ਚੰਡੀਗੜ੍ਹ: ਸਿਟੀ ਬਿਉਟੀਫੁਲ ਚੰਡੀਗੜ੍ਹ ਦੇ ਕਈ ਇਲਾਕਿਆਂ ਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਸੰਭਾਵਨਾ ਇਹ ਜਤਾਈ ਜਾ ਰਹੀ ਹੈ ਕਿ 15 ਅਤੇ 16 ਜੂਨ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ।
48 ਘੰਟਿਆਂ ਦੇ ਅੰਦਰ ਅੰਦਰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਚ ਹਲਕੀ ਕਿਣਮਿਣ ਹੋ ਸਕਦੀ ਹੈ। ਨਾਲ ਹੀ ਤੇਜ਼ ਹਵਾਵਾਂ ਵੀ ਚਲ ਸਕਦੀਆਂ ਹਨ। ਫਿਲਹਾਲ ਚੰਡੀਗੜ੍ਹ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ਚ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੇ ਆਸਾਰ ਬਣਦੇ ਜਾ ਰਹੇ ਹਨ।
ਦੂਜੇ ਪਾਸੇ ਪੰਜਾਬ ਵਿੱਚ ਵੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਅਜਿਹਾ ਪਹਿਲੀ ਵਾਰ ਹੋਇਆ ਜਦੋ ਮਾਨਸੂਨ ਨੇ 17 ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਵਿੱਚ ਸੋਮਵਾਰ ਨੂੰ ਮੌਸਮ ਵਿਚ ਤਬਦੀਲੀ ਦੇਖੀ ਗਈ। ਦੁਪਹਿਰ ਬਾਅਦ ਮੀਂਹ ਪੈਣਾ ਸ਼ੁਰੂ ਹੋਇਆ। ਮੌਸਮ ਵਿਭਾਗ ਨੇ ਕਿਹਾ ਕਿ ਚੰਡੀਗੜ੍ਹ 17.99 mm ਮੀਂਹ ਪਿਆ ਹੈ।