ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather Report) ਵੱਲੋਂ ਅੱਜ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜੋ: ਡੇਰਾ ਬਿਆਸ ਕੋਲ ਖੂਨੀ ਝੜਪ, ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਕਾਰ ਝੜਪ, ਕਈ ਜ਼ਖਮੀ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਮੋਹਾਲੀ ਦੇ ਵਿੱਚ ਝੂਲਾ ਡਿੱਗਣ ਕਾਰਨ ਵਾਪਰਿਆ ਹਾਦਸਾ, ਘੱਟ ਦਿਲ ਵਾਲੇ ਨਾ ਦੇਖਣ ਇਹ ਵੀਡੀਓ