ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਮੌਸਮ ਸਾਫ ਹੋ ਗਿਆ ਹੈ, ਪਰ ਇਸ ਵਿਚਾਲੇ ਕਿਸਾਨਾਂ ਦਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਬੇਸ਼ੱਕ ਮੌਸਮ ਸਾਫ ਹੋ ਗਿਆ ਹੈ, ਪਰ ਮੀਂਹ ਕਾਰਨ ਬਹੁਤ ਥਾਵਾਂ ਉੱਤੇ ਪਾਣੀ ਭਰ ਗਿਆ ਹੈ। ਉਥੇ ਹੀ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ ਤੇ ਠੰਡ ਵਧਣ ਲੱਗ ਗਈ ਹੈ।
ਮੀਂਹ ਕਾਰਨ ਕਿਸਾਨ ਪਰੇਸ਼ਾਨ: ਭਾਰੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾ ਵਧਾ ਦਿੱਤੀਆਂ ਹਨ। ਜਿੱਥੇ ਝੋਨਾ ਦੀ ਵਢਾਈ ਦਾ ਸੀਜਨ ਜ਼ੋਰਾਂ ਉੱਤੇ ਚੱਲ ਰਿਹਾ ਹੈ, ਪਰ ਮੀਂਹ ਕਾਰਨ ਇਹ ਰੁਕ ਗਈ ਹੈ ਤੇ ਖੇਤਾਂ ਵਿੱਚ ਖੜੀ ਫਸਲ ਬਰਬਾਦ ਹੋ ਰਹੀ ਹੈ।
ਇਹ ਵੀ ਪੜੋ: Karwa Chauth 2022 Date: ਕਰਵਾ ਚੌਥ 'ਤੇ ਜਾਣੋ ਪੂਜਾ ਦਾ ਮਹੂਰਤ ਤੇ ਚੰਦ ਨਿਕਲਣ ਦਾ ਸਹੀ ਸਮਾਂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸੁਹਾਗਣਾਂ 'ਚ ਖੁਸ਼ੀ ਦੀ ਲਹਿਰ, ਬਜ਼ਾਰਾਂ 'ਚ ਲੱਗੀਆਂ ਰੌਣਕਾਂ