ਚੰਡੀਗੜ੍ਹ: ਪੰਜਾਬ ਸਰਕਾਰ ਜਿੱਥੇ ਇੱਕ ਪਾਸੇ ਕੋਰੋਨਾ ਮਰੀਜਾ ਨੂੰ ਕੋਰੋਨਾ ਕਿੱਟ ਮੁਹੱਈਆ ਕਰਵਾ ਰਹੀ ਹੈ ਉੱਥੇ ਹੀ ਉਹ ਲੋਕ ਜਿਹੜੇ ਦਿਹਾੜੀ ’ਤੇ ਕੰਮ ਕਰਦੇ ਹਨ ਅਤੇ ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਉਨ੍ਹਾਂ ਵਾਸਤੇ 2 ਵਕਤ ਦੀ ਰੋਟੀ ਖਾਣਾ ਵੀ ਮੁਸ਼ਕਿਲ ਹੋ ਰਿਹਾ ਹੈ ਉਸ ਵਾਸਤੇ ਸਰਕਾਰ ਨੇ ਉਨ੍ਹਾਂ ਨੂੰ ਰਾਸ਼ਨ ਕਿੱਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਰਾਸ਼ਨ ਕਿੱਟ ਵਿੱਚ 10 ਕਿਲੋ ਆਟਾ, ਕਾਲੇ ਛੋਲੇ ਅਤੇ 2 ਕਿਲੋ ਖੰਡ ਹੋਵੇਗੀ।
ਇਹ ਵੀ ਪੜੋ: ਪੰਜਾਬ 'ਚ ਜਾਰੀ ਹੈ ਨਕਲੀ ਸ਼ਰਾਬ ਦਾ ਕਾਰੋਬਾਰ, ਕੌਣ ਹੈ ਜਿੰਮੇਵਾਰ ?
ਪੰਜਾਬ ਸਰਕਾਰ ਨੇ ਇਹ ਫੈਸਲਾ ਕੋਰੋਨਾ ਸਬੰਧੀ ਹੋਈ ਰੀਵਿਊ ਮੀਟਿੰਗ ’ਚ ਲਿਆ ਹੈ ਜਿਸ ਦਾ ਜਾਣਕਾਰੀ ਸਿਹਤ ਮੰਤਰੀ ਨੇ ਮੀਟਿੰਗ ਤੋਂ ਬਾਅਦ ਦਿੱਤੀ। ਉਹਨਾਂ ਨੇ ਕਿਹਾ ਕਿ ਅਜਿਹਾ ਫੈਸਲਾ ਤਾਂ ਲਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆ ਸਕੇ।