ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।
ਇਹ ਵੀ ਪੜੋ: Love Horoscope ਅੱਜ ਦਾ ਲਵ ਰਾਸ਼ਈਫਲ, ਜਾਣੋ ਕਿਹੜੀਆਂ ਰਾਸ਼ੀਆਂ ਦਾ ਪਿਆਰ ਅਤੇ ਵਿਆਹੁਤਾ ਜੀਵਨ ਚੰਗਾ ਰਹੇਗਾ
ਕਿਸਾਨਾਂ ਦਾ ਨੁਕਸਾਨ: ਲਗਾਤਾਰ ਪਏ ਇਸ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ (Heavy loss of farmers due to rain) ਹੋਇਆ ਹੈ। ਝੋਨੇ ਦੀ ਫਸਲ ਪੂਰੀ ਤਰ੍ਹਾਂ ਤਿਆਰ ਸੀ ਜੋ ਕਿ ਇਸ ਮੀਂਹ ਕਾਰਨ ਨੁਕਸਾਨੀ ਗਈ ਹੈ ਤੇ ਕਈ ਥਾਈਂ ਹੜ੍ਹ ਵਰਗੇ ਹਾਲਾਤ ਕਾਰਨ ਫਸਲ ਡੁੱਬ ਵੀ ਗਈ ਹੈ। ਉਥੇ ਹੀ ਮੰਡੀਆਂ ਵਿੱਚ ਵੀ ਮਾੜੇ ਪ੍ਰਬੰਧ ਹੋਣ ਕਾਰਨ ਜੋ ਫਸਲ ਮੰਡੀਆਂ ਵਿੱਚ ਗਈ ਸੀ ਉਹ ਵੀ ਭਿੱਜ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ