ਚੰਡੀਗੜ੍ਹ: 30 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਵਨ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਨੂੰ ਰਾਹਤ ਦਿੰਦਿਆਂ ਕਿਸਾਨ ਜਥੇਬੰਦੀਆਂ ਨੇ 15 ਦਿਨ ਤੱਕ ਰੇਲਵੇ ਟਰੈਕ ਛੱਡਣ ਦਾ ਫ਼ੈਸਲਾ ਕੀਤਾ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਸੋਮਵਾਰ ਸ਼ਾਮ ਤੋਂ ਮਾਲ ਗੱਡੀਆਂ ਅਤੇ ਮੁਸਾਫਰਾਂ ਦੀਆਂ ਟਰੇਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ
ਉੱਥੇ ਹੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਸਾਨਾਂ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਪੰਜਾਬ ਵਿਚ ਯੂਰੀਏ ਦੀ ਘਾਟ ਪੂਰੀ ਹੋਵੇਗੀ। ਉਥੇ ਹੀ ਕਿਸਾਨਾਂ ਨੂੰ ਵੀ ਫ਼ਾਇਦਾ ਪਹੁੰਚੇਗਾ ਅਤੇ ਵਪਾਰੀਆਂ ਦੇ ਹੋ ਰਹੇ ਨੁਕਸਾਨ ਤੇ ਵੀ ਬ੍ਰੇਕ ਲੱਗੇਗੀ। ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਕੇਂਦਰ ਸਰਕਾਰ ਵੀ ਮੁਸਾਫਰਾਂ ਅਤੇ ਮਾਲ ਗੱਡੀਆਂ ਦੀਆਂ ਟ੍ਰੇਨਾਂ ਸ਼ੁਰੂ ਕਰ ਦੇਵੇਗੀ।
ਡਾ ਸੁਭਾਸ਼ ਸ਼ਰਮਾ ਨੇ ਇਹ ਵੀ ਉਮੀਦ ਜਤਾਈ ਕਿ ਅੱਗੇ ਵੀ ਕਿਸਾਨਾਂ ਦੇ ਨਾਲ ਸਹਿਮਤੀ ਕੇਂਦਰ ਸਰਕਾਰ ਦੀ ਬਣੇਗੀ ਤੇ ਸੁਖਾਵੇਂ ਮਾਹੌਲ ਵਿੱਚ ਅਗਲੀਆਂ ਬੈਠਕਾਂ ਕਿਸਾਨਾਂ ਨਾਲ ਹੋਣਗੀਆਂ ਤਾਂ ਜੋ ਪੰਜਾਬ ਦਾ ਨੁਕਸਾਨ ਨਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਸੂਬੇ ਦੇ ਵਿੱਚ ਦੀਵਾਲੀ ਤੇ ਫ਼ੌਜੀ ਘਰ ਨਹੀਂ ਪਹੁੰਚ ਸਕੇ ਸਨ।