ਚੰਡੀਗੜ੍ਹ: ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜੋ: ਚਰਚ ਵਿੱਚ ਮਾਂ ਮਰੀਅਮ ਮੂਰਤੀ ਦੀ ਬੇਅਦਬੀ, ਕਾਰ ਨੂੰ ਵੀ ਲਾਈ ਅੱਗ, ਦੇਖੋ ਵੀਡੀਓ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਸ੍ਰੀ ਦਰਬਾਰ ਸਾਹਿਬ ਵਿਖੇ ਭੁੱਲ ਬਖ਼ਸ਼ਾਉਣ ਪਹੁੰਚੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ