ETV Bharat / city

'ਪਿਛਲੀ ਸਰਕਾਰ ਤੋਂ ਇਨਾਮੀ ਰਾਸ਼ੀ ਤੋਂ ਵਾਂਝੇ ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਨਾਲ ਕਰਾਂਗੇ ਸਨਮਾਨਤ'

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2,339 ਖਿਡਾਰੀਆਂ ਨੂੰ ਜਲਦ ਹੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਤਸਵੀਰ
ਤਸਵੀਰ
author img

By

Published : Nov 18, 2020, 7:18 PM IST

ਚੰਡੀਗੜ੍ਹ: ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਭਰ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਰਾਣਾ ਸੋਢੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨਾਮਾਂ ਦੀ ਪੜਾਅਵਾਰ ਵੰਡ ਲਈ ਸੂਚੀਆਂ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਲ 2007 ਤੋਂ 2015 ਤੱਕ ਦੇ 2,339 ਖਿਡਾਰੀਆਂ ਸਣੇ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲਿਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਫੰਡ ਮੌਜੂਦ ਹਨ, ਜਿਸ ਦੀ ਵੰਡ ਛੇਤੀ ਸ਼ੁਰੂ ਕੀਤੀ ਜਾਵੇਗੀ।

ਰਾਣਾ ਸੋਢੀ ਨੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਖੇਡ ਗਤੀਵਿਧੀਆਂ ਮੁੜ ਸ਼ੁਰੂ ਕਰਨ ਬਾਰੇ ਕੇਂਦਰੀ ਸਿਹਤ ਮੰਤਰਾਲੇ, ਖੇਡ ਅਥਾਰਟੀ ਆਫ ਇੰਡੀਆ (ਸਾਈ) ਅਤੇ ਪੰਜਾਬ ਦੇ ਸਿਹਤ ਵਿਭਾਗ ਦੇ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਖਿਡਾਰੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਲਾਜ਼ਮੀ ਹੈ ਅਤੇ ਸਟੇਡੀਅਮਾਂ ਦੇ ਦਾਖ਼ਲੇ ਵਾਲੀ ਥਾਂ ਥਰਮਲ ਸਕੈਨਿੰਗ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ।

ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਵਿੱਚ ਇਕੋ ਸਮੇਂ ਸਾਰੇ ਖਿਡਾਰੀਆਂ ਦੀ ਹਾਜ਼ਰੀ ਦੀ ਥਾਂ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਸਿਖਲਾਈ ਸੈਸ਼ਨ ਤੋਂ ਬਾਅਦ ਸਟੇਡੀਅਮਾਂ ਨੂੰ ਰੋਗਾਣੂ ਮੁਕਤ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਲਈ ਜ਼ਿਲ੍ਹਾ ਖੇਡ ਅਫ਼ਸਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ।

ਖੇਡ ਮੰਤਰੀ ਨੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਕਿਹਾ ਕਿ ਜੇ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦਾ ਹੈ ਅਤੇ ਉਸ ਨੂੰ ਮਾਲੀ ਮਦਦ ਦੀ ਲੋੜ ਹੈ ਤਾਂ ਉਹ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ ਨਾਲ ਮੁਲਾਕਾਤ ਕਰ ਕੇ ਮਦਦ ਲੈ ਸਕਦਾ ਹੈ। ਵਿਭਾਗ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਹੋਣਹਾਰ ਖਿਡਾਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਉੱਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਮਹਾਨ ਖਿਡਾਰੀਆਂ ਦੀਆਂ ਤਸਵੀਰਾਂ ਅਤੇ ਉਪਲਬਧੀਆਂ ਵਾਲੇ ਫਲੈਕਸ ਲਾਉਣ ਬਾਰੇ ਵੀ ਕਿਹਾ। ਇਸ ਦੇ ਨਾਲ-ਨਾਲ ਪੰਜਾਬ ਦੀ ਖੇਡ ਨੀਤੀਆਂ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਨਕਦ ਇਨਾਮੀ ਰਾਸ਼ੀ, ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਬਾਰੇ ਸਕੂਲਾਂ ਵਿੱਚ ਕਿਤਾਬਚੇ ਵੰਡੇ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿਖਲਾਈ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੌਰਾਨ ‘ਸਾਈ’ ਅਤੇ ਖੇਡ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਬਾਰੇ ਤਫ਼ਸੀਲ ਨਾਲ ਸਮਝਾਇਆ ਅਤੇ ਇਸ ਦੌਰਾਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਬਤ ਪੁੱਛਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਜਾਂ ਉਨ੍ਹਾਂ ਦੇ ਮਾਪਿਆਂ ਤੋਂ ਸਿਖਲਾਈ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਪੱਤਰ ਲਿਆ ਜਾਵੇ ਅਤੇ ਹਰੇਕ ਖਿਡਾਰੀਆਂ ਦੇ ਫੋਨ ਉਤੇ ‘ਆਰੋਗਿਆ ਸੇਤੂ’ ਐਪ ਡਾਊਨਲੋਡ ਹੋਣਾ ਜ਼ਰੂਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.