ਚੰਡੀਗੜ੍ਹ: ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।
ਇਹ ਵੀ ਪੜੋ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਯੂਨੀਵਰਸਿਟੀ ਵਿੱਚ ਹੋਇਆ ਹੰਗਾਮਾ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: India vs Australia 1st T20 match: ਮੈਚ ਦੌਰਾਨ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ