ਵਜੇ ਤੱਕ 12.75 ਫੀਸਦ ਹੋਈ ਵੋਟਿੰਗ
  • ਸਭ ਤੋਂ ਘੱਟ ਧੂਰੀ ’ਚ 8 ਫੀਸਦ ਵੋਟਿੰਗ
  • ਸਭ ਤੋਂ ਵੱਧ ਮਲੇਰਕੋਟਲਾ ’ਚ 15.86 ਫੀਸਦ ਵੋਟਿੰਗ
  • ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ

11:42 June 23

ਜ਼ਿਲ੍ਹਾ ਬਰਨਾਲਾ ’ਚ 11 ਵਜੇ ਤੱਕ ਦਾ ਵੋਟ ਫੀਸਦ

  • ਜ਼ਿਲ੍ਹਾ ਬਰਨਾਲਾ ’ਚ 11 ਵਜੇ ਤੱਕ ਦਾ ਵੋਟ ਫੀਸਦ
  • ਭਦੌੜ - 12.53 ਫੀਸਦ
  • ਬਰਨਾਲਾ- 13.40 ਫੀਸਦ
  • ਮਹਿਲ ਕਲਾਂ- 11 ਫੀਸਦ

11:01 June 23

ਸੀਐੱਮ ਮਾਨ ਦੀ ਲੋਕਾਂ ਨੂੰ ਅਪੀਲ

  • ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।
    ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ…
    ਇਨਕਲਾਬ ਜ਼ਿੰਦਾਬਾਦ

ਸੰਗਰੂਰ ਲੋਕਸਭਾ ਉਪ ਚੋਣ ਦੇ ਲਈ ਵੋਟਿੰਗ ਲਗਾਤਾਰ ਜਾਰੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ।

10:35 June 23

ਜ਼ਿਲ੍ਹਾ ਬਰਨਾਲਾ ’ਚ 9:30 ਵਜੇ ਤੱਕ ਦਾ ਵੋਟ ਫੀਸਦ

  • ਜ਼ਿਲ੍ਹਾ ਬਰਨਾਲਾ ’ਚ 9:30 ਵਜੇ ਤੱਕ ਦਾ ਵੋਟ ਫੀਸਦ
  • ਭਦੌੜ - 3.7 ਫੀਸਦ
  • ਬਰਨਾਲਾ- 4.43 ਫੀਸਦ
  • ਮਹਿਲ ਕਲਾਂ- 5 ਫੀਸਦ

10:14 June 23

ਗੁਰਮੀਤ ਸਿੰਘ ਮੀਤ ਹੇਅਰ ਨੇ ਪਾਈ ਵੋਟ

  • 3 months ago huge mandate was given to AAP by the people and within 3 months we started delivering. I am hoping that AAP will win with a huge mandate: AAP leader & Punjab Higher Education Minister Gurmeet Singh Meet Hayer after casting his vote for Sangrur Lok Sabha bypoll pic.twitter.com/1EsDV1GAyN

    — ANI (@ANI) June 23, 2022 " class="align-text-top noRightClick twitterSection" data=" ">

'ਆਪ' ਆਗੂ ਅਤੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਉਪ ਚੋਣ ਲਈ ਆਪਣੀ ਵੋਟ ਪਾਉਣ ਤੋਂ ਬਾਅਦ ਕਿਹਾ ਕਿ 3 ਮਹੀਨੇ ਪਹਿਲਾਂ 'ਆਪ' ਨੂੰ ਲੋਕਾਂ ਨੇ ਵੱਡਾ ਫਤਵਾ ਦਿੱਤਾ ਸੀ ਅਤੇ 3 ਮਹੀਨਿਆਂ 'ਚ ਹੀ ਅਸੀਂ ਡਿਲੀਵਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੈਨੂੰ ਉਮੀਦ ਹੈ ਕਿ 'ਆਪ' ਭਾਰੀ ਫਤਵੇ ਨਾਲ ਜਿੱਤੇਗੀ।

09:43 June 23

ਸੰਗਰੂਰ ਲੋਕ ਸਭਾ ਸੀਟ 'ਤੇ ਵੋਟਿੰਗ ਜਾਰੀ

  • Punjab | Voters queue up outside a polling booth in Barnala to cast their votes on Sangrur Lok Sabha seat vacated by AAP's Bhagwant Mann after becoming Punjab CM pic.twitter.com/f1xS3bC2ZB

'ਆਪ' ਦੇ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਕੀਤੀ ਸੰਗਰੂਰ ਲੋਕ ਸਭਾ ਸੀਟ 'ਤੇ ਵੋਟ ਪਾਉਣ ਲਈ ਬਰਨਾਲਾ ਦੇ ਇੱਕ ਪੋਲਿੰਗ ਬੂਥ ਦੇ ਬਾਹਰ ਵੋਟਰਾਂ ਦੀ ਕਤਾਰਾਂ ਲੱਗੀਆਂ ਹੋਈਆਂ ਹਨ।

09:40 June 23

ਸਵੇਰੇ 9 ਵਜੇ ਤੱਕ ਦਾ ਵੋਟ ਫੀਸਦ

  • ਲੋਕਸਭਾ ਹਲਕਾ ਸੰਗਰੂਰ ’ਚ 4.07% ਵੋਟਿੰਗ
  • ਸਵੇਰੇ 9 ਵਜੇ ਤੱਕ ਦਾ ਵੋਟ ਫੀਸਦ

09:26 June 23

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਈ ਵੋਟ

  • ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਈ ਵੋਟ
  • ਪਰਿਵਾਰ ਸਮੇਤ ਪਾਈ ਵੋਟ

09:02 June 23

ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪਰਿਵਾਰ ਸਮੇਤ ਪਾਈ ਵੋਟ

  • ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪਾਈ ਵੋਟ
  • ਪਰਿਵਾਰ ਸਮੇਤ ਪਾਈ ਵੋਟ

08:27 June 23

ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪਾਈ ਵੋਟ

  • ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ
  • ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪਾਈ ਵੋਟ

07:55 June 23

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ

  • ਸੰਗਰੂਰ ਜ਼ਿਮਨੀ ਚੋਣ: ਸਹੀ 8 ਵਜੇ ਵੋਟਿੰਗ ਹੋਈ ਸ਼ੁਰੂ
  • ਸ਼ਾਮ 6 ਵਜੇ ਤਕ ਪੈਣਗੀਆਂ ਵੋਟਾਂ
  • 26 ਜੂਨ ਨੂੰ ਐਲਾਣੇ ਜਾਣਗੇ ਨਤੀਜੇ

07:34 June 23

ਸੰਗਰੂਰ ਜ਼ਿਮਨੀ ਚੋਣ: ਬਰਨਾਲਾ ਜ਼ਿਲ੍ਹੇ ਵਿੱਚ ਤਿਆਰੀਆਂ ਮੁਕੰਮਲ

ਸੰਗਰੂਰ ਜ਼ਿਮਨੀ ਚੋਣ ਲਈ ਬਰਨਾਲਾ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਭ ਪੋਲਿੰਗ ਸਟੇਸ਼ਨਾਂ ‘ਤੇ ਪੋਲਿੰਗ ਏਜੰਟ ਆਪਣੀ ਡਿਊਟੀ ‘ਤੇ ਪਹੁੰਚ ਰਹੇ ਹਨ। ਪੋਲਿੰਗ ਬੂਥ ‘ਤੇ ਇੱਕ ਵਾਰ ਸਾਰੀਆਂ ਏ.ਵੀ.ਐਮ ਮਸ਼ੀਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਿਨਾਂ ਸ਼ਨਾਖਤੀ ਕਾਰਡ ਦੇ ਕਿਸੇ ਨੂੰ ਵੀ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

06:41 June 23

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਅੱਜ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਵੇਗੀ। ਦੱਸ ਦਈਏ ਕਿ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਦੱਸ ਦਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ। ਚੋਣ ਕਮਿਸ਼ਨ ਤੇ ਸਰਕਾਰ ਵੱਲੋਂ 23 ਜੂਨ ਯਾਨੀ ਅੱਜ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਹੈ।

ਇਹ ਵੀ ਪੜੋ: ਸੰਗਰੂਰ ਜ਼ਿਮਨੀ ਚੋਣ: ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਮੁਕੰਮਲ, ਅਫਵਾਹਾਂ ਤੋਂ ਬਚਣ ਦੀ ਸਲਾਹ

ਕੁੱਲ ਵੋਟਰਾਂ ਦੀ ਗਿਣਤੀ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਹਲਕੇ ਵਿੱਚ ਕੁੱਲ 15,69,240 ਵੋਟਰ ਸ਼ਾਮਲ ਹਨ ਜਿਨਾਂ ਵਿੱਚ 8,30,056 ਪੁਰਸ਼ ਵੋਟਰ ਜਦਕਿ 7,39,140 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 44 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ, ਜੋ ਇੰਨ੍ਹਾਂ ਜ਼ਿਮਣੀ ਚੋਣਾਂ 'ਚ ਭਾਗ ਲੈਣਗੇ। ਸੰਗਰੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ 13 ਪੁਰਸ਼ ਅਤੇ 3 ਮਹਿਲਾਵਾਂ ਚੋਣ ਮੈਦਾਨ ਵਿੱਚ ਹਨ।

ਪ੍ਰਸ਼ਾਸਨ ਵਲੋਂ ਚੌਕਸੀ: ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

ਸੰਗਰੂਰ ਸੀਟ ਇੰਝ ਹੋਈ ਖਾਲੀ: ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਦੀ ਆ ਰਹੀ ਹੈ। ਜਿਸ 'ਚ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ 'ਤੇ ਲਗਾਤਾਰ ਦੋ ਵਾਰ ਜਿੱਤ ਦਰਜ ਕਰ ਚੁੱਕੇ ਹਨ। ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਅਜਿਹੀ ਸੀਟ ਸੀ, ਜੋ ਪੂਰੇ ਦੇਸ਼ 'ਚ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਸੀ। ਭਗਵੰਤ ਮਾਨ ਹੁਣ ਵਿਧਾਨ ਸਭਾ ਚੋਣਾਂ 'ਚ ਧੂਰੀ ਤੋਂ ਜਿੱਤ ਦਰਜ ਕਰਕੇ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਅਤੇ ਇਸ 'ਤੇ ਮੁੜ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

ਚੋਣ ਮੈਦਾਨ 'ਚ ਇਹ ਆਗੂ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ। ਇੰਨ੍ਹਾਂ 'ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਆਪਸੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ 'ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਮੈਦਾਨ 'ਚ ਹਨ।

ਇੰਨ੍ਹਾਂ ਉਮੀਦਵਾਰ ਦਾ ਸਿਆਸੀ ਪਿਛੋਕੜ:

ਗੁਰਮੇਲ ਸਿੰਘ ਘਰਾਚੋਂ ('ਆਪ' ਉਮੀਦਵਾਰ) : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਗੁਰਮੇਲ ਸਿੰਘ ਘਰਾਚੋਂ ਆਪਣੀ ਪਹਿਲੀ ਚੋਣ ਲੜ ਰਹੇ ਹਨ। ਗੁਰਮੇਲ ਸਿੰਘ ਘਰਾਚੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਪਿੰਡ ਦੇ ਸਰਪੰਚ ਹਨ ਅਤੇ 'ਆਪ' ਦੇ ਜ਼ਿਲ੍ਹਾ ਇੰਚਾਰਜ ਹਨ।

ਸਿਮਰਨਜੀਤ ਸਿੰਘ ਮਾਨ (ਸ਼੍ਰੋ. ਅ. ਦਲ ਅੰਮ੍ਰਿਤਸਰ ਦੇ ਉਮੀਦਵਾਰ) : ਇੰਨ੍ਹਾਂ ਜ਼ਿਮਨੀ ਚੋਣਾਂ 'ਚ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੇ ਸਾਲ 1999 'ਚ ਲੋਕ ਸਭਾ ਚੋਣ ਜਿੱਤੀ ਸੀ, ਜਦੋਂ ਕਿ ਸਾਲ 1996, 1998, 2004, 2009 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ ਜਿੱਤ ਹਾਸਲ ਕਰਨ 'ਚ ਸਫ਼ਲ ਨਹੀਂ ਹੋ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 1989 'ਚ ਲੋਕ ਸਭਾ ਹਲਕਾ ਤਰਨਤਾਰਨ ਦੀ ਚੋਣ ਵੀ ਜਿੱਤੀ ਸੀ। ਮਾਨ ਨੇ ਇਸ ਸਾਲ ਅਮਰਗੜ੍ਹ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਥੇ ਵੀ ਉਨ੍ਹਾਂ ਨੂੰ 'ਆਪ' ਦੀ ਹਨ੍ਹੇਰੀ ਅੱਗੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਦਲਵੀਰ ਸਿੰਘ ਗੋਲਡੀ (ਕਾਂਗਰਸ ਉਮੀਦਵਾਰ) : ਸੰਗਰੂਰ ਜ਼ਿਮਨੀ ਚੋਣਾਂ 'ਚ ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦਲਵੀਰ ਸਿੰਘ ਗੋਲਡੀ ਸਾਲ 2017 'ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੇਤੂ ਰਹੇ ਸਨ ਪਰ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਾਰ ਗਏ ਸਨ। ਉਹ ਲੋਕ ਸਭਾ ਲਈ ਪਹਿਲੀ ਵਾਰ ਕਿਸਮਤ ਅਜ਼ਮਾ ਰਹੇ ਹਨ।

ਕਮਲਦੀਪ ਕੌਰ ਰਾਜੋਆਣਾ (ਸ਼੍ਰੋ. ਅ. ਦਲ ਉਮੀਦਵਾਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਕਮਲਦੀਪ ਕੌਰ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਸਾਲ 2014 'ਚ ਉਨ੍ਹਾਂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਕੇਵਲ ਸਿੰਘ ਢਿੱਲੋਂ (ਭਾਜਪਾ ਉਮੀਦਵਾਰ) : ਜ਼ਿਮਨੀ ਚੋਣਾਂ 'ਚ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕੇਵਲ ਸਿੰਘ ਢਿੱਲੋਂ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਸਾਲ 2019 ਦੀ ਲੋਕ ਸਭਾ ਚੋਣ ਕਾਂਗਰਸ ਉਮੀਦਵਾਰ ਵੱਜੋਂ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸੀ ਉਮੀਦਵਾਰ ਵੱਜੋਂ ਸਾਲ 2007 ਅਤੇ ਸਾਲ 2012 'ਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜੇਤੂ ਰਹੇ ਹਨ, ਜਦੋਂ ਕਿ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਲੋਂ ਢਿੱਲੋਂ ਨੂੰ ਟਿਕਟ ਨਹੀਂ ਦਿੱਤੀ ਗਈ ਸੀ। ਹੁਣ ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ।

ਇਹ ਵੀ ਪੜੋ: Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Last Updated : Jun 23, 2022, 6:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.