ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਬੀਤੇ ਦਿਨ ਹਲਕਾ ਹਲਕਾ ਮੀਂਹ ਪੈਣ ਕਾਰਨ ਹੁਮਸ ਭਰੀ ਗਰਮੀ ਹੋਰ ਵਧ ਗਈ ਹੈ ਤੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਕਈ ਥਾਈਂ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
![Weather of Punjab on September 16](https://etvbharatimages.akamaized.net/etvbharat/prod-images/copy-of-other-4_1609newsroom_1663289534_581.png)
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ