ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿੱਚ ਚੱਲ ਰਿਹਾ ਪਹਿਲਾਂ ਕਲੇਸ਼ ਅਜੇ ਖ਼ਤਮ ਨਹੀਂ ਹੋਇਆ ਕਿ ਵਿਧਾਇਕਾਂ ਦੇ ਪੁੱਤਰਾਂ ਨੇ ਨਵੀਂ ਦਰਾਰ ਪਾ ਦਿੱਤੀ ਹੈ। ਮਾਮਲੇ ’ਚ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਸਣੇ ਕਈ ਵਿਧਾਇਕ ਮੰਤਰੀ ਮੰਡਲ ਵੱਲੋਂ ਲਿਆ ਇਹ ਫੈਸਲਾ ਵਾਪਸ ਲਏ ਜਾਣ ਦੀ ਮੰਗ ਕਰ ਰਹੇ ਹਨ ਤਾਂ ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਸ ਦੇ ਆਧਾਰ ’ਤੇ ਦਿੱਤੀ ਨੌਕਰੀ ਦੇ ਫ਼ੈਸਲੇ ’ਤੇ ਅੜ ਗਏ ਹਨ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਵਾਸਤੇ ਮੁੱਖ ਮੰਤਰੀ ਨਹੀਂ ਬਣਾਇਆ ਜੇਕਰ ਕਾਂਗਰਸ ਨੇ ਅਜਿਹਾ ਕੁਝ ਹੀ ਕਰਨਾ ਹੈ ਤਾਂ ਸੂਬੇ ਦੇ ਵਿੱਚ ਚਲਦੇ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰ ਦੇਣ।
ਇਹ ਵੀ ਪੜੋ: ਵਿਧਾਇਕਾਂ ਦੇ ਕਾਕਿਆਂ ਦੀਆਂ ਨੌਕਰੀਆਂ ਨੇ ਪੰਜਾਬ ਕਾਂਗਰਸ ’ਚ ਪਾਈ ਨਵੀਂ ਦਰਾਰ
ਇਸ ਦੌਰਾਨ ਕੁਲਤਾਰ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੈਲੇਂਜ ਕਰਦਿਆਂ ਇੱਥੋਂ ਤੱਕ ਕਿਹਾ ਕਿ ਅੱਤਵਾਦ ਪੀੜਤ ਪਰਿਵਾਰਾਂ ਦੇ ਬੱਚਿਆਂ ਦੀਆਂ ਲਿਸਟਾਂ ਲੈ ਕੇ ਉਹ ਕਿੱਥੇ ਆਉਣ ਤੇ ਇਸ ਨਾਲ ਕੈਪਟਨ ਇਹ ਵੀ ਦੱਸ ਦੇਣ ਕਿ ਉਹਨਾਂ ਨੂੰ ਨੌਕਰੀ ਕਦੋਂ ਤਕ ਮਿਲ ਜਾਵੇਗੀ। ਸੰਧਵਾਂ ਨੇ ਵੀ ਕਿਹਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਸੱਥ ਤੋਂ ਲੈ ਕੇ ਸੰਸਦ ਤਕ ਕਾਂਗਰਸ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ (Aam Aadmi Party) ਪ੍ਰਦਰਸ਼ਨ ਕਰੇਗੀ।
ਇਹ ਵੀ ਪੜੋ: ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ