ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਮੌਸਮ ਬਦਲਣ ਨਾਲ ਤਾਪਮਾਨ ਵਿੱਚ ਗਿਰਾਟਵ ਆ ਗਈ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਕ ਵਾਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ। ਦੱਸ ਦੇਈਏ ਕਿ ਹੁਣ ਸਵੇਰ ਦੇ ਸਮੇਂ ਧੁੱਪ ਚੰਗੀ ਲੱਗਣ ਲੱਗੀ ਹੈ। ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਭਾਗਵਤ ਗੀਤਾ ਦਾ ਸੰਦੇਸ਼