ETV Bharat / city

ਸੰਗਰੂਰ ਜ਼ਿਮਨੀ ਚੋਣ ਲਈ ਭਲਕੇ ਹੋਵੇਗੀ ਵੋਟਿੰਗ, 26 ਨੂੰ ਨਤੀਜੇ, ਜਾਣੋ ਸੀਟ ਦਾ ਪੂਰਾ ਹਾਲ... - 23 ਜੂਨ ਨੂੰ ਛੁੱਟੀ ਦਾ ਐਲਾਨ

ਸੰਗਰੂਰ ਜ਼ਿਮਨੀ ਚੋਣ ਲਈ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ ਤੇ ਹੁਣ ਭਲਕੇ ਇਸ ਸੀਟ ਲਈ ਵੋਟਿੰਗ ਹੋਵੇਗੀ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ।

ਸੰਗਰੂਰ ਜ਼ਿਮਨੀ ਚੋਣ
ਸੰਗਰੂਰ ਜ਼ਿਮਨੀ ਚੋਣ
author img

By

Published : Jun 22, 2022, 9:33 AM IST

Updated : Jun 22, 2022, 9:43 AM IST

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਭਲਕੇ ਵੋਟਿੰਗ ਹੋਵੇਗੀ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਦੱਸ ਦਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।

ਇਹ ਵੀ ਪੜੋ: ਇਸ ਪਰਿਵਾਰ ਵਿੱਚ ਸਾਰੇ ਤੈਰਾਕ, ਹੁਣ ਤੱਕ ਜਿੱਤੇ 700 ਤੋਂ ਜ਼ਿਆਦਾ ਮੈਡਲ

ਪ੍ਰਸ਼ਾਸਨ ਵਲੋਂ ਚੌਕਸੀ: ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

23 ਜੂਨ ਨੂੰ ਛੁੱਟੀ ਦਾ ਐਲਾਨ: ਚੋਣ ਕਮਿਸ਼ਨ ਤੇ ਸਰਕਾਰ ਵੱਲੋਂ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 21 ਜੂਨ ਨੂੰ ਸ਼ਾਮ 6 ਵਜੇ ਤੋਂ 23 ਜੂਨ ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

ਸੰਗਰੂਰ ਜ਼ਿਮਨੀ ਚੋਣ
ਸੰਗਰੂਰ ਜ਼ਿਮਨੀ ਚੋਣ

ਕੁੱਲ ਵੋਟਰਾਂ ਦੀ ਗਿਣਤੀ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਹਲਕੇ ਵਿੱਚ ਕੁੱਲ 15,69,240 ਵੋਟਰ ਸ਼ਾਮਲ ਹਨ ਜਿਨਾਂ ਵਿੱਚ 8,30,056 ਪੁਰਸ਼ ਵੋਟਰ ਜਦਕਿ 7,39,140 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 44 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ, ਜੋ ਇੰਨ੍ਹਾਂ ਜ਼ਿਮਣੀ ਚੋਣਾਂ 'ਚ ਭਾਗ ਲੈਣਗੇ। ਸੰਗਰੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ 13 ਪੁਰਸ਼ ਅਤੇ 3 ਮਹਿਲਾਵਾਂ ਚੋਣ ਮੈਦਾਨ ਵਿੱਚ ਹਨ।

ਸੰਗਰੂਰ ਸੀਟ ਇੰਝ ਹੋਈ ਖਾਲੀ: ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਦੀ ਆ ਰਹੀ ਹੈ। ਜਿਸ 'ਚ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ 'ਤੇ ਲਗਾਤਾਰ ਦੋ ਵਾਰ ਜਿੱਤ ਦਰਜ ਕਰ ਚੁੱਕੇ ਹਨ। ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਅਜਿਹੀ ਸੀਟ ਸੀ, ਜੋ ਪੂਰੇ ਦੇਸ਼ 'ਚ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਸੀ। ਭਗਵੰਤ ਮਾਨ ਹੁਣ ਵਿਧਾਨ ਸਭਾ ਚੋਣਾਂ 'ਚ ਧੂਰੀ ਤੋਂ ਜਿੱਤ ਦਰਜ ਕਰਕੇ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਅਤੇ ਇਸ 'ਤੇ ਮੁੜ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

ਚੋਣ ਮੈਦਾਨ 'ਚ ਇਹ ਆਗੂ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ। ਇੰਨ੍ਹਾਂ 'ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਆਪਸੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ 'ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਮੈਦਾਨ 'ਚ ਹਨ।

ਸੰਗਰੂਰ ਜ਼ਿਮਨੀ ਚੋਣ
ਸੰਗਰੂਰ ਜ਼ਿਮਨੀ ਚੋਣ

ਇੰਨ੍ਹਾਂ ਉਮੀਦਵਾਰ ਦਾ ਸਿਆਸੀ ਪਿਛੋਕੜ:

ਗੁਰਮੇਲ ਸਿੰਘ ਘਰਾਚੋਂ ('ਆਪ' ਉਮੀਦਵਾਰ) : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਗੁਰਮੇਲ ਸਿੰਘ ਘਰਾਚੋਂ ਆਪਣੀ ਪਹਿਲੀ ਚੋਣ ਲੜ ਰਹੇ ਹਨ। ਗੁਰਮੇਲ ਸਿੰਘ ਘਰਾਚੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਪਿੰਡ ਦੇ ਸਰਪੰਚ ਹਨ ਅਤੇ 'ਆਪ' ਦੇ ਜ਼ਿਲ੍ਹਾ ਇੰਚਾਰਜ ਹਨ।

ਸਿਮਰਨਜੀਤ ਸਿੰਘ ਮਾਨ (ਸ਼੍ਰੋ. ਅ. ਦਲ ਅੰਮ੍ਰਿਤਸਰ ਦੇ ਉਮੀਦਵਾਰ) : ਇੰਨ੍ਹਾਂ ਜ਼ਿਮਨੀ ਚੋਣਾਂ 'ਚ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੇ ਸਾਲ 1999 'ਚ ਲੋਕ ਸਭਾ ਚੋਣ ਜਿੱਤੀ ਸੀ, ਜਦੋਂ ਕਿ ਸਾਲ 1996, 1998, 2004, 2009 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ ਜਿੱਤ ਹਾਸਲ ਕਰਨ 'ਚ ਸਫ਼ਲ ਨਹੀਂ ਹੋ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 1989 'ਚ ਲੋਕ ਸਭਾ ਹਲਕਾ ਤਰਨਤਾਰਨ ਦੀ ਚੋਣ ਵੀ ਜਿੱਤੀ ਸੀ। ਮਾਨ ਨੇ ਇਸ ਸਾਲ ਅਮਰਗੜ੍ਹ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਥੇ ਵੀ ਉਨ੍ਹਾਂ ਨੂੰ 'ਆਪ' ਦੀ ਹਨ੍ਹੇਰੀ ਅੱਗੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਦਲਵੀਰ ਸਿੰਘ ਗੋਲਡੀ (ਕਾਂਗਰਸ ਉਮੀਦਵਾਰ) : ਸੰਗਰੂਰ ਜ਼ਿਮਨੀ ਚੋਣਾਂ 'ਚ ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦਲਵੀਰ ਸਿੰਘ ਗੋਲਡੀ ਸਾਲ 2017 'ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੇਤੂ ਰਹੇ ਸਨ ਪਰ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਾਰ ਗਏ ਸਨ। ਉਹ ਲੋਕ ਸਭਾ ਲਈ ਪਹਿਲੀ ਵਾਰ ਕਿਸਮਤ ਅਜ਼ਮਾ ਰਹੇ ਹਨ।

ਸੰਗਰੂਰ ਜ਼ਿਮਨੀ ਚੋਣ
ਸੰਗਰੂਰ ਜ਼ਿਮਨੀ ਚੋਣ

ਕਮਲਦੀਪ ਕੌਰ ਰਾਜੋਆਣਾ (ਸ਼੍ਰੋ. ਅ. ਦਲ ਉਮੀਦਵਾਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਕਮਲਦੀਪ ਕੌਰ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਸਾਲ 2014 'ਚ ਉਨ੍ਹਾਂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਕੇਵਲ ਸਿੰਘ ਢਿੱਲੋਂ (ਭਾਜਪਾ ਉਮੀਦਵਾਰ) : ਜ਼ਿਮਨੀ ਚੋਣਾਂ 'ਚ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕੇਵਲ ਸਿੰਘ ਢਿੱਲੋਂ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਸਾਲ 2019 ਦੀ ਲੋਕ ਸਭਾ ਚੋਣ ਕਾਂਗਰਸ ਉਮੀਦਵਾਰ ਵੱਜੋਂ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸੀ ਉਮੀਦਵਾਰ ਵੱਜੋਂ ਸਾਲ 2007 ਅਤੇ ਸਾਲ 2012 'ਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜੇਤੂ ਰਹੇ ਹਨ, ਜਦੋਂ ਕਿ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਲੋਂ ਢਿੱਲੋਂ ਨੂੰ ਟਿਕਟ ਨਹੀਂ ਦਿੱਤੀ ਗਈ ਸੀ। ਹੁਣ ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ।

ਇਹ ਵੀ ਪੜੋ: ਬਰਸਾਤੀ ਪਾਣੀ ਫ਼ਰੀਦਕੋਟੀਆਂ ਲਈ ਬਣਿਆ ਆਫ਼ਤ, ਸੜਕਾਂ ਨੇ ਧਾਰਿਆ ਦਰਿਆ ਦਾ ਰੂਪ !

Last Updated : Jun 22, 2022, 9:43 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.